ਦਿਲਜੀਤ ਦੋਸਾਂਝ ਨੇ ਮਹਾਨ ਕਲਾਕਾਰ ਨੁਸਰਤ ਫਤਿਹ ਅਲੀ ਖਾਨ ਨੂੰ ਦਿੱਤੀ ਸ਼ਰਧਾਂਜਲੀ ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ 'ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- 'ਗੂੰਗੀ-ਬਹਿਰੀ ਸਰਕਾਰ' ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ 'ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI 'ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਬ੍ਰੇਕਿੰਗ ਨਿਊਜ਼ - ਆਤਮ ਨਗਰ ਦੇ ਨੇੜੇ ਪੁਲਿਸ-ਗੈਂਗਸਟਰਾਂ ਵਿੱਚ ਫਾਇਰਿੰਗ, ਜਵਾਬੀ ਕਾਰਵਾਈ ਵਿੱਚ 2 ਨੂੰ ਗੋਲੀ ਲੱਗੀ

ਇਟਲੀ 'ਚ ਪੰਜਾਬੀ ਮੂਲ ਦੀ ਧੀ ਨੇ ਰਚਿਆ ਇਤਿਹਾਸ, ਹਰਪ੍ਰੀਤ ਕੌਰ ਨੂੰ ਸਨ ਬੋਨੀਫਾਚੋ ਪੁਲਿਸ ਸਟੇਸ਼ਨ 'ਚ ਮਿਲੀ ਅਹਿਮ ਜ਼ਿੰਮੇਵਾਰੀ

ਇਟਲੀ 'ਚ ਪੰਜਾਬੀ ਮੂਲ ਦੀ ਧੀ ਨੇ ਰਚਿਆ ਇਤਿਹਾਸ, ਹਰਪ੍ਰੀਤ ਕੌਰ ਨੂੰ ਸਨ


ਇਟਲੀ 'ਚ ਪੰਜਾਬੀ ਮੂਲ ਦੀ ਧੀ ਨੇ ਰਚਿਆ ਇਤਿਹਾਸ, ਹਰਪ੍ਰੀਤ ਕੌਰ ਨੂੰ ਸਨ ਬੋਨੀਫਾਚੋ ਪੁਲਿਸ ਸਟੇਸ਼ਨ 'ਚ ਮਿਲੀ ਅਹਿਮ ਜ਼ਿੰਮੇਵਾਰੀ


ਵੈਰੋਨਾ/ਇਟਲੀ: ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਨਾਲ ਸਬੰਧਤ ਪਰਿਵਾਰ ਦੀ ਧੀ ਹਰਪ੍ਰੀਤ ਕੌਰ ਨੇ ਇਟਲੀ ਦੇ ਪੁਲਿਸ ਵਿਭਾਗ ਵਿੱਚ ਇੱਕ ਹੋਰ ਵੱਡੀ ਉਪਲਬਧੀ ਹਾਸਲ ਕਰਦਿਆਂ ਸਨ ਬੋਨੀਫਾਚੋ ਪੁਲਿਸ ਸਟੇਸ਼ਨ ਵਿੱਚ ਅਹਿਮ ਡਿਊਟੀ ਸੰਭਾਲ ਲਈ ਹੈ।

ਹਰਪ੍ਰੀਤ ਕੌਰ ਦਾ ਜਨਮ ਅਤੇ ਪਾਲਣ-ਪੋਸ਼ਣ ਇਟਲੀ ਵਿੱਚ ਹੋਇਆ। ਉਹ ਸਵਰਗੀ ਹਰਦੀਪ ਸਿੰਘ ਅਤੇ ਬਲਵਿੰਦਰ ਕੌਰ ਦੀ ਹੋਣਹਾਰ ਧੀ ਹੈ। ਬਚਪਨ ਤੋਂ ਹੀ ਉੱਚੇ ਸੁਪਨੇ ਦੇਖਣ ਵਾਲੀ ਹਰਪ੍ਰੀਤ ਨੇ ਕਾਨੂੰਨ ਦੀ ਪੜ੍ਹਾਈ ਵਿੱਚ ਉੱਚ ਡਿਗਰੀ ਪ੍ਰਾਪਤ ਕੀਤੀ ਅਤੇ ਇਸ ਤੋਂ ਬਾਅਦ ਇਟਾਲੀਅਨ ਮਿਲਟਰੀ ਵਿੱਚ ਵੀ ਆਪਣੀਆਂ ਸੇਵਾਵਾਂ ਨਿਭਾਈਆਂ।

ਉਨ੍ਹਾਂ ਦੀ ਮਿਹਨਤ ਅਤੇ ਲਗਨ ਦਾ ਨਤੀਜਾ ਉਸ ਵੇਲੇ ਸਾਹਮਣੇ ਆਇਆ ਜਦੋਂ ਕਈ ਸਖ਼ਤ ਪ੍ਰੀਖਿਆਵਾਂ ਅਤੇ ਚੋਣ ਪ੍ਰਕਿਰਿਆਵਾਂ ਪਾਰ ਕਰਨ ਮਗਰੋਂ ਸਾਲ 2022 ਵਿੱਚ ਉਨ੍ਹਾਂ ਦੀ ਚੋਣ ਇਟਲੀ ਪੁਲਿਸ ਲਈ ਹੋਈ। ਲੰਬੇ ਸਮੇਂ ਦੀ ਟ੍ਰੇਨਿੰਗ ਅਤੇ ਵੱਖ-ਵੱਖ ਪੇਸ਼ੇਵਰ ਪੜਾਵਾਂ ਨੂੰ ਸਫ਼ਲਤਾਪੂਰਵਕ ਪਾਰ ਕਰਦੇ ਹੋਏ ਹੁਣ ਉਨ੍ਹਾਂ ਨੂੰ ਸਨ ਬੋਨੀਫਾਚੋ ਪੁਲਿਸ ਸਟੇਸ਼ਨ ਵਿੱਚ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ।

ਮੌਜੂਦਾ ਸਮੇਂ ਹਰਪ੍ਰੀਤ ਕੌਰ ਆਪਣੇ ਪਤੀ ਅੰਮ੍ਰਿਤਪਾਲ ਸਿੰਘ ਸੰਧੂ ਨਾਲ ਵਿਚੈਂਸਾ ਨੇੜਲੇ ਆਰਜ਼ਿਨਿਆਨੋ ਸ਼ਹਿਰ ਵਿੱਚ ਰਹਿ ਰਹੀ ਹੈ। ਅੰਮ੍ਰਿਤਪਾਲ ਸਿੰਘ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਪਿੰਡ ਤਲਵੰਡੀ ਮਾਧੋ ਨਾਲ ਸਬੰਧ ਰੱਖਦੇ ਹਨ।

ਹਰਪ੍ਰੀਤ ਕੌਰ ਦੀ ਇਸ ਨਿਯੁਕਤੀ ਨੂੰ ਇਟਲੀ ਵਿੱਚ ਵਸਦੇ ਭਾਰਤੀ ਅਤੇ ਪੰਜਾਬੀ ਭਾਈਚਾਰੇ ਲਈ ਵੱਡੀ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਸਥਾਨਕ ਪ੍ਰਸ਼ਾਸਨ, ਪੁਲਿਸ ਅਧਿਕਾਰੀਆਂ ਅਤੇ ਨਵੇਂ ਮੇਅਰ ਲਿਓਨਾਰਦੋ ਫਰੀਗੋ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਹਰਪ੍ਰੀਤ ਕੌਰ ਦੀ ਇਹ ਸਫ਼ਲਤਾ ਨਾ ਸਿਰਫ਼ ਪੰਜਾਬੀ ਨੌਜਵਾਨਾਂ ਲਈ ਪ੍ਰੇਰਣਾ ਹੈ, ਸਗੋਂ ਇਹ ਸਾਬਤ ਕਰਦੀ ਹੈ ਕਿ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਨਾਲ ਕਿਸੇ ਵੀ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ ਹੈ।

Harpreet Kaur Appointed To Key Role At San Bonifacio Police Station


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now