ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਮੈਂ ਪਹਿਲਾਂ ਹੀ ਫਿਲਮ ਡਾਊਨਲੋਡ ਕਰਨ ਦਾ ਦਿੱਤਾ ਸੀ ਇਸ਼ਾਰਾ, ਸਤਲੁਜ ਹਟਾਏ ਜਾਣ ‘ਤੇ ਦਿਲਜੀਤ ਦੀ ਪ੍ਰਤੀਕਿਰਿਆ

ਮੈਂ ਪਹਿਲਾਂ ਹੀ ਫਿਲਮ ਡਾਊਨਲੋਡ ਕਰਨ ਦਾ ਦਿੱਤਾ ਸੀ ਇਸ਼ਾਰਾ, ਸਤਲੁਜ ਹਟਾਏ


ਮੈਂ ਪਹਿਲਾਂ ਹੀ ਫਿਲਮ ਡਾਊਨਲੋਡ ਕਰਨ ਦਾ ਦਿੱਤਾ ਸੀ ਇਸ਼ਾਰਾ, ਸਤਲੁਜ ਹਟਾਏ ਜਾਣ ‘ਤੇ ਦਿਲਜੀਤ ਦੀ ਪ੍ਰਤੀਕਿਰਿਆ


ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’, 3 ਜੁਲਾਈ ਨੂੰ ਰਿਲੀਜ਼ ਹੋਈ ਪਰ ਐਤਵਾਰ ਦੀ ਸ਼ਾਮ ਆਉਂਦੇ ਤੱਕ ਇਸ ਫਿਲਮ ਨੂੰ ਓਟੀਟੀ ਪਲੈਟਫਾਰਮ ਜੀ5 ਤੋਂ ਹਟਾ ਦਿੱਤਾ ਗਿਆ। ਜੀ5 ਨੇ ਕਿਹਾ ਹੈ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ, ਫਿਲਮ ਅਗਲੇ ਨੋਟਿਸ ਤੱਕ ਉਪਲੱਬਧ ਨਹੀਂ ਹੋਵੇਗੀ। ਫਿਲਮ ਦੇ ਮੁੱਖ ਅਦਾਕਾਰ ਦਿਲਜੀਤ ਦੋਸਾਂਝ ਨੇ ਵੀ ਫਿਲਮ ਹਟਾਏ ਜਾਣ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਹੀ ਖ਼ਦਸ਼ਾ ਸੀ ਕਿ ਫਿਲਮ ਹਟਾਈ ਜਾ ਸਕਦੀ ਹੈ, ਇਸ ਲਈ ਉਨ੍ਹਾਂ ਨੇ ਇਸ ਵੱਲ ਇਸ਼ਾਰਾ ਵੀ ਕੀਤਾ ਸੀ।

ਦਿਲਜੀਤ ਦੋਸਾਂਝ ਇਸ ਫਿਲਮ ਨੂੰ ਹਟਾਏ ਜਾਣ ਦੇ ਮੁੱਦੇ ‘ਤੇ ਆਪਣੇ ਫੈਨਸ ਨਾਲ ਰੂ-ਬ-ਰੂ ਹੋਏ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਇਸ ‘ਤੇ ਪ੍ਰਤੀਕਰਿਆ ਦਿੱਤੀ। ਉਨ੍ਹਾਂ ਕਿਹਾ ਕਿ ਮੈਨੂੰ ਪਹਿਲਾਂ ਹੀ ਖ਼ਦਸ਼ਾ ਸੀ ਕਿ ਇਹ ਹੋ ਸਕਦਾ ਹੈ। ਇਸ ਕਰਕੇ ਅਸੀਂ ਜਲਦੀ-ਜਲਦੀ ਫਿਲਮ ਰਿਲੀਜ਼ ਕਰ ਦਿੱਤੀ। ਜੇਕਰ ਅਸੀਂ ਪ੍ਰਮੋਸ਼ਨ ਕਰਦੇ ਤਾਂ ਪਹਿਲੇ ਹੀ ਅਜਿਹਾ ਹੋ ਸਕਦਾ ਸੀ, ਇਸ ਕਰਕੇ ਅਸੀਂ ਫਿਲਮ ਤੁਰੰਤ ਰਿਲੀਜ਼ ਕੀਤੀ।

ਲੋਕਾਂ ਨੂੰ ਫਿਲਮ ਡਾਊਨਲੋਡ ਕਰਨ ਦਾ ਇਸ਼ਾਰਾ”

ਦਿਲਜੀਤ ਨੇ ਕਿਹਾ ਕਿ ਹੁਣ ਫਿਲਮ ਹਟਾਏ ਜਾਣ ਦੀ ਕੋਈ ਚਿੰਤਾ ਨਹੀਂ। ਫਿਲਮ ਘਰ-ਘਰ ਤੱਕ ਪਹੁੰਚ ਚੁੱਕੀ ਹੈ। ਫਿਲਮ ਲੋਕਾਂ ਨੇ ਡਾਊਨਲੋਡ ਵੀ ਕਰ ਲਈ ਹੈ। ਮੈਨੂੰ ਤਸੱਲੀ ਹੈ ਕਿ ਫਿਲਮ ਤੁਹਾਡੇ ਤੱਕ ਪਹੁੰਚ ਚੁੱਕੀ ਹੈ, ਜਿੰਨੀ ਪੂਰੀ ਟੀਮ ਨੇ ਮਿਹਨਤ ਕੀਤੀ, ਉਹ ਡਹਾਡੇ ਤੱਕ ਪਹੁੰਚ ਚੁੱਕੀ ਹੈ। ਮੈਨੂੰ ਪਹਿਲਾਂ ਦੀ ਅੰਦੇਸ਼ਾ ਸੀ ਕਿ ਫਿਲਮ ਹਟਾਈ ਜਾ ਸਕਦੀ ਹੈ। ਇਸ ਲਈ ਮੈਂ ਇਸ਼ਾਰਾ ਵੀ ਕੀਤਾ ਸੀ ਕਿ ਫਿਲਮ ਨੂੰ ਡਾਊਨਲੋਡ ਕਰ ਲਓ ਤੇ ਤੁਸੀਂ ਜਿਸ ਤਰ੍ਹਾਂ ਵੀ ਦੇਖਣਾ ਚਾਹੁੰਦਾ ਹੋ, ਦੇਖ ਲਓ। ਅਦਾਕਾਰ ਨੇ ਅੱਗੇ ਕਿਹਾ, ਹਾਲਾਂਕਿ ਮੈਨੂੰ ਲੱਗ ਰਿਹਾ ਸੀ ਕਿ ਫਿਲਮ ਨੂੰ ਸੋਮਵਾਰ ਨੂੰ ਹਟਾਇਆ ਜਾ ਸਕਦਾ ਹੈ, ਜਦੋਂ ਦਫ਼ਤਰ ਖੁਲ੍ਹਣਗੇ, ਪਰ ਐਤਵਾਰ ਸ਼ਾਮ ਨੂੰ ਹੀ ਹਟਾ ਦਿੱਤੀ ਜਾਵੇਗੀ ਇਹ ਅੰਦੇਸ਼ਾ ਨਹੀਂ ਸੀ। ਉਨ੍ਹਾਂ ਨੇ ਇਸ ਫਿਲਮ ਦੀ ਪੂਰੀ ਟੀਮ ਨੂੰ ਮੁਬਾਰਕਬਾਦ ਕੀਤਾ ਕਿ ਫਿਲਮ ਲੋਕਾਂ ਤੱਕ ਪਹੁੰਚ ਚੁੱਕੀ ਹੈ।

ਦਿਲਜੀਤ ਦੋਸਾਂਝ ਨਿਭਾਈ ਜਸਵੰਤ ਸਿੰਘ ਖਾਲੜਾ ਦੀ ਭੂਮਿਕਾ

ਦਿਲਜੀਤ ਦੋਸਾਂਝ ਦੀ ਫਿਲਮ ਪੰਜਾਬ 95 ਭਾਰਤ ਚ ਨਵੇਂ ਨਾਮ ਸਤਲੁਜ ਨਾਲ ਰਿਲੀਜ਼ ਹੋਈ ਸੀ। ਹਾਲਾਂਕਿ, ਰਿਲੀਜ਼ ਹੋਣ ਤੋਂ ਦੋ ਦਿਨ ਬਾਅਦ ਹੀ ਪਲੇਟਫਾਰਮ ਤੋਂ ਫਿਲਮ ਹਟਾ ਦਿੱਤੀ ਗਈ ਹੈ। ਫਿਲਮ ਨੂੰ ਬੀਤੇ ਸ਼ੁੱਕਰਵਾਰ ਨੂੰ ਬਿਨਾਂ ਕਿਸੇ ਕੱਟ ਦੇ ਓਟੀਟੀ ਪਲੈਟਫਾਮ ਜੀ5 ਤੇ ਰਿਲੀਜ਼ ਕੀਤੀ ਗਈ, ਪਰ ਐਤਵਾਰ ਸ਼ਾਮ ਤੱਕ, ਇਹ ਐਲਾਨ ਕੀਤਾ ਗਿਆ ਕਿ ਇਹ ਹੁਣ ਭਾਰਤ ਚ ਉਪਲਬਧ ਨਹੀਂ ਹੈ।


ਦਿਲਜੀਤ ਦੋਸਾਂਝ ਨੇ ਇਸ ਫਿਲਮ ਚ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਭੂਮਿਕਾ ਨਿਭਾਈ ਹੈ। ਇਹ ਫਿਲਮ ਉਨ੍ਹਾਂ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ਾਂ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਉਨ੍ਹਾਂ ਦੇ ਯਤਨਾਂ ਤੇ ਅਧਾਰਤ ਹੈ। ਲੰਬੇ ਸਮੇਂ ਤੋਂ ਵਿਵਾਦਾਂ ਅਤੇ ਸੈਂਸਰਸ਼ਿਪ ਰੁਕਾਵਟਾਂ ਚ ਫਸੀ ਇਹ ਫਿਲਮ ਰਿਲੀਜ਼ ਹੋਣ ਤੋਂ ਬਾਅਦ ਇੱਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਈ ਹੈ।

Diljit dosanjh video statement


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now