ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ

ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕ


ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ


ਹਿਮਾਚਲ ਐਂਟਰੀ ਟੈਕਸ ਦੇ ਵਿਰੋਧ ਵਿੱਚ ਕਰੀਬ ਇੱਕ ਮਹੀਨੇ ਤੱਕ ਸ਼ਾਂਤ ਰਹੇ ਸੰਘਰਸ਼ ਨੇ ਐਤਵਾਰ ਨੂੰ ਨੂਰਪੁਰ ਬੇਦੀ ਤੋਂ ਇੱਕ ਵਾਰ ਫਿਰ ਨਵਾਂ ਰੁਖ ਅਖ਼ਤਿਆਰ ਕਰ ਲਿਆ। ਵੱਖ-ਵੱਖ ਕਿਸਾਨ, ਟੈਕਸੀ ਅਤੇ ਧਾਰਮਿਕ ਜਥੇਬੰਦੀਆਂ ਨੇ ਸਾਂਝੇ ਮੰਚ ਤੋਂ ਹਿਮਾਚਲ ਸਰਕਾਰ ਖ਼ਿਲਾਫ਼ ਵੱਡੇ ਪੱਧਰ ਦੇ ਸੰਘਰਸ਼ ਦਾ ਐਲਾਨ ਕਰਦਿਆਂ 26 ਜੁਲਾਈ ਤੋਂ ਘਨੌਲੀਨਾਲਾਗੜ੍ਹ ਸਟੇਟ ਹਾਈਵੇ ਸਥਿਤ ਢੇਰੋਵਾਲ ਐਂਟਰੀ ਟੋਲ ਨਾਕੇ ‘ਤੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਗਾਉਣ ਦਾ ਫ਼ੈਸਲਾ ਕੀਤਾ ਹੈ।

ਨੂਰਪੁਰ ਬੇਦੀ ਦੇ ਪੁਰਾਣੇ ਬੱਸ ਸਟੈਂਡ ਚੌਂਕ ਵਿਖੇ ਹੋਏ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਮੋਰਚਾ, ਕਿਰਤੀ ਕਿਸਾਨ ਮੋਰਚਾ, ਭਾਰਤੀ ਕਿਸਾਨ ਯੂਨੀਅਨ (ਬਹਿਰਾਮਕੇ), ਆਜ਼ਾਦ ਟੈਕਸੀ ਯੂਨੀਅਨ, ਨੂਰਪੁਰ ਬੇਦੀ ਟੈਕਸੀ ਯੂਨੀਅਨ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ

ਆਗੂਆਂ ਨੇ ਕਿਹਾ ਕਿ 26 ਜੁਲਾਈ ਨੂੰ ਘਨੌਲੀਨਾਲਾਗੜ੍ਹ ਸਟੇਟ ਹਾਈਵੇ ‘ਤੇ ਪੱਕਾ ਮੋਰਚਾ ਲਗਾ ਕੇ ਸੰਘਰਸ਼ ਦੇ ਅਗਲੇ ਪੜਾਅ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸੇ ਸੂਬੇ ਜਾਂ ਲੋਕਾਂ ਦੇ ਖ਼ਿਲਾਫ਼ ਨਹੀਂ, ਸਗੋਂ ਹਿਮਾਚਲ ਸਰਕਾਰ ਦੀ ਉਸ ਗਲਤ ਨੀਤੀ ਦੇ ਵਿਰੁੱਧ ਹੈ, ਜਿਸ ਕਾਰਨ ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਲੋਕਾਂ, ਟੈਕਸੀ ਚਾਲਕਾਂ, ਵਪਾਰੀਆਂ ਅਤੇ ਰੋਜ਼ਾਨਾ ਆਵਾਜਾਈ ਕਰਨ ਵਾਲਿਆਂ ਨੂੰ ਬੇਲੋੜਾ ਆਰਥਿਕ ਬੋਝ ਝੱਲਣਾ ਪੈ ਰਿਹਾ ਹੈ।

ਵਕਤਾਵਾਂ ਨੇ ਇਲਜ਼ਾਮ ਲਗਾਇਆ ਕਿ ਵਾਰ-ਵਾਰ ਮੰਗ ਉਠਾਉਣ ਦੇ ਬਾਵਜੂਦ ਹਿਮਾਚਲ ਸਰਕਾਰ ਸਰਹੱਦੀ ਇਲਾਕਿਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਅਣਡਿੱਠਾ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਐਂਟਰੀ ਟੈਕਸ ਵਾਪਸ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ ਅਤੇ ਹਿਮਾਚਲ ਦੇ ਉਦਯੋਗਿਕ ਖੇਤਰਾਂ ਤੱਕ ਇਸ ਦੀ ਗੂੰਜ ਸੁਣਾਈ ਦੇਵੇਗੀ।

Himachal entry tax protest


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now