ਦਿਲਜੀਤ ਦੋਸਾਂਝ ਨੇ ਮਹਾਨ ਕਲਾਕਾਰ ਨੁਸਰਤ ਫਤਿਹ ਅਲੀ ਖਾਨ ਨੂੰ ਦਿੱਤੀ ਸ਼ਰਧਾਂਜਲੀ ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ 'ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- 'ਗੂੰਗੀ-ਬਹਿਰੀ ਸਰਕਾਰ' ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ 'ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI 'ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਬ੍ਰੇਕਿੰਗ ਨਿਊਜ਼ - ਆਤਮ ਨਗਰ ਦੇ ਨੇੜੇ ਪੁਲਿਸ-ਗੈਂਗਸਟਰਾਂ ਵਿੱਚ ਫਾਇਰਿੰਗ, ਜਵਾਬੀ ਕਾਰਵਾਈ ਵਿੱਚ 2 ਨੂੰ ਗੋਲੀ ਲੱਗੀ

ਕੈਂਟ (ਵਾਸ਼ਿੰਗਟਨ) ਦੇ 19 ਸਾਲਾ ਹਰਸ਼ਵੀਰ ਸਿੰਘ ਸੁੱਜੋਂ ਨੇ ਅਮਰੀਕਾ ਦੀ ਕੁਦਰਤੀ ਬਾਡੀਬਿਲਡਿੰਗ ਚੈਂਪੀਅਨਸ਼ਿਪ ਵਿੱਚ ਜਿੱਤੇ ਤਗਮੇ

ਕੈਂਟ (ਵਾਸ਼ਿੰਗਟਨ) ਦੇ 19 ਸਾਲਾ ਹਰਸ਼ਵੀਰ ਸਿੰਘ ਸੁੱਜੋਂ ਨੇ ਅਮਰੀਕਾ ਦੀ


ਕੈਂਟ (ਵਾਸ਼ਿੰਗਟਨ) ਦੇ 19 ਸਾਲਾ ਹਰਸ਼ਵੀਰ ਸਿੰਘ ਸੁੱਜੋਂ ਨੇ ਅਮਰੀਕਾ ਦੀ ਕੁਦਰਤੀ ਬਾਡੀਬਿਲਡਿੰਗ ਚੈਂਪੀਅਨਸ਼ਿਪ ਵਿੱਚ ਜਿੱਤੇ ਤਗਮੇ



ਕੈਂਟ, ਵਾਸ਼ਿੰਗਟਨ (ਗੁਰਪ੍ਰੀਤ ਸਿੰਘ ਧੰਜੂ): ਅਮਰੀਕਾ ਦੇ ਵਾਸ਼ਿੰਗਟਨ ਸੂਬੇ ਦੇ ਸ਼ਹਿਰ ਕੈਂਟ ਵਿੱਚ ਰਹਿੰਦੇ 19 ਸਾਲਾ ਹਰਸ਼ਵੀਰ ਸਿੰਘ ਸੁੱਜੋਂ, ਜੋ ਸੁਰਜੀਤ ਸਿੰਘ ਅਤੇ ਅਕਵਿੰਦਰ ਕੌਰ ਦੇ ਸਪੁੱਤਰ ਹਨ ਅਤੇ ਮੂਲ ਰੂਪ ਵਿੱਚ ਪਿੰਡ ਸੁੱਜੋਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਪੰਜਾਬ ਨਾਲ ਸਬੰਧ ਰੱਖਦੇ ਹਨ, ਨੇ ਅਮਰੀਕਾ ਵਿੱਚ ਹੋਏ ਓ.ਸੀ.ਬੀ. (ਆਰਗੇਨਾਈਜ਼ੇਸ਼ਨ ਆਫ਼ ਕੰਪੀਟੇਟਿਵ ਬਾਡੀਬਿਲਡਰਜ਼) ਕੁਦਰਤੀ ਬਾਡੀਬਿਲਡਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬੀ ਭਾਈਚਾਰੇ ਦਾ ਮਾਣ ਵਧਾਇਆ ਹੈ।


ਵਿਲੀਅਮਜ਼ਬਰਗ, ਵਰਜੀਨੀਆ ਵਿੱਚ ਕਰਵਾਏ ਗਏ OCB Colonial ਮੁਕਾਬਲੇ ਵਿੱਚ ਹਰਸ਼ਵੀਰ ਸਿੰਘ ਨੇ ਆਪਣੇ ਬਾਡੀਬਿਲਡਿੰਗ ਕਰੀਅਰ ਦੇ ਪਹਿਲੇ ਹੀ ਮੁਕਾਬਲੇ ਵਿੱਚ ਤਿੰਨ ਵੱਖ-ਵੱਖ ਵਰਗਾਂ ਵਿੱਚ ਹਿੱਸਾ ਲਿਆ ਅਤੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ।


ਉਨ੍ਹਾਂ ਨੇ ਨੋਵਿਸ ਵਰਗ ਵਿੱਚ ਪਹਿਲਾ ਸਥਾਨ (ਸੋਨ ਤਗਮਾ) ਹਾਸਲ ਕੀਤਾ, ਜਦਕਿ ਟੀਨ ਵਰਗ ਵਿੱਚ ਦੂਜਾ ਸਥਾਨ (ਚਾਂਦੀ ਦਾ ਤਗਮਾ) ਆਪਣੇ ਨਾਮ ਕੀਤਾ। ਇਸ ਤੋਂ ਇਲਾਵਾ ਇੱਕ ਹੋਰ ਵਰਗ ਵਿੱਚ ਤੀਜਾ ਸਥਾਨ (ਕਾਂਸੀ ਦਾ ਤਗਮਾ) ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ।


ਸਿਰਫ਼ 19 ਸਾਲ ਦੀ ਉਮਰ ਵਿੱਚ ਹਰਸ਼ਵੀਰ ਸਿੰਘ ਦੀ ਇਹ ਪ੍ਰਾਪਤੀ ਉਸ ਦੀ ਸਖ਼ਤ ਮਿਹਨਤ, ਅਨੁਸ਼ਾਸਿਤ ਜੀਵਨ-ਸ਼ੈਲੀ, ਨਿਯਮਤ ਸਿਖਲਾਈ ਅਤੇ ਕੁਦਰਤੀ ਢੰਗ ਨਾਲ ਕੀਤੀ ਤਿਆਰੀ ਦਾ ਨਤੀਜਾ ਹੈ। ਆਪਣੇ ਪਹਿਲੇ ਹੀ ਮੁਕਾਬਲੇ ਵਿੱਚ ਤਿੰਨ ਵਰਗਾਂ ਵਿੱਚ ਤਗਮੇ ਜਿੱਤ ਕੇ ਉਸ ਨੇ ਸਾਬਤ ਕਰ ਦਿੱਤਾ ਹੈ ਕਿ ਭਵਿੱਖ ਵਿੱਚ ਉਹ ਕੁਦਰਤੀ ਬਾਡੀਬਿਲਡਿੰਗ ਦੇ ਖੇਤਰ ਵਿੱਚ ਉੱਚੀਆਂ ਉਡਾਰੀਆਂ ਭਰਨ ਦੀ ਪੂਰੀ ਸਮਰੱਥਾ ਰੱਖਦਾ ਹੈ।


ਹਰਸ਼ਵੀਰ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਵਾਸ਼ਿੰਗਟਨ ਵੱਸਦੇ ਪੰਜਾਬੀ ਭਾਈਚਾਰੇ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਵਧਾਈ ਦਿੱਤੀ ਹੈ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਜੀਆਂ ਹਨ।

19 Year Old Harshveer Singh Sujjon


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now