ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

ਜਸਵੰਤ ਸਿੰਘ ਖਾਲੜਾ ਕਤਲ ਕੇਸ ਦੇ ਦੋਸ਼ੀ ਸਾਬਕਾ DSP ਲਾਪਤਾ, ਨਾਭਾ ਜੇਲ੍ਹ ਪ੍ਰਸ਼ਾਸਨ ਨੇ ਲੱਭਣ ਦੇ ਹੁਕਮ ਕੀਤੇ ਜਾਰੀ

ਜਸਵੰਤ ਸਿੰਘ ਖਾਲੜਾ ਕਤਲ ਕੇਸ ਦੇ ਦੋਸ਼ੀ ਸਾਬਕਾ DSP ਲਾਪਤਾ, ਨਾਭਾ ਜੇਲ੍ਹ


ਜਸਵੰਤ ਸਿੰਘ ਖਾਲੜਾ ਕਤਲ ਕੇਸ ਦੇ ਦੋਸ਼ੀ ਸਾਬਕਾ DSP ਲਾਪਤਾ, ਨਾਭਾ ਜੇਲ੍ਹ ਪ੍ਰਸ਼ਾਸਨ ਨੇ ਲੱਭਣ ਦੇ ਹੁਕਮ ਕੀਤੇ ਜਾਰੀ



 

ਫਿਲਮ ‘ਸਤਲੁਜ’ ਵਿਚ ਵਿਵਾਦ ਵਿਚਾਲੇ ਹੁਣ ਜਸਵੰਤ ਸਿੰਘ ਖਾਲੜਾ ਦੇ ਕਾਤਲਾਂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਜਸਵੰਤ ਸਿੰਘ ਖਾਲੜਾ ਦੇ ਮੁੱਖ ਦੋਸ਼ੀ DSP ਜਸਪਾਲ ਸਿੰਘ ਨੂੰ ਲੱਭਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਾਭਾ ਜੇਲ੍ਹ ਪ੍ਰਸ਼ਾਸਨ ਨੇ ਖਾਲੜਾ ਦੇ ਕਤਲ ਦੇ ਦੋਸ਼ੀ ਸਾਬਕਾ ਡੀਐੱਸਪੀ ਨੂੰ ਲੱਭਣ ਦੇ ਹੁਕਮ ਦੇ ਦਿੱਤੇ ਹਨ।

ਮੁਲਜ਼ਮ ਜਸਪਾਲ ਸਿੰਘ ਮਈ 2023 ਤੋਂ ਜ਼ਮਾਨਤ ‘ਤੇ ਬਾਹਰ ਹੈ। ਉਸ ਨੂੰ 2023 ਵਿਚ ਓਪਨ ਖੇਤੀਬਾੜੀ ਜੇਲ੍ਹ ਵਿਚ ਇਕ ਲੱਖ ਰੁਪਏ ਤੇ ਨਿੱਜੀ ਬਾਂਡ ਭਰਵਾ ਕੇ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ। ਸਤੰਬਰ 2022 ਵਿਚ ਪੰਜਾਬ ਸਰਕਾਰ ਵੱਲੋਂ ਜਸਪਾਲ ਸਿੰਘ ਦੀ ਸਜ਼ਾ ਮੁਆਫੀ ਲਈ ਪ੍ਰਸਤਾਵ ਭੇਜਿਆ ਗਿਆ ਸੀ। ਇਸ ਪ੍ਰਸਤਾਵ ‘ਤੇ ਅਜੇ ਤੱਕ ਰਾਜਪਾਲ ਵੱਲੋਂ ਕੋਈ ਫੈਸਲਾ ਨਹੀਂ ਆਇਆ। ਸੀਨੀਅਰ ਜੇਲ੍ਹ ਅਧਿਕਾਰੀ ਨੇ ਦੱਸਿਆ ਕਿ ਹਾਈ ਕੋਰਟ ਨੇ ਅਦਾਲਤ ਦੀ ਮਾਣਹਾਨੀ ਦੇ ਇੱਕ ਕੇਸ ਵਿੱਚ ਫ਼ੈਸਲਾ ਸੁਣਾਇਆ ਹੋਇਆ ਹੈ ਕਿ ਜੇਕਰ ਰਾਜਪਾਲ ਤਿੰਨ ਮਹੀਨਿਆਂ ਤੱਕ ਸਰਕਾਰ ਦੇ ਪ੍ਰਸਤਾਵ ‘ਤੇ ਕੋਈ ਫ਼ੈਸਲਾ ਨਹੀਂ ਲੈਂਦੇ, ਤਾਂ ਜਦੋਂ ਤੱਕ ਫ਼ੈਸਲਾ ਨਹੀਂ ਆਉਂਦਾ, ਉਦੋਂ ਤੱਕ ਕੈਦੀ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਜਾਵੇ। ਇਸੇ ਫ਼ੈਸਲੇ ਨੂੰ ਆਧਾਰ ਬਣਾ ਕੇ ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨਵਦੀਪ ਕੌਰ ਗਿੱਲ ਨੇ ਜਸਪਾਲ ਸਿੰਘ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਸਨ।

ਜ਼ਿਕਰਯੋਗ ਹੈ ਕਿ ਅਪ੍ਰੈਲ 2019 ਵਿੱਚ ਵੀ ਜਸਪਾਲ ਸਿੰਘ ਨੂੰ ਇਸੇ ਨਿਯਮ ਤਹਿਤ ਹਾਈ ਕੋਰਟ ਤੋਂ ਪੈਰੋਲ ਮਿਲੀ ਸੀ। ਉਸ ਸਮੇਂ ਨਾਭਾ ਜੇਲ੍ਹ ਸੁਪਰਡੈਂਟ ਨੇ ਜਸਪਾਲ ਸਿੰਘ ਨੂੰ ਖਾਲੜਾ ਕਤਲ ਕੇਸ ਵਿੱਚ ਤਾਂ ਪੈਰੋਲ ਦੇ ਦਿੱਤੀ ਪਰ ਉਸ ਨੂੰ ਟਾਂਡਾ ਦੀ FIR ਦੇ ਕੇਸ ਵਿੱਚ ਸੁਣਾਈ ਗਈ ਪੰਜ ਸਾਲ ਦੀ ਕੈਦ ਦੇ ਤਹਿਤ ਅੰਦਰ ਹੀ ਰੱਖਿਆ ਗਿਆ। ਇਸ ‘ਤੇ ਜਸਪਾਲ ਸਿੰਘ ਨੇ ਹਾਈ ਕੋਰਟ ਵਿੱਚ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ‘ਹੈਬੀਅਸ ਕੋਰਪਸ’ ਦਾ ਕੇਸ ਕੀਤਾ ਕਿ ਉਹ 2005 ਤੋਂ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਦੀ ਪੰਜ ਸਾਲ ਦੀ ਸਜ਼ਾ ਉਮਰ ਕੈਦ ਦੇ ਨਾਲ ਚੱਲਦੇ ਹੋਏ ਖ਼ਤਮ ਹੋ ਗਈ ਹੈ ਪਰ ਸਤੰਬਰ 2019 ਵਿੱਚ ਉਸ ਨੇ ਇਹ ਕੇਸ ਵਾਪਸ ਲੈ ਲਿਆ।

ਇਸੇ ਦਰਮਿਆਨ 2019 ਵਿੱਚ ਤਤਕਾਲੀ ਰਾਜਪਾਲ ਵੀ ਪੀ ਸਿੰਘ ਬਦਨੌਰ ਨੇ ਕੇਂਦਰੀ ਗ੍ਰਹਿ ਵਿਭਾਗ ਦੇ ਜਵਾਬ ਵਿੱਚ ਇਤਰਾਜ਼ ਆਉਣ ਤੋਂ ਬਾਅਦ ਸਜ਼ਾ ਮੁਆਫ਼ੀ ਦੀ ਅਰਜ਼ੀ ਖਾਰਜ ਕਰ ਦਿੱਤੀ, ਜਿਸ ਕਾਰਨ ਜਸਪਾਲ ਸਿੰਘ ਦੀ ਮੁੜ ਤੋਂ ਉਮਰ ਕੈਦ ਸ਼ੁਰੂ ਹੋ ਗਈ। ਫਿਰ ਕੋਰੋਨਾ ਕਾਲ ਵਿੱਚ ਸਾਰੇ ਕੈਦੀਆਂ ਸਮੇਤ ਜਸਪਾਲ ਸਿੰਘ ਨੂੰ ਵੀ ਪੈਰੋਲ ਮਿਲੀ। 2021 ਵਿੱਚ ਜਸਪਾਲ ਸਿੰਘ ਨੇ ਹਾਈ ਕੋਰਟ ਵਿੱਚ ਫਿਰ ਤੋਂ ਸਜ਼ਾ ਮੁਆਫ਼ੀ ਦੀ ਅਪੀਲ ਦਾਇਰ ਕੀਤੀ ਪਰ ਅਗਸਤ 2022 ਵਿੱਚ ਉਹ ਕੇਸ ਵੀ ਵਾਪਸ ਲੈ ਲਿਆ ਅਤੇ ਅਦਾਲਤ ਨੇ ਜਸਪਾਲ ਸਿੰਘ ਨੂੰ 16 ਅਗਸਤ 2022 ਤੱਕ ਸਰੰਡਰ ਕਰਨ ਲਈ ਕਿਹਾ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਜਸਪਾਲ ਸਿੰਘ ਨੇ ਜ਼ਿਆਦਾਤਰ ਕੈਦ ਓਪਨ ਜੇਲ੍ਹ ਵਿੱਚ ਹੀ ਕੱਟੀ ਹੈ।

1995 ਵਿੱਚ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਨੂੰ ਅਗਵਾ ਕਰਕੇ ਕਤਲ ਕਰਨ ਦੇ ਕੇਸ ਦਾ 2005 ਵਿੱਚ ਫ਼ੈਸਲਾ ਸੁਣਾਉਂਦੇ ਹੋਏ ਪਟਿਆਲਾ ਦੀ ਸੀ ਬੀ ਆਈ (CBI) ਕੋਰਟ ਨੇ ਡੀ ਐੱਸ ਪੀ ਜਸਪਾਲ ਸਿੰਘ ਅਤੇ ਏ ਐੱਸ ਆਈ ਅਮਰਜੀਤ ਸਿੰਘ ਨੂੰ ਉਮਰ ਕੈਦ ਅਤੇ ਐੱਸ ਐੱਚ ਓਜ਼ ਸੁਰਿੰਦਰਪਾਲ ਸਿੰਘ, ਜਸਬੀਰ ਸਿੰਘ, ਸਤਨਾਮ ਸਿੰਘ ਤੇ ਹੈੱਡ ਕਾਂਸਟੇਬਲ ਪ੍ਰਿਥੀਪਾਲ ਸਿੰਘ ਨੂੰ ਸੱਤ-ਸੱਤ ਸਾਲ ਦੀ ਸਜ਼ਾ ਸੁਣਾਈ ਸੀ। ਅਪੀਲ ਦੌਰਾਨ ਹਾਈ ਕੋਰਟ ਨੇ ਜਸਪਾਲ ਸਿੰਘ ਦੀ ਸਜ਼ਾ ਬਰਕਰਾਰ ਰੱਖਦੇ ਹੋਏ ਅਮਰਜੀਤ ਸਿੰਘ ਨੂੰ ਬਰੀ ਕਰ ਦਿੱਤਾ ਸੀ ਅਤੇ ਬਾਕੀ ਚਾਰਾਂ ਦੀ ਸਜ਼ਾ ਸੱਤ ਸਾਲ ਤੋਂ ਵਧਾ ਕੇ ਉਮਰ ਕੈਦ ਕਰ ਦਿੱਤੀ ਸੀ।

former dsp accused


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now