ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

“42 ਸਾਲ ਸ਼ਹੀਦਾਂ ਦੇ ਨਾਲ ਸਮਾਗਮ ਦੌਰਾਨ 1984 ਦੇ ਸ਼ਹੀਦਾਂ ਨੂੰ ਭਾਵਪੂਰਤ ਸ਼ਰਧਾਂਜਲੀ

“42 ਸਾਲ ਸ਼ਹੀਦਾਂ ਦੇ ਨਾਲ ਸਮਾਗਮ ਦੌਰਾਨ 1984 ਦੇ ਸ਼ਹੀਦਾਂ ਨੂੰ ਭਾਵਪੂ


“42 ਸਾਲ ਸ਼ਹੀਦਾਂ ਦੇ ਨਾਲ ਸਮਾਗਮ ਦੌਰਾਨ 1984 ਦੇ ਸ਼ਹੀਦਾਂ ਨੂੰ ਭਾਵਪੂਰਤ ਸ਼ਰਧਾਂਜਲੀ



ਟੁਲੇਰੀ, ਕੈਲੀਫੋਰਨੀਆ (ਗੁਰਪ੍ਰੀਤ ਸਿੰਘ ਧੰਜੂ) — ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਕੈਲੀਫੋਰਨੀਆ ਇਕਾਈ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ 1984 ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਨੂੰ ਸਮਰਪਿਤ “42 ਸਾਲ ਸ਼ਹੀਦਾਂ ਦੇ ਨਾਲ” ਸਮਾਗਮ ਗੁਰਦੁਆਰਾ ਦਰਮੇਸ਼ ਦਰਬਾਰ ਸਾਹਿਬ, ਟੁਲੇਰੀ ਵਿਖੇ ਬੜੀ ਸ਼ਰਧਾ, ਸਤਿਕਾਰ ਅਤੇ ਪੰਥਕ ਜਜ਼ਬੇ ਨਾਲ ਕਰਵਾਇਆ ਗਿਆ।


26 ਤੋਂ 28 ਜੂਨ ਤੱਕ ਆਯੋਜਿਤ ਇਸ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਵਿਸ਼ਾਲ ਕੀਰਤਨ ਦਰਬਾਰ ਸਜਾਏ ਗਏ। ਇਸ ਮੌਕੇ ਭਾਈ ਭਿੰਡਰਪਾਲ ਸਿੰਘ ਕਥਾਵਾਚਕ, ਢਾਡੀ ਜੱਥਾ ਭਾਈ ਅਮਰਜੀਤ ਸਿੰਘ ਜੋਹਲ ਅਤੇ ਭਾਈ ਸੁਖਵਿੰਦਰ ਸਿੰਘ ਵਿਦਿਆਰਥੀ (ਦਮਦਮੀ ਟਕਸਾਲ) ਨੇ ਗੁਰਬਾਣੀ ਕੀਰਤਨ, ਕਥਾ ਅਤੇ ਢਾਡੀ ਵਾਰਾਂ ਰਾਹੀਂ ਸੰਗਤ ਨੂੰ ਗੁਰਮਤਿ ਅਤੇ ਸਿੱਖ ਇਤਿਹਾਸ ਨਾਲ ਜੋੜਿਆ।


ਸਮਾਗਮ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਪੰਥਕ ਬੁਲਾਰਿਆਂ ਨੇ 1984 ਦੇ ਘੱਲੂਘਾਰੇ ਅਤੇ ਸਿੱਖ ਕੌਮ ਵੱਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸ਼ਹੀਦਾਂ ਦੀ ਵਿਰਾਸਤ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਕੌਮੀ ਚੇਤਨਾ ਹੋਰ ਮਜ਼ਬੂਤ ਹੋ ਸਕੇ।


ਇਸ ਮੌਕੇ ਭਾਈ ਤਰਲੋਕ ਸਿੰਘ, ਡਾ. ਅਮਰਜੀਤ ਸਿੰਘ, ਭਾਈ ਅਮ੍ਰਿਤਪਾਲ ਸਿੰਘ, ਭਾਈ ਪਵਨਦੀਪ ਸਿੰਘ (ਵਰਜੀਨੀਆ), ਜਸਵਿੰਦਰ ਸਿੰਘ, ਬੀਬੀ ਮਨਦੀਪ ਕੌਰ, ਭਾਈ ਸੁਖਵਿੰਦਰ ਸਿੰਘ (ਦਮਦਮੀ ਟਕਸਾਲ), ਢਾਡੀ ਭਾਈ ਅਮਰਜੀਤ ਸਿੰਘ ਜੋਹਲ, ਪਾਲ ਸਿੰਘ, ਗੁਰਮੀਤ ਸਿੰਘ ਸਿੱਧੂ ਅਕਾਲੀ, ਤਰਸੇਮ ਸਿੰਘ (ਪ੍ਰਧਾਨ, ਕੈਲੀਫੋਰਨੀਆ), ਹਰਦੀਪ ਸਿੰਘ ਖਾਲਸਾ, ਸਰਬਜੀਤ ਸਿੰਘ ਦਿੱਲੀ, ਜਰਨੈਲ ਸਿੰਘ (ਮੀਤ ਪ੍ਰਧਾਨ, ਸਟਾਕਟਨ), ਅਰਵਿੰਦਰ ਸਿੰਘ (ਯੂਥ ਪ੍ਰਧਾਨ), ਗੁਰਜੀਤ ਸਿੰਘ (ਪ੍ਰਧਾਨ, ਫਰਿਜ਼ਨੋ), ਜਸਵਿੰਦਰ ਸਿੰਘ ਗਰੇਵਾਲ (ਪ੍ਰਧਾਨ, ਬੇਕਰਜ਼ਫ਼ੀਲਡ), ਹਰਵਿੰਦਰ ਸਿੰਘ (ਪ੍ਰਧਾਨ, ਟਰੇਸੀ), ਪ੍ਰਬਜੀਤ ਸਿੰਘ (ਪ੍ਰਧਾਨ, ਰੀਵਰਸਾਈਡ), ਤੀਰਥ ਸਿੰਘ (ਪ੍ਰਧਾਨ, ਸੈਕਰਾਮੈਂਟੋ), ਰਾਜਪਾਲ ਸਿੰਘ (ਪ੍ਰਧਾਨ, ਕਿਸਾਨ ਯੂਨੀਅਨ), ਡਾ. ਪਾਲ ਸਿੰਘ ਜ਼ਖ਼ਮੀ, ਅਰਸ਼ਦੀਪ ਸਿੰਘ ਵਿਰਕ, ਸੰਦੀਪ ਸਿੰਘ, ਗਗਨਦੀਪ ਸਿੰਘ ਵਿਰਕ, ਗੁਰਵਿੰਦਰ ਸਿੰਘ ਸੰਧੂ, ਜਸਵੀਰ ਸਿੰਘ, ਗੁਰਮੇਲ ਸਿੰਘ ਸੰਘਾ, ਗੁਰਤੇਜ ਸਿੰਘ (ਬੇਕਰਜ਼ਫ਼ੀਲਡ), ਅਜਮੇਰ ਸਿੰਘ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਤੂਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।


ਸਮਾਗਮ ਦੇ ਅੰਤ ਵਿੱਚ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕਰਦਿਆਂ ਸੰਗਤ ਨੂੰ ਪੰਥਕ ਏਕਤਾ, ਗੁਰਮਤਿ ਜੀਵਨ ਅਤੇ ਕੌਮੀ ਅਸੂਲਾਂ ’ਤੇ ਦ੍ਰਿੜ੍ਹ ਰਹਿਣ ਦਾ ਸੰਦੇਸ਼ ਦਿੱਤਾ ਗਿਆ।2019 ਵਿੱਚ ਵੀ ਹਾਈ ਕੋਰਟ ਤੋਂ ਪੈਰੋਲ ਮਿਲੀ ਸੀ।

ਟਾਂਡਾ FIR 81/1996 ਮਾਮਲੇ ਨੂੰ ਲੈ ਕੇ ਹੈਬੀਅਸ ਕੋਰਪਸ ਪਟੀਸ਼ਨ ਦਾਇਰ ਕੀਤੀ, ਜੋ ਬਾਅਦ ਵਿੱਚ ਵਾਪਸ ਲੈ ਲਈ ਗਈ

Heartfelt Tribute Paid To The 1984 Sikh Martyrs


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now