ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

ਕਾਂਗਰਸੀ ਲੀਡਰਾਂ ਦੇ ਬਦਲੇ ਬੋਲ, ਰਾਣਾ ਗੁਰਜੀਤ ਬੋਲੇ- ‘ਪਾਰਟੀ ‘ਚ All is Well’

ਕਾਂਗਰਸੀ ਲੀਡਰਾਂ ਦੇ ਬਦਲੇ ਬੋਲ, ਰਾਣਾ ਗੁਰਜੀਤ ਬੋਲੇ- ‘ਪਾਰਟੀ ‘ਚ All


ਕਾਂਗਰਸੀ ਲੀਡਰਾਂ ਦੇ ਬਦਲੇ ਬੋਲ, ਰਾਣਾ ਗੁਰਜੀਤ ਬੋਲੇ- ‘ਪਾਰਟੀ ‘ਚ All is Well’



 

ਕਾਫੀ ਦਿਨਾਂ ਤੋਂ ਪੰਜਾਬ ਕਾਂਗਰਸ ਵਿਚ ਹਲਚਲ ਦੀਆਂ ਖਬਰਾਂ ਵਿਚਾਲੇ ਪਾਰਟੀ ਵਿਚ ਹੁਣ ਲੀਡਰਾਂ ਦੇ ਬੋਲ ਬਦਲੇ ਨਜ਼ਰ ਆ ਰਹੇ ਹਨ। ਕਾਂਗਰਸ ਪ੍ਰਧਾਨ ਬਦਲਣ ਵਾਲੀ ਚਰਚਾ ‘ਤੇ ਸੀਨੀਅਰ ਲੀਡਰਾਂ ਨੇ ਸਾਰੀ ਪੰਜਾਬ ਕਾਂਗਰਸ ਦੇ ਇਕਜੁੱਟ ਹੋਣ ਦੀ ਗੱਲ ਕਹੀ। ਕਪੂਰਥਲਾ ਤੋਂ MLA ਰਾਣਾ ਗੁਰਜੀਤ ਨੇ ਕਿਹਾ ਕਿ ਕਾਂਗਰਸ ਵਿਚ ‘ਆਲ ਇਜ਼ ਵੈੱਲ’ ਹੈ।

ਉਥੇ ਹੀ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈਹ ਕਿ ਸਾਰੀ ਪੰਜਾਬ ਕਾਂਗਰਸ ਇਕਜੁਟ ਹੈ। ਅਸੀਂ ਸਾਰੇ ਮਿਲ ਕੇ ਇਸ ਨੂੰ ਸੁਲਝਾ ਲਵਾਂਗੇ। MLA ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਵਿਚ ਕਿਸੇ ਤਰ੍ਹਾਂ ਦਾ ਡੈੱਡਲਾਕ ਨਹੀਂ ਹੈ।


ਵਿਧਾਇਕ ਰਾਣਾ ਗੁਰਜੀਤ ਨੇ ਕਿਹਾ ਕਿ ਕਪੂਰਥਲਾ ਵਿੱਚ ਮੇਅਰ ਦੀ ਚੋਣ ਵਿੱਚ ਹੋਈ ਮਨਮਾਨੀ ਸਬੰਧੀ ਸਾਡੀ ਇੱਕ ਮੀਟਿੰਗ ਹੋਈ ਸੀ। ਮੇਰੀ ਬਘੇਲ ਨਾਲ ਕੋਈ ਮੁਲਾਕਾਤ ਨਹੀਂ ਹੋਈ, ਨਾ ਹੀ ਮੈਂ ਉਨ੍ਹਾਂ ਨਾਲ ਫ਼ੋਨ ‘ਤੇ ਗੱਲ ਕੀਤੀ। ਮੈਂ ਸੂਰਜ ਠਾਕੁਰ ਨਾਲ ਗੱਲ ਕੀਤੀ ਹੈ ਅਤੇ ਮੈਂ ਉਨ੍ਹਾਂ ਨੂੰ ਵੀ ਮਿਲਾਂਗਾ।

ਰਾਣਾ ਗੁਰਜੀਤ ਨੇ ਕਿਹਾ ਕਿ ਸਭ ਠੀਕ ਹੈ। ਕੋਈ ਵੀ ਹਾਈਕਮਾਨ ਤੋਂ ਬਾਹਰ ਨਹੀਂ ਹੈ, ਕੋਈ ਵੀ ਇਸ ਤੋਂ ਉੱਪਰ ਨਹੀਂ ਹੈ। ਸਮਾਂ ਆਉਣ ‘ਤੇ ਸਭ ਕੁਝ ਠੀਕ ਹੋ ਜਾਵੇਗਾ। ਇਹ ਹਾਈਕਮਾਨ ਨਾਲ ਮੁਲਾਕਾਤ ਦੇ ਮਾਮਲੇ ‘ਤੇ ਰਾਣਾ ਗੁਰਜੀਤ ਨੇ ਕਿਹਾ ਕਿ ਇਹ ਸਾਡਾ ਅੰਦਰੂਨੀ ਮਾਮਲਾ ਹੈ।

ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਪ੍ਰਿਯੰਕਾ ਗਾਂਧੀ, ਰਾਹੁਲ ਗਾਂਧੀ ਜਾਂ ਉਨ੍ਹਾਂ ਦੀ ਟੀਮ ਨਾਲ ਮੁਲਾਕਾਤ ਕਰਨ ਲਈ ਦਿੱਲੀ ਜਾਣਾ ਚਾਹੁੰਦੇ ਸਨ, ਪਰ ਉਨ੍ਹਾਂ ਨੂੰ ਸਮਾਂ ਨਹੀਂ ਮਿਲ ਸਕਿਆ। ਇਸ ਤੋਂ ਬਾਅਦ ਚੰਨੀ ਧੜੇ ਨੇ ਚੰਡੀਗੜ੍ਹ ਵਿੱਚ ਵਿਧਾਇਕ ਰਾਣਾ ਗੁਰਜੀਤ ਦੇ ਘਰ ਤੀਜੀ ਮੀਟਿੰਗ ਬੁਲਾਈ, ਜਿੱਥੇ ਬਘੇਲ ਨੂੰ ਮਿਲਣ ਦਾ ਫੈਸਲਾ ਕੀਤਾ ਗਿਆ। ਚੰਨੀ ਧੜੇ ਦੇ ਦੋ ਆਗੂ ਏਆਈਸੀਸੀ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਨੂੰ ਮਿਲਣਗੇ ਅਤੇ ਆਪਣਾ ਪੱਖ ਪੇਸ਼ ਕਰਨਗੇ।

ਦੱਸ ਦੇਈਏ ਕਿ AICC ਦੇ ਪੰਜਾਬ ਦੇ ਇੰਚਾਰਜ ਬਘੇਲ ਨੇ ਦੂਜੀ ਵਾਰ ਕਿਹਾ ਹੈ ਕਿ ਪੰਜਾਬ ਵਿੱਚ ਹਾਈਕਮਾਨ ਦਾ ਫੈਸਲਾ ਨਹੀਂ ਬਦਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿਪ੍ਰਧਾਨ ਬਦਲਣਾ ਕੋਈ ਗੁੱਡੇ-ਗੁੱਡੀ ਦੀ ਖੇਡ ਨਹੀਂ ਹੈ।

Congress says All Is Well


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now