ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਕਾਂਗਰਸ ‘ਚ ਕਲੇਸ਼ ਵਿਚਾਲੇ 3 ਦਿਨ ਹੋਰ ਵਧਿਆ ਬਘੇਲ ਦਾ ਦੌਰਾ, ਚੰਨੀ ਖੇਮਾ ਅੱਜ ਕਰ ਸਕਦਾ ਹੈ ਮੁਲਾਕਾਤ

ਕਾਂਗਰਸ ‘ਚ ਕਲੇਸ਼ ਵਿਚਾਲੇ 3 ਦਿਨ ਹੋਰ ਵਧਿਆ ਬਘੇਲ ਦਾ ਦੌਰਾ, ਚੰਨੀ ਖੇਮਾ


ਕਾਂਗਰਸ ‘ਚ ਕਲੇਸ਼ ਵਿਚਾਲੇ 3 ਦਿਨ ਹੋਰ ਵਧਿਆ ਬਘੇਲ ਦਾ ਦੌਰਾ, ਚੰਨੀ ਖੇਮਾ ਅੱਜ ਕਰ ਸਕਦਾ ਹੈ ਮੁਲਾਕਾਤ


ਕਾਂਗਰਸ ਵਿਚਾਲੇ ਚੱਲ ਰਿਹਾ ਕਾਟੋ-ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦਾ 3 ਦਿਨਾ ਦੌਰਾ ਹੋਰ ਅੱਗੇ ਵਧ ਗਿਆ ਹੈ। ਅਜਿਹੇ ਵਿਚ ਦੇਖਣਾ ਇਹ ਹੋਵੇਗਾ ਕਿ ਪੰਜਾਬ ਕਾਂਗਰਸ ਵਿਚ ਚੱਲ ਰਹੀ ਖਿਚੋਤਾਣ ਦਾ ਕੋਈ ਹੱਲ ਹੋਵੇਗਾ ਜਾਂ ਨਹੀਂ। ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਚੰਨੀ ਧੜਾ ਭੁਪੇਸ਼ ਬਘੇਲ ਨਾਲ ਅੱਜ ਮੁਲਾਕਾਤ ਕਰ ਸਕਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਪਿਛਲੇ 5 ਦਿਨਾਂ ਤੋਂ ਭੁਪੇਸ਼ ਬਘੇਲ ਪੰਜਾਬ ਦੌਰੇ ‘ਤੇ ਸਨ ਤੇ ਇਸ ਦੌਰਾਨ ਚੰਨੀ ਖੇਮੇ ਵੱਲੋਂ ਉਨ੍ਹਾਂ ਦੀਆਂ ਮੀਟਿੰਗਾਂ ਤੋਂ ਦੂਰੀ ਬਣਾਈ ਗਈ ਸੀ। ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਚੰਨੀ ਧੜਾ ਭੁਪੇਸ਼ ਬਘੇਲ ਨਾਲ ਮੁਲਾਕਾਤ ਕਰ ਸਕਦਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਚੰਨੀ ਖੇਮਾ ਸ਼ਰਤਾਂ ਨਾਲ ਬਘੇਲ ਨਾਲ ਮੀਟਿੰਗ ਕਰਨਗੇ ਪਰ ਮਿਲਣ ਦਾ ਸਮਾਂ ਤੇ ਜਗ੍ਹਾ ਤੈਅ ਨਹੀਂ ਹੈ।

ਹਾਲਾਂਕਿ ਚੰਨੀ ਧੜੇ ਦੇ ਆਗੂਆਂ ਵੱਲੋਂ ਕਿਹਾ ਜਾ ਰਿਹਾ ਸੀ ਕਿ ਉਹ ਵੱਖ-ਵੱਖ ਰੁਝੇਵਿਆਂ ਵਿਚ ਬਿਜ਼ੀ ਹਨ। ਰਾਣਾ ਗੁਰਜੀਤ ਵੱਲੋਂ ਵੀ ਇਹ ਗੱਲ ਆਖੀ ਜਾ ਰਹੀ ਸੀ ਕਿ ਵੱਖ-ਵੱਖ ਹਲਕਿਆਂ ਵਿਚ ਜਿਹੜੀਆਂ ਵੋਟਾਂ ਪੈ ਰਹੀਆਂ ਹਨ, ਇਸ ਕਰਕੇ ਉਹ ਬਿਜ਼ੀ ਹਨ ਪਰ ਬੀਤੇ ਦਿਨੀਂ ਉਨ੍ਹਾਂ ਵੱਲੋਂ ਇਹ ਬਿਆਨ ਵੀ ਦਿੱਤਾ ਗਿਆ ਹੈ ਕਿ ਜੇਕਰ ਭੁਪੇਸ਼ ਬਘੇਲ ਉਨ੍ਹਾਂ ਨੂੰ ਬੁਲਾਉਣਗੇ ਤਾਂ ਉਹ ਜ਼ਰੂਰ ਜਾਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਸਭ ਕੁਝ ਠੀਕ ਹੈ। ‘All is well’ ਤੇ ਨਾਲ ਹੀ ਉਨ੍ਹਾਂ ਵੱਲੋਂ ਇਹ ਬਿਆਨ ਵੀ ਦਿੱਤਾ ਗਿਆ ਕਿ ਅਗਲੇ ਕੁਝ ਦਿਨਾਂ ਵਿਚ ਸਭ ਕੁਝ ਠੀਕ ਹੋ ਜਾਵੇਗਾ।

Baghels visit extended


Popular Posts
Just Now