ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਅਮਰੀਕੀ ਏਅਰ ਫੋਰਸ ਅਕੈਡਮੀ ਵਿੱਚ ਦਾਖਲਾ ਲੈਣ ਵਾਲੇ ਪਹਿਲੇ ਕੇਸਧਾਰੀ ਸਿੱਖ ਅਮਰੀਕੀ ਬਣੇ ਚਿਰਾਗ ਵੀਰ ਸਿੰਘ ਸਰਾਓ

ਅਮਰੀਕੀ ਏਅਰ ਫੋਰਸ ਅਕੈਡਮੀ ਵਿੱਚ ਦਾਖਲਾ ਲੈਣ ਵਾਲੇ ਪਹਿਲੇ ਕੇਸਧਾਰੀ ਸਿੱ


ਸਿੱਖ ਅਮਰੀਕੀ ਭਾਈਚਾਰੇ ਲਈ ਮਾਣ ਵਾਲਾ ਪਲ ਉਸ ਵੇਲੇ ਸਾਹਮਣੇ ਆਇਆ ਜਦੋਂ ਚਿਰਾਗ ਵੀਰ ਸਿੰਘ ਸਰਾਓ ਨੇ ਅਮਰੀਕੀ ਏਅਰ ਫੋਰਸ ਅਕੈਡਮੀ (United States Air Force Academy–USAFA) ਵਿੱਚ ਦਾਖਲਾ ਹਾਸਲ ਕਰਕੇ ਇਤਿਹਾਸ ਰਚ ਦਿੱਤਾ।

ਸਿੱਖ ਅਮਰੀਕੀ ਭਾਈਚਾਰੇ ਲਈ ਮਾਣ ਵਾਲਾ ਪਲ ਉਸ ਵੇਲੇ ਸਾਹਮਣੇ ਆਇਆ ਜਦੋਂ ਚਿਰਾਗ ਵੀਰ ਸਿੰਘ ਸਰਾਓ ਨੇ ਅਮਰੀਕੀ ਏਅਰ ਫੋਰਸ ਅਕੈਡਮੀ (United States Air Force Academy–USAFA) ਵਿੱਚ ਦਾਖਲਾ ਹਾਸਲ ਕਰਕੇ ਇਤਿਹਾਸ ਰਚ ਦਿੱਤਾ।



ਕੋਲੋਰਾਡੋ ਸਪ੍ਰਿੰਗਜ਼,ਕੋਲੋਰਾਡੋ(ਲਾਈਵ ਪੰਜਾਬੀ ਟੀਵੀ )ਸਿੱਖ ਅਮਰੀਕੀ ਭਾਈਚਾਰੇ ਲਈ ਮਾਣ ਵਾਲਾ ਪਲ ਉਸ ਵੇਲੇ ਸਾਹਮਣੇ ਆਇਆ ਜਦੋਂ ਚਿਰਾਗ ਵੀਰ ਸਿੰਘ ਸਰਾਓ ਨੇ ਅਮਰੀਕੀ ਏਅਰ ਫੋਰਸ ਅਕੈਡਮੀ (United States Air Force Academy–USAFA) ਵਿੱਚ ਦਾਖਲਾ ਹਾਸਲ ਕਰਕੇ ਇਤਿਹਾਸ ਰਚ ਦਿੱਤਾ। ਉਹ ਇਸ ਮਾਣਯੋਗ ਸੈਨਿਕ ਅਕੈਡਮੀ ਵਿੱਚ ਦਾਖਲਾ ਪ੍ਰਾਪਤ ਕਰਨ ਵਾਲੇ ਪਹਿਲੇ ਕੇਸਧਾਰੀ ਸਿੱਖ ਅਮਰੀਕੀ ਹਨ, ਜਿਨ੍ਹਾਂ ਨੂੰ ਆਪਣੀ ਸਿੱਖ ਧਾਰਮਿਕ ਪਹਿਚਾਣ ਅਤੇ ਪੰਜ ਕਕਾਰਾਂ ਸਮੇਤ ਸੈਨਿਕ ਸੇਵਾ ਨਿਭਾਉਣ ਦੀ ਅਧਿਕਾਰਤ ਮਨਜ਼ੂਰੀ ਵੀ ਮਿਲੀ ਹੈ।


ਅਮਰੀਕਨ ਸਿੱਖ ਕੌਂਸਲ (ASC) ਅਨੁਸਾਰ ਚਿਰਾਗ ਵੀਰ ਸਿੰਘ ਨੂੰ 4 ਅਪ੍ਰੈਲ 2026 ਨੂੰ ਅਕੈਡਮੀ ਲਈ ਨਿਯੁਕਤ ਕੀਤਾ ਗਿਆ, ਜਦਕਿ 20 ਜੂਨ ਨੂੰ ਉਨ੍ਹਾਂ ਨੂੰ ਰਿਲੀਜੀਅਸ ਅਕਾਮੋਡੇਸ਼ਨ (ਧਾਰਮਿਕ ਛੋਟ) ਪ੍ਰਦਾਨ ਕੀਤੀ ਗਈ। ਇਸ ਉਪਰੰਤ 24 ਜੂਨ (I-Day) ਨੂੰ ਉਹ ਅਧਿਕਾਰਤ ਤੌਰ ’ਤੇ ਅਕੈਡਮੀ ਵਿੱਚ ਸ਼ਾਮਲ ਹੋਏ ਅਤੇ ਇਸ ਵੇਲੇ ਛੇ ਹਫ਼ਤਿਆਂ ਦੀ ਸਖ਼ਤ ਮੁੱਢਲੀ ਸੈਨਿਕ ਸਿਖਲਾਈ ਹਾਸਲ ਕਰ ਰਹੇ ਹਨ।


ਚਿਰਾਗ ਵੀਰ ਸਿੰਘ ਦੀ ਪ੍ਰਾਪਤੀ ਇਸ ਲਈ ਵੀ ਵਿਸ਼ੇਸ਼ ਹੈ ਕਿ ਉਨ੍ਹਾਂ ਨੂੰ ਏਅਰ ਫੋਰਸ ROTC ਅਤੇ ਨੇਵਲ ROTC ਦੋਵਾਂ ਵੱਲੋਂ ਪੂਰੀ ਸਕਾਲਰਸ਼ਿਪ ਦੀ ਪੇਸ਼ਕਸ਼ ਮਿਲੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਯੂਨੀਵਰਸਿਟੀ ਆਫ਼ ਸਦਰਨ ਕੈਲੀਫ਼ੋਰਨੀਆ ਅਤੇ ਯੂਨੀਵਰਸਿਟੀ ਆਫ਼ ਵਾਸ਼ਿੰਗਟਨ ਵਰਗੀਆਂ ਨਾਮਵਰ ਸੰਸਥਾਵਾਂ ਵਿੱਚ ਵੀ ਦਾਖਲਾ ਮਿਲਿਆ, ਪਰ ਉਨ੍ਹਾਂ ਨੇ ਦੇਸ਼ ਸੇਵਾ ਦੇ ਸੁਪਨੇ ਨੂੰ ਪਹਿਲ ਦਿੰਦਿਆਂ ਏਅਰ ਫੋਰਸ ਅਕੈਡਮੀ ਦੀ ਚੋਣ ਕੀਤੀ।


ਚਿਰਾਗ ਵੀਰ ਸਿੰਘ ਨੇ ਆਪਣੀ ਇਸ ਸਫ਼ਲਤਾ ਦਾ ਸਿਹਰਾ ਆਪਣੇ ਮਾਪਿਆਂ, ਅਧਿਆਪਕਾਂ ਅਤੇ ਅਮਰੀਕਨ ਸਿੱਖ ਕੌਂਸਲ ਨੂੰ ਦਿੱਤਾ। ਉਨ੍ਹਾਂ ਖ਼ਾਸ ਤੌਰ ’ਤੇ ASC ਦੇ ਪ੍ਰਤੀਨਿਧੀ ਅਤੇ USAFA ਦੇ ਮਾਨਦ ਭਰਤੀ ਸਲਾਹਕਾਰ ਕਵਨੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਵੀਂ ਜਮਾਤ ਤੋਂ ਮਿਲੀ ਰਹਿਨੁਮਾਈ ਅਤੇ ਨਿਰੰਤਰ ਹੌਸਲਾ-ਅਫ਼ਜ਼ਾਈ ਨੇ ਉਨ੍ਹਾਂ ਨੂੰ ਇਸ ਮੰਜ਼ਿਲ ਤੱਕ ਪਹੁੰਚਣ ਲਈ ਪ੍ਰੇਰਿਤ ਕੀਤਾ।


ਵਿਦਿਅਕ ਅਤੇ ਖੇਡ ਖੇਤਰ ਵਿੱਚ ਵੀ ਚਿਰਾਗ ਵੀਰ ਸਿੰਘ ਦਾ ਰਿਕਾਰਡ ਬੇਹੱਦ ਸ਼ਾਨਦਾਰ ਰਿਹਾ ਹੈ। ਉਹ ਉੱਚ SAT ਸਕੋਰ ਹਾਸਲ ਕਰਨ ਦੇ ਨਾਲ ਈਗਲ ਸਕਾਊਟ, ਤਾਇਕਵਾਂਡੋ ਵਿੱਚ ਸੈਕਿੰਡ ਡੈਨ ਬਲੈਕ ਬੈਲਟ, ਅਤੇ ਸਕੂਲ ਦੀ ਵਰਸਿਟੀ ਵਾਟਰ ਪੋਲੋ ਟੀਮ ਦੇ ਖਿਡਾਰੀ ਰਹੇ ਹਨ। ਸਾਈਕਲਿੰਗ, ਸਕੀਇੰਗ, ਹਾਈਕਿੰਗ, ਬੈਕਪੈਕਿੰਗ ਅਤੇ ਫਲਾਈ-ਫਿਸ਼ਿੰਗ ਵਰਗੀਆਂ ਸਾਹਸੀ ਗਤੀਵਿਧੀਆਂ ਵਿੱਚ ਵੀ ਉਹ ਸਰਗਰਮ ਰਹੇ। ਇਸ ਦੇ ਨਾਲ-ਨਾਲ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿੱਚ ਬੱਚਿਆਂ ਨੂੰ ਸਿੱਖੀ ਦੀ ਸਿੱਖਿਆ ਦੇ ਕੇ ਸੇਵਾ ਨਿਭਾਈ ਅਤੇ ਵੈਂਚਰ ਕਰੂ ਦੇ ਪ੍ਰਧਾਨ ਵਜੋਂ ਲੀਡਰਸ਼ਿਪ ਦੀ ਮਿਸਾਲ ਵੀ ਕਾਇਮ ਕੀਤੀ।


ਅਮਰੀਕਨ ਸਿੱਖ ਕੌਂਸਲ ਨੇ ਕਿਹਾ ਕਿ ਚਿਰਾਗ ਵੀਰ ਸਿੰਘ ਦੀ ਇਹ ਪ੍ਰਾਪਤੀ ਸਿਰਫ਼ ਇੱਕ ਵਿਅਕਤੀ ਦੀ ਸਫ਼ਲਤਾ ਨਹੀਂ, ਸਗੋਂ ਪੂਰੇ ਸਿੱਖ ਅਮਰੀਕੀ ਭਾਈਚਾਰੇ ਲਈ ਇਤਿਹਾਸਕ ਮੀਲ ਪੱਥਰ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਚਿਰਾਗ ਵੀਰ ਸਿੰਘ ਇੱਕ ਕਾਬਲ ਏਅਰ ਫੋਰਸ ਅਧਿਕਾਰੀ ਵਜੋਂ ਦੇਸ਼ ਦੀ ਸੇਵਾ ਕਰਦੇ ਹੋਏ ਹੋਰ ਨੌਜਵਾਨਾਂ ਲਈ ਵੀ ਪ੍ਰੇਰਣਾ ਸਰੋਤ ਬਣਨਗੇ।


ASC ਨੇ ਇਹ ਵੀ ਦੱਸਿਆ ਕਿ ਉਸਦੇ ਲਗਾਤਾਰ ਯਤਨਾਂ ਨਾਲ 2022 ਤੋਂ ਸਿੱਖ ਅਮਰੀਕੀ ਹਾਈ ਸਕੂਲ ਵਿਦਿਆਰਥੀਆਂ ਲਈ ਏਅਰ ਫੋਰਸ ਦੀ ਵਿਸ਼ੇਸ਼ ‘ਫਲਾਇੰਗ ਸਕਾਲਰਸ਼ਿਪ’ ਯੋਜਨਾ ਚਲਾਈ ਜਾ ਰਹੀ ਹੈ। ਲਗਭਗ 3,500 ਅਰਜ਼ੀਆਂ ਵਿੱਚੋਂ ਸਿਰਫ਼ 72 ਵਿਦਿਆਰਥੀਆਂ ਦੀ ਚੋਣ ਕੀਤੀ ਜਾਂਦੀ ਹੈ ਅਤੇ ਕਰੀਬ 12,500 ਡਾਲਰ ਮੁੱਲ ਦੀ ਇਸ ਸਕਾਲਰਸ਼ਿਪ ਤਹਿਤ ਲੀਡਰਸ਼ਿਪ ਸਿਖਲਾਈ ਦੇ ਨਾਲ 15 ਘੰਟਿਆਂ ਦੀ ਅਸਲ ਉਡਾਣ ਦੀ ਟ੍ਰੇਨਿੰਗ ਵੀ ਦਿੱਤੀ ਜਾਂਦੀ ਹੈ।


ਕੌਂਸਲ ਨੇ ਦੇਸ਼ ਭਰ ਦੇ ਗੁਰਦੁਆਰਿਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਨੌਜਵਾਨਾਂ ਨੂੰ ਅਜਿਹੇ ਮੌਕਿਆਂ ਲਈ ਉਤਸ਼ਾਹਿਤ ਕਰਨ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵੀ ਫੌਜ, ਪ੍ਰਸ਼ਾਸਨ ਅਤੇ ਹੋਰ ਰਾਸ਼ਟਰੀ ਸੰਸਥਾਵਾਂ ਵਿੱਚ ਅਗਵਾਈ ਵਾਲੀਆਂ ਭੂਮਿਕਾਵਾਂ ਨਿਭਾ ਕੇ ਦੇਸ਼ ਅਤੇ ਕੌਮ ਦਾ ਨਾਮ ਰੌਸ਼ਨ ਕਰ ਸਕਣ।

Chirag veer singh sarao becomes first turbaned sikh american


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now