ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ  ਭੂ


ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਿਰਫ਼ ਜਿੱਤਣ ਵਾਲੇ ਨੂੰ ਟਿਕਟ...


'ਸਾਨੂੰ ਵਿਰੋਧੀਆਂ ਅੱਗੇ ਠੋਕ ਕੇ ਬੋਲਣ ਵਾਲਾ ਲੀਡਰ ਚਾਹੀਦਾ ਹੈ'; ਬਘੇਲ ਨਾਲ ਮੀਟਿੰਗ ਮਗਰੋਂ MP ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਫੁੱਟ ਪੈਣ ਦੇ ਖ਼ਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਅਤੇ ਏਆਈਸੀਸੀ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਬਾਗ਼ੀ ਕਾਂਗਰਸੀ ਧੜੇ ਵਿਚਕਾਰ ਚੰਡੀਗੜ੍ਹ ਸਥਿਤ ਰਾਣਾ ਗੁਰਜੀਤ ਦੇ ਘਰ 'ਤੇ ਲਗਭਗ ਦੋ ਘੰਟੇ ਮੀਟਿੰਗ ਚੱਲੀ।ਅਸੀਂ ਵਰਕਰਾਂ ਦੀਆਂ ਭਾਵਨਾਵਾਂ ਭੁਪੇਸ਼ ਬਘੇਲ ਅੱਗੇ ਰੱਖੀਆਂ- ਰੰਧਾਵਾ

ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਟਿੰਗ ਮਗਰੋਂ ਕਿਹਾ ਕਿ ਸਾਡੀ ਇੱਕ ਵਧੀਆ ਮਾਹੌਲ ’ਚ ਗੱਲਬਾਤ ਹੋਈ। ਉਨ੍ਹਾਂ ਨੇ ਕਿਹਾ ਕਿ ਕਈ ਵਾਰ ਪਾਰਟੀ ਨੂੰ ਕੁਝ ਫੈਸਲਿਆਂ ਨੂੰ ਉਲਟਾਉਣਾ ਪੈਂਦਾ ਹੈ। ਅੱਜ ਮੌਜੂਦ ਲੀਡਰਸ਼ਿਪ ਤੋਂ ਸਾਡੀ ਮੰਗ ਸਪੱਸ਼ਟ ਹੈ।ਸਾਨੂੰ ਵਿਰੋਧੀਆਂ ਅੱਗੇ ਠੋਕ ਕੇ ਬੋਲਣ ਵਾਲਾ ਲੀਡਰ ਚਾਹੀਦਾ ਹੈ'

ਉਨ੍ਹਾਂ ਨੇ ਅੱਗੇ ਕਿਹਾ ਕਿ ਅਸੀਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਚਾਹੁੰਦੇ ਹਾਂ, ਅਤੇ ਅਸੀਂ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਭ੍ਰਿਸ਼ਟਾਚਾਰ ਵਰਗੇ ਮੁੱਦਿਆਂ ਨੂੰ ਹੱਲ ਕਰਨਾ ਚਾਹੁੰਦੇ ਹਾਂ। ਅਜਿਹਾ ਕਰਨ ਲਈ, ਸਾਨੂੰ ਪਾਰਟੀ ਦੇ ਅੰਦਰ ਏਕਤਾ ਦੀ ਲੋੜ ਹੈ, ਪਰ ਸਾਨੂੰ ਅਜਿਹੇ ਨੇਤਾਵਾਂ ਦੀ ਵੀ ਲੋੜ ਹੈ ਜੋ ਦਲੇਰੀ ਅਤੇ ਫੈਸਲਾਕੁੰਨ ਢੰਗ ਨਾਲ ਗੱਲ ਕਰਦੇ ਹੋਣ। ਸਾਨੂੰ ਸਮਝੌਤਾਵਾਦੀ ਨੇਤਾਵਾਂ ਦੀ ਲੋੜ ਨਹੀਂ ਹੈ

ਮੈ ਸਾਰੇ ਆਗੂਆਂ ਦੀ ਗੱਲ ਹਾਈਕਮਾਨ ਤੱਕ ਪਹੁੰਚਾਵਾਂਗਾ- ਭੁਪੇਸ਼ ਬਘੇਲ

ਦੱਸਣਯੋਗ ਹੈ ਕਿ ਪਾਰਟੀ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਵਿਚਕਾਰ ਦੋ ਘੰਟੇ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ, ਬਘੇਲ ਨੇ ਕਿਹਾ ਕਿ ਮੈਂ ਆਪਣੇ ਵਿਚਾਰ ਪ੍ਰਗਟ ਕਰਨ ਵਾਲੇ ਸਾਥੀਆਂ ਦੇ ਵਿਚਾਰਾਂ 'ਤੇ ਇੱਕ ਰਿਪੋਰਟ ਤਿਆਰ ਕਰਾਂਗਾ ਅਤੇ ਇਸਨੂੰ ਹਾਈ ਕਮਾਂਡ ਨੂੰ ਸੌਂਪਾਂਗਾ। ਉਨ੍ਹਾਂ ਦੁਹਰਾਇਆ ਕਿ ਹਾਈ ਕਮਾਂਡ ਦੇ ਫੈਸਲੇ 'ਤੇ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੈ। ਮੀਟਿੰਗ ਤੋਂ ਬਾਅਦ, ਬਘੇਲ ਰਾਏਪੁਰ ਲਈ ਰਵਾਨਾ ਹੋ ਗਏ।

'ਜਿੱਤਣ ਦੇ ਲਾਇਕ ਸਾਰੇ ਆਗੂਆਂ ਨੂੰ ਮਿਲੇਗੀ ਟਿਕਟ'

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿੱਤਣ ਦੇ ਲਾਇਕ ਸਾਰੇ ਆਗੂਆਂ ਨੂੰ ਟਿਕਟ ਮਿਲੇਗੀ। ਮੀਟਿੰਗ ’ਚ ਸਾਰੇ ਆਗੂਆਂ ਨੇ ਆਪਣੀਆਂ ਗੱਲ੍ਹਾਂ ਰੱਖੀਆਂ। ਇਸ ਮੀਟਿੰਗ ’ਚ ਪ੍ਰਧਾਨ ਬਦਲਣ ਨੂੰ ਲੈਕੇ ਗੱਲ ਨਹੀਂ ਹੋਈ ਹੈ।



Bhupesh baghel charanjit singh channi group after meeting


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now