ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

'ਬਿੱਟੂ ਬੇਵਜ੍ਹਾ ਇਸ ਮੁੱਦੇ ਨੂੰ ਉਭਾਰ ਰਹੇ, ਸਤਲੁਜ ਫਿਲਮ 'ਤੇ ਵਿਵਾਦ ਖੜ੍ਹਾ ਕਰਨਾ ਠੀਕ ਨਹੀਂ' - ਕੈਪਟਨ ਅਮਰਿੰਦਰ ਸਿੰਘ

'ਬਿੱਟੂ ਬੇਵਜ੍ਹਾ ਇਸ ਮੁੱਦੇ ਨੂੰ ਉਭਾਰ ਰਹੇ, ਸਤਲੁਜ ਫਿਲਮ 'ਤੇ ਵਿਵਾਦ ਖ


'ਬਿੱਟੂ ਬੇਵਜ੍ਹਾ ਇਸ ਮੁੱਦੇ ਨੂੰ ਉਭਾਰ ਰਹੇ, ਸਤਲੁਜ ਫਿਲਮ 'ਤੇ ਵਿਵਾਦ ਖੜ੍ਹਾ ਕਰਨਾ ਠੀਕ ਨਹੀਂ' - ਕੈਪਟਨ ਅਮਰਿੰਦਰ ਸਿੰਘ


ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਸਤਲੁਜ ਫ਼ਿਲਮ ਨੂੰ ਲੈ ਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਦਿੱਤੇ ਜਾ ਰਹੇ ਬਿਆਨਾਂ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਬਿੱਟੂ ਬਿਨਾਂ ਕਿਸੇ ਲੋੜ ਦੇ ਇਸ ਮੁੱਦੇ ਨੂੰ ਉਭਾਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਨੂੰ ਸਿਆਸੀ ਰੰਗ ਦੇਣ ਦੀ ਬਜਾਏ ਸੰਜਮ ਅਤੇ ਜ਼ਿੰਮੇਵਾਰੀ ਨਾਲ ਪੇਸ਼ ਆਉਣਾ ਚਾਹੀਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਸੂਬੇ ਦੇ ਮਾਹੌਲ ਨੂੰ ਖ਼ਰਾਬ ਕਰਨ ਵਾਲੇ ਬਿਆਨਾਂ ਤੋਂ ਬਚਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਫ਼ਿਲਮ ਜਾਂ ਕਲਾਤਮਕ ਰਚਨਾ ਬਾਰੇ ਜੇਕਰ ਕਿਸੇ ਨੂੰ ਇਤਰਾਜ਼ ਹੈ ਤਾਂ ਉਸ ਲਈ ਕਾਨੂੰਨੀ ਪ੍ਰਕਿਰਿਆ ਅਤੇ ਸੈਂਸਰ ਨਾਲ ਸੰਬੰਧਿਤ ਸੰਸਥਾਵਾਂ ਮੌਜੂਦ ਹਨ। ਇਸ ਨੂੰ ਬੇਲੋੜਾ ਸਿਆਸੀ ਮੁੱਦਾ ਬਣਾਉਣਾ ਠੀਕ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਨੇ ਅਤੀਤ 'ਚ ਹਿੰਸਾ ਅਤੇ ਅਸ਼ਾਂਤੀ ਦਾ ਦੌਰ ਵੇਖਿਆ ਹੈ, ਇਸ ਲਈ ਸਾਰੇ ਸਿਆਸੀ ਆਗੂਆਂ ਨੂੰ ਅਜਿਹੇ ਬਿਆਨਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਜੋ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਜਾਂ ਸਮਾਜ ਵਿਚ ਬੇਲੋੜਾ ਤਣਾਅ ਪੈਦਾ ਕਰਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹਰ ਹਾਲਤ ਵਿਚ ਬਰਕਰਾਰ ਰੱਖਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ 'ਸਤਲੁਜ' ਫਿਲਮ ਨੂੰ ਲੈ ਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਾਲ ਹੀ ਵਿਚ ਫਿਲਮ ਦੇ ਨਿਰਮਾਤਾਵਾਂ ਅਤੇ ਅਦਾਕਾਰਾਂ 'ਤੇ ਤਿੱਖੇ ਸਵਾਲ ਉਠਾਏ ਸਨ। ਇਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਦਾ ਦੌਰ ਜਾਰੀ ਹੈ, ਜਿਸ 'ਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਵੀ ਖੁੱਲ੍ਹ ਕੇ ਸਾਹਮਣੇ ਆਏ ਹਨ।

Captain Amrinder Singh


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now