ਦਿਲਜੀਤ ਦੋਸਾਂਝ ਨੇ ਮਹਾਨ ਕਲਾਕਾਰ ਨੁਸਰਤ ਫਤਿਹ ਅਲੀ ਖਾਨ ਨੂੰ ਦਿੱਤੀ ਸ਼ਰਧਾਂਜਲੀ ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ 'ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- 'ਗੂੰਗੀ-ਬਹਿਰੀ ਸਰਕਾਰ' ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ 'ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI 'ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਬ੍ਰੇਕਿੰਗ ਨਿਊਜ਼ - ਆਤਮ ਨਗਰ ਦੇ ਨੇੜੇ ਪੁਲਿਸ-ਗੈਂਗਸਟਰਾਂ ਵਿੱਚ ਫਾਇਰਿੰਗ, ਜਵਾਬੀ ਕਾਰਵਾਈ ਵਿੱਚ 2 ਨੂੰ ਗੋਲੀ ਲੱਗੀ

ਅੱਜ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਜਥੇਦਾਰ ਗੜਗੱਜ ਨੇ ਪੀਤੜ ਪਰਿਵਾਰਾਂ ਦੇ ਇਨਸਾਫ਼ ਲਈ ਦਿੱਤਾ ਸੱਦਾ

ਅੱਜ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਜਥੇਦਾਰ ਗੜਗੱਜ ਨੇ ਪੀਤੜ ਪਰਿਵਾਰ


14 ਜੁਲਾਈ ਨੂੰ ਹਰੀਕੇ ਪੱਤਣ ਵਿਖੇ 1984 ਤੋਂ ਬਾਅਦ ਪੰਜਾਬ ‘ਚ ਸਰਕਾਰੀ ਤੇ ਪੁਲਿਸ ਕਾਰਵਾਈਆਂ ਦੌਰਾਨ ਕਥਿਤ ਤੌਰ ‘ਤੇ ਮਾਰੇ ਗਏ ਲੋਕਾਂ ਦੀ ਯਾਦ ‘ਚ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਇਨਸਾਫ਼ ਦੀ ਮੰਗ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਅਰਦਾਸ ਸਮਾਗਰ ਕਰਵਾਇਆ ਜਾ ਰਿਹਾ ਹੈ।

ਅੱਜ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਜਥੇਦਾਰ ਗੜਗੱਜ ਨੇ ਪੀਤੜ ਪਰਿਵਾਰਾਂ ਦੇ ਇਨਸਾਫ਼ ਲਈ ਦਿੱਤਾ ਸੱਦਾ


14 ਜੁਲਾਈ ਨੂੰ ਹਰੀਕੇ ਪੱਤਣ ਵਿਖੇ 1984 ਤੋਂ ਬਾਅਦ ਪੰਜਾਬ ‘ਚ ਸਰਕਾਰੀ ਤੇ ਪੁਲਿਸ ਕਾਰਵਾਈਆਂ ਦੌਰਾਨ ਕਥਿਤ ਤੌਰ ‘ਤੇ ਮਾਰੇ ਗਏ ਲੋਕਾਂ ਦੀ ਯਾਦ ‘ਚ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਇਨਸਾਫ਼ ਦੀ ਮੰਗ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਅਰਦਾਸ ਸਮਾਗਰ ਕਰਵਾਇਆ ਜਾ ਰਿਹਾ ਹੈ। ਦਰਿਆ ਦੇ ਕੰਢੇ ਹੋਣ ਵਾਲੇ ਇਸ ਸਮਾਗਮ ‘ਚ ਗੁਰਬਾਣੀ ਪਾਠ, ਕੀਰਤਨ ਤੇ ਸਮੂਹਿਕ ਅਰਦਾਸ ਹੋਵੇਗੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਇਹ ਸਮਾਗਮ ਉਨ੍ਹਾਂ ਬੇਕਸੂਰ ਵਿਅਕਤੀਆਂ ਦੀ ਯਾਦ ‘ਚ ਕਰਵਾਇਆ ਜਾ ਰਿਹਾ ਹੈ, ਜਿਨ੍ਹਾਂ ਦੇ ਕੇਸ ਜਸਵੰਤ ਸਿੰਘ ਖਾਲੜਾ ਨੇ ਸਾਹਮਣੇ ਲਿਆਂਦੇ ਸਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪੀੜਤ ਪਰਿਵਾਰ ਆਪਣੇ ਅਜ਼ੀਜ਼ਾਂ ਨਾਲ ਸਬੰਧਤ ਘਟਨਾਵਾਂ ਬਾਰੇ ਪੂਰੀ ਜਾਣਕਾਰੀ ਤੋਂ ਅਣਜਾਣ ਹਨ ਤੇ ਇਨਸਾਫ਼ ਦੇ ਹੱਕਦਾਰ ਹਨ।

ਪੀੜਤ ਪਰਿਵਾਰਾਂ ਨੂੰ ਹਿੱਸਾ ਲੈਣ ਦੀ ਅਪੀਲ

ਜਥੇਦਾਰ ਨੇ 1984 ਤੇ ਉਸ ਤੋਂ ਬਾਅਦ ਦੇ ਸਾਲਾਂ ‘ਚ ਕਥਿਤ ਸਰਕਾਰੀ ਤੇ ਪੁਲਿਸ ਕਾਰਵਾਈਆਂ ਤੋਂ ਪੀੜਤ ਪਰਿਵਾਰਾਂ ਦੇ ਨਾਲ ਮਨੁੱਖੀ ਅਧਿਕਾਰ ਕਾਰਕੁਨਾਂ, ਵਕੀਲਾਂ ਤੇ ਸਮਾਜਿਕ ਸੰਗਠਨਾਂ ਨੂੰ ਇਸ ਇਕੱਠ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਹ ਅਰਦਾਸ ਸਮਾਗਮ ਸ਼ਾਮ 6 ਵਜੇ ਹਰੀਕੇ ਪੱਤਣ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ‘ਚ ਹੋਵੇਗਾ। ਇਹ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਹੇਠ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

ਪਰਮਜੀਤ ਕੌਰ ਖਾਲੜਾ ਨੇ ਐਸਜੀਪੀਸੀ ਨੂੰ ਕੀਤੀ ਮੰਗ

ਸਮਾਗਮ ਤੋਂ ਪਹਿਲਾਂ ਜਾਰੀ ਇੱਕ ਲਿਖਤੀ ਸੰਦੇਸ਼ ‘ਚ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਤਿੰਨ ਮੁੱਖ ਮੰਗਾਂ ਰੱਖੀਆਂ। ਉਨ੍ਹਾਂ ਕਿਹਾ ਕਿ 1980 ਤੇ 1990 ਦੇ ਦਹਾਕੇ ਦੌਰਾਨ ਕਥਿਤ ਤੌਰ ‘ਤੇ ਲਾਪਤਾ ਵਿਅਕਤੀਆਂ, ਲਾਵਾਰਿਸ ਐਲਾਨੀਆਂ ਗਈਆਂ ਲਾਸ਼ਾਂ ਤੇ ਕਥਿਤ ਤੌਰ ‘ਤੇ ਝੂਠੇ ਪੁਲਿਸ ਮੁਕਾਬਲਿਆਂ ‘ਚ ਮਾਰੇ ਗਏ ਵਿਅਕਤੀਆਂ ਦੀ ਅਸਲ ਗਿਣਤੀ ਦਾ ਪਤਾ ਲਗਾਉਣ ਲਈ ਇੱਕ ਸੁਤੰਤਰ ਲੋਕ ਕਮਿਸ਼ਨ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।

ਇਸ ਤੋਂ ਇਲਾਵਾ, ਉਨ੍ਹਾਂ ਮੰਗ ਕੀਤੀ ਕਿ ਜਸਵੰਤ ਸਿੰਘ ਖਾਲੜਾ ਦੁਆਰਾ ਪਛਾਣੀਆਂ ਗਈਆਂ ਅਣਪਛਾਤੀਆਂ ਲਾਸ਼ਾਂ ਦੀ ਯਾਦ ਨੂੰ ਕੇਂਦਰੀ ਸਿੱਖ ਅਜਾਇਬ ਘਰ ‘ਚ ਸਨਮਾਨਯੋਗ ਸਥਾਨ ਦਿੱਤਾ ਜਾਵੇ ਤੇ ਐਸਜੀਪੀਸੀ ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰੇ।

Sgpc harike pattan ardaas samagam


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now