ਸਾਬਕਾ ਕਪਤਾਨ ਬਲਵਿੰਦਰ ਸ਼ੇਰੋਂ ਦਾ ਦਿਲ ਦਾ ਦੌਰਾ ਪੈਣ ਕਾਰਨ ਗੋਇਆ ਦਿਹਾਂਤ ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ

ਇਥੋਪੀਆ ‘ਚ ਅਗਵਾ ਕੀਤੇ ਗਏ ਪੰਜਾਬ ਤੇ ਹਰਿਆਣਾ ਦੇ 4 ਨੌਜਵਾਨ, MP ਸਤਨਾਮ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱਠੀ

ਇਥੋਪੀਆ ‘ਚ ਅਗਵਾ ਕੀਤੇ ਗਏ ਪੰਜਾਬ ਤੇ ਹਰਿਆਣਾ ਦੇ 4 ਨੌਜਵਾਨ, MP ਸਤਨਾਮ


ਇਥੋਪੀਆ ‘ਚ ਅਗਵਾ ਕੀਤੇ ਗਏ ਪੰਜਾਬ ਤੇ ਹਰਿਆਣਾ ਦੇ 4 ਨੌਜਵਾਨ, MP ਸਤਨਾਮ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱਠੀ



 

MP ਸਤਨਾਮ ਸਿੰਘ ਸੰਧੂ ਨੇ ਪੰਜਾਬ ਤੇ ਹਰਿਆਣਾ ਵਿਚ ਅਗਵਾ ਕੀਤੇ ਗਏ 4 ਨੌਜਵਾਨਾਂ ਦੀ ਵਤਨ ਵਾਪਸੀ ਲਈ ਵਿਦੇਸ਼ ਮੰਤਰਾਲੇ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਦੱਸਿਆ ਕਿ ਚਾਰੋਂ ਨੌਜਵਾਨ ਨੂੰ ਕੁੱਟਿਆ ਗਿਆ, ਉਨ੍ਹਾਂ ‘ਤੇ ਤਸ਼ੱਦਦ ਕੀਤਾ ਗਿਆ, ਤੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ‘ਤੇ ਹਮਲਾ ਵੀ ਕੀਤਾ ਗਿਆ।

ਚਾਰੋਂ ਨੌਜਵਾਨਾਂ ਤੋਂ ਉਨ੍ਹਾਂ ਦੇ ਪੈਸੇ ਖੋਹ ਲਏ ਗਏ ਤੇ ਉਨ੍ਹਾਂ ਵੱਲੋਂ ਗੁਹਾਰ ਲਗਾਈ ਗਈ ਹੈ ਕਿ ਸਾਨੂੰ ਅਗਵਾਕਾਰਾਂ ਦੇ ਚੁੰਗਲ ਵਿਚੋਂ ਕੱਢਿਆ ਜਾਵੇ। ਉਨ੍ਹਾਂ ਨੇ ਫਗਵਾੜਾ ਦੇ ਵਸਨੀਕ ਗੌਰਵ, ਗੁਰਦਾਸਪੁਰ ਦੇ ਕਲਾਨੌਰ ਸਥਿਤ ਰਹੀਮਾਬਾਦ ਦੇ ਵਸਨੀਕ ਮਨਜੀਤ ਸਿੰਘ, ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਵਸਨੀਕ ਸੁਖਵਿੰਦਰ ਸਿੰਘ ਕਕਰਾਲਾ ਅਤੇ ਸੁਰਜੀਤ ਸਿੰਘ ਚੀਕਾ ਦੀ ਜਲਦ ਤੋਂ ਜਲਦ ਸੁਰੱਖਿਅਤ ਭਾਰਤ ਵਾਪਸੀ ਯਕੀਨੀ ਬਣਾਉਣ ਲਈ ਤੁਰੰਤ ਵਿਦੇਸ਼ ਮੰਤਰਾਲੇ ਨੂੰ ਦਖ਼ਲ ਦੇਣ।

ਚਾਰੋਂ ਨੌਜਵਾਨ ਜਦੋਂ ਏਅਰਪੋਰਟ ‘ਤੇ ਪਹੁੰਚੇ ਤਾਂ ਅਗਵਾਕਾਰਾਂ ਨੇ ਇਨ੍ਹਾਂ ਨੂੰ ਆਪਣੇ ਝਾਂਸੇ ਵਿਚ ਲੈ ਕੇ ਮਦਦ ਦੇਣ ਦਾ ਭਰੋਸਾ ਦਿੱਤਾ। ਗੁੰਮਰਾਹ ਕਰਕੇ ਅਗਵਾ ਕਰ ਲਿਆ ਤੇ ਉਥੇ ਲਿਜਾ ਕੇ ਇਨ੍ਹਾਂ ਨਾਲ ਤਸ਼ੱਦਦ ਕੀਤਾ। ਇਸ ਲਈ ਮੈਂ ਵਿਦੇਸ਼ ਮੰਤਰਾਲੇ ਨੂੰ ਇਸ ਮੁੱਦੇ ‘ਚ ਦਖਲ ਦੇਣ ਦੀ ਮੰਗ ਕਰਦਾ ਹਾਂ। MP ਸੰਧੂ ਨੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਤੇ ਨਾਲ ਹੀ ਅਪੀਲ ਕੀਤੀ ਕਿ ਜਿੱਥੇ ਖਤਰਾ ਹੋਵੇ, ਉੱਥੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਆਪਣੀਆਂ ਕੀਮਤੀ ਜਾਨਾਂ ਨੂੰ ਜੋਖਮ ਵਿੱਚ ਨਾ ਪਾਇਆ ਜਾਵੇ। ਇਸ ਤੋਂ ਪਹਿਲਾਂ ਵੀ ਮੇਰੇ ਧਿਆਨ ਵਿੱਚ ਆਏ ਅਜਿਹੇ ਕਈ ਮਾਮਲਿਆਂ ਵਿੱਚ ਅਸੀਂ ਸਫ਼ਲਤਾਪੂਰਵਕ ਦਖ਼ਲ ਦਿੱਤਾ ਹੈ ਅਤੇ ਵਿਦੇਸ਼ਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਭਾਰਤੀ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਵਿੱਚ ਕਾਮਯਾਬ ਰਹੇ ਹਾਂ। ਇਸ ਵਾਰ ਵੀ ਸਾਡੀ ਪੂਰੀ ਕੋਸ਼ਿਸ਼ ਹੋਵੇਗੀ ਕਿ ਗੌਰਵ ਸਣੇ ਚਾਰੋਂ ਨੌਜਵਾਨ ਨੂੰ ਸੁਰੱਖਿਅਤ ਆਪਣੇ ਮਾਪਿਆਂ ਕੋਲ ਵਾਪਸ ਪਹੁੰਚਾਇਆ ਜਾਵੇ।

Abducted in ethiopia


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now