ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਕੈਨੇਡਾ ‘ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਹਾਦਸੇ ‘ਚ ਲੁਧਿਆਣਾ ਦੇ ਮੇਜਰ ਸਿੰਘ ਦੀ ਮੌਤ, ਪਤਨੀ ਦੀ ਕੀਤੀ ਜਾ ਰਹੀ ਭਾਲ

ਕੈਨੇਡਾ ‘ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਹਾਦਸੇ ‘ਚ ਲੁਧਿਆਣਾ


ਕੈਨੇਡਾ ‘ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਹਾਦਸੇ ‘ਚ ਲੁਧਿਆਣਾ ਦੇ ਮੇਜਰ ਸਿੰਘ ਦੀ ਮੌਤ, ਪਤਨੀ ਦੀ ਕੀਤੀ ਜਾ ਰਹੀ ਭਾਲ



 

ਕੈਨੇਡਾ ਦੇ ਐਡਮਿੰਟਨ ਵਿੱਚ ਤਿੰਨ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਰਕੇ ਜਗਰਾਓਂ ਦੇ ਪਿੰਡ ਆਲੀਵਾਲ ਦੇ ਰਹਿਣ ਵਾਲੇ 82 ਸਾਲ ਦੇ ਮੇਜਰ ਸਿੰਘ ਦੀ ਹੋਈ ਮੌਤ ਤੇ ਓਨਾਂ ਦੀ 80 ਸਾਲ ਦੀ ਪਤਨੀ ਸੁਰਿੰਦਰ ਕੌਰ ਅੱਗ ਵਿਚ ਕੁਝ ਨਹੀਂ ਪਤਾ ਚਲਿਆ।ਜਿਸ ਕਰਕੇ ਉਨ੍ਹਾਂ ਦੀ ਵੀ ਮੌਤ ਹੀ ਹੋਈ ਮੰਨੀ ਜਾ ਰਹੀ ਹੈ।ਪਿੰਡ ਆਲੋਵਾਲ ਵਿੱਚ ਉਨ੍ਹਾਂ ਦੇ ਘਰ ਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਹੁਣ ਤੱਕ ਦੀ ਮਿਲੀ ਜਾਣਕਾਰੀ ਅਨੁਸਾਰ ਰਿਹਾਇਸ਼ੀ ਇਮਾਰਤ ਦੇ ਨੇੜੇ ਖੜ੍ਹੀ ਇੱਕ ਕਾਰ ਵਿੱਚ ਗੈਸ ਲੀਕ ਹੋਣ ਕਾਰਨ ਅੱਗ ਲੱਗੀ, ਜਿਸ ਨੇ ਕੁਝ ਹੀ ਪਲਾਂ ਵਿੱਚ ਭਿਆਨਕ ਰੂਪ ਧਾਰ ਲਿਆ ਅਤੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਦੀਆਂ ਲਪਟਾਂ ਅਤੇ ਧੂੰਏਂ ਤੋਂ ਬਚਣ ਲਈ ਮੇਜਰ ਸਿੰਘ ਨੇ ਇਮਾਰਤ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਹੇਠਾਂ ਡਿੱਗਣ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਦੂਜੇ ਪਾਸੇ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ। ਬਚਾਅ ਟੀਮਾਂ ਵੱਲੋਂ ਇਮਾਰਤ ਵਿੱਚ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸਥਾਨਕ ਪ੍ਰਸ਼ਾਸਨ ਨੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੂਰੇ ਮਾਮਲੇ ਦੀ ਬਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ ਮੇਜਰ ਸਿੰਘ ਦੇ ਭਤੀਜੇ ਜਗਪਾਲ ਸਿੰਘ ਅਤੇ ਰਿਸ਼ਤੇਦਾਰ ਨਵਦੀਪ ਸਿੰਘ ਗਿੱਲ ਨੇ ਦੱਸਿਆ ਕਿ ਇਸ ਹਾਦਸੇ ਦੀ ਸੂਚਨਾ ਉਨ੍ਹਾਂ ਨੂੰ ਅੱਜ ਸਵੇਰੇ ਮਿਲੀ। ਖ਼ਬਰ ਸੁਣਦੇ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਉਨ੍ਹਾਂ ਕਿਹਾ ਕਿ ਪਰਿਵਾਰ ਕੈਨੇਡਾ ਵਿੱਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਅਤੇ ਸਥਾਨਕ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਸੁਰਿੰਦਰ ਕੌਰ ਦੀ ਸੁਰੱਖਿਅਤ ਭਾਲ ਲਈ ਅਰਦਾਸ ਕਰ ਰਿਹਾ ਹੈ।

Building catches fire in canada


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now