ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਸਾਬਕਾ CM ਚੰਨੀ ਨੂੰ ਚੁੱਕ ਕੇ ਲੈ ਗਈ ਪੁਲਿਸ, ਦਿੱਲੀ ‘ਚ ਰਾਹੁਲ ਗਾਂਧੀ ਸਣੇ ਵੱਡੇ ਲੀਡਰਾਂ ਦਾ ਪ੍ਰਦਰਸ਼ਨ

ਸਾਬਕਾ CM ਚੰਨੀ ਨੂੰ ਚੁੱਕ ਕੇ ਲੈ ਗਈ ਪੁਲਿਸ, ਦਿੱਲੀ ‘ਚ ਰਾਹੁਲ ਗਾਂਧੀ


ਸਾਬਕਾ CM ਚੰਨੀ ਨੂੰ ਚੁੱਕ ਕੇ ਲੈ ਗਈ ਪੁਲਿਸ, ਦਿੱਲੀ ‘ਚ ਰਾਹੁਲ ਗਾਂਧੀ ਸਣੇ ਵੱਡੇ ਲੀਡਰਾਂ ਦਾ ਪ੍ਰਦਰਸ਼ਨ



 

ਕਾਂਗਰਸ ਨੇ ਪੇਪਰ ਲੀਕ ਮਾਮਲੇ ਦੇ ਸਬੰਧ ਵਿੱਚ ਦਿੱਲੀ ਵਿਚ ਪ੍ਰਦਰਸ਼ਨਕਾਰੀਆਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਲੋਕ ਕਲਿਆਣ ਮਾਰਗ ‘ਤੇ ਪ੍ਰਦਰਸ਼ਨ ਕੀਤਾ, ਜਿਥੇ ਰਾਹੁਲ ਗਾਂਧੀ ਸਣੇ ਵੱਡੇ ਲੀਡਰ ਪ੍ਰਦਰਸ਼ਨ ‘ਚ ਸ਼ਾਮਿਲ ਹੋਏ। ਪ੍ਰਦਰਸ਼ਨ ਦੌਰਾਨ ਪੁਲਿਸ ਨੇ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਪੁਲਿਸ ਚੰਨੀ ਨੂੰ ਘਸੀਟਦੇ ਹੋਏ ਇੱਕ ਬੱਸ ਵਿੱਚ ਲੈ ਗਈ, ਜਿਸ ਦੌਰਾਨ ਉਨ੍ਹਾਂ ਨੇ ਨਾਅਰੇਬਾਜ਼ੀ ਕੀਤੀ। ਰੰਧਾਵਾ ਅਤੇ ਰਾਜਾ ਵੜਿੰਗ ਨਾਲ ਵੀ ਪੁਲਿਸ ਦੀ ਧੱਕਾ-ਮੁੱਕੀ ਹੋਈ।


ਇਹ ਵਿਰੋਧ ਪ੍ਰਦਰਸ਼ਨ ਬਹੁਤ ਸੀਕ੍ਰੇਟ ਰਿਹਾ। ਰਾਹੁਲ ਗਾਂਧੀ ਸਮੇਤ ਸਾਰੇ ਆਗੂਆਂ ਨੇ ਕਾਂਗਰਸ ਪ੍ਰਧਾਨ ਖੜਗੇ ਦੇ ਨਿਵਾਸ ਤੋਂ ਪ੍ਰਧਾਨ ਮੰਤਰੀ ਦੇ ਨਿਵਾਸ ਤੱਕ ਪੈਦਲ ਮਾਰਚ ਕੀਤਾ। ਜਦੋਂ ਇਹ ਲੋਕ 100 ਮੀਟਰ ਦੂਰ ਸਨ ਤਾਂ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਪਟਿਆਲਾ ਦੇ ਸੰਸਦ ਮੈਂਬਰ ਧਰਮਵੀਰ ਗਾਂਧੀ, ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਹੋਰ ਰਾਹੁਲ ਗਾਂਧੀ ਦੇ ਨਾਲ ਸੀਜੇਪੀ ਦੇ ਸਮਰਥਨ ਵਿੱਚ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।

ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਰਿਹਾਇਸ਼ ਦੇ ਬਾਹਰ ਹਿਰਾਸਤ ਵਿੱਚ ਲਏ ਗਏ ਸੰਸਦ ਮੈਂਬਰਾਂ ਨੂੰ ਕੁਝ ਕਿਲੋਮੀਟਰ ਦੂਰ ਛੱਡ ਦਿੱਤਾ। ਪੰਜਾਬ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਨੇ ਉਨ੍ਹਾਂ ਨੂੰ ਧੱਕਾ ਦਿੱਤਾ ਅਤੇ ਜ਼ਬਰਦਸਤੀ ਲੈ ਗਈ। ਉਨ੍ਹਾਂ ਕਿਹਾ ਕਿ ਜੇ ਪੁਲਿਸ ਉਨ੍ਹਾਂ ਨਾਲ ਇਸ ਤਰ੍ਹਾਂ ਦਾ ਸਲੂਕ ਕਰਦੀ ਏ ਤਾਂ ਉਹ ਬੱਚਿਆਂ ਨਾਲ ਕਿਵੇਂ ਪੇਸ਼ ਆਉਂਦੀ ਹੋਵੇਗੀ।

ਰਿਪੋਰਟਾਂ ਮੁਤਾਬਕ ਕਾਂਗਰਸ ਨੇ ਸੀਕ੍ਰੇਟ ਤੌਰ ‘ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਨਿਵਾਸ ਤੋਂ ਪ੍ਰਧਾਨ ਮੰਤਰੀ ਦੇ ਨਿਵਾਸ ਤੱਕ ਮਾਰਚ ਅਤੇ ਵਿਰੋਧ ਪ੍ਰਦਰਸ਼ਨ ਦੀ ਯੋਜਨਾ ਬਣਾਈ ਸੀ। ਅੱਜ (21 ਜੁਲਾਈ) ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦਾ 84ਵਾਂ ਜਨਮਦਿਨ ਹੈ।

ਰਿਪੋਰਟਾਂ ਮੁਤਾਬਕ ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਖੜਗੇ ਦੇ ਜਨਮਦਿਨ ਮਨਾਉਣ ਲਈ ਉਨ੍ਹਾਂ ਦੇ ਨਿਵਾਸ ‘ਤੇ ਬੁਲਾਇਆ ਗਿਆ ਸੀ। ਜਦੋਂ ਸਾਰੇ ਉੱਥੇ ਇਕੱਠੇ ਹੋਏ ਤਾਂ ਪ੍ਰਧਾਨ ਮੰਤਰੀ ਦੇ ਨਿਵਾਸ ਵੱਲ ਮਾਰਚ ਕਰਨ ਅਤੇ CJP ਦੇ ਸਮਰਥਨ ਵਿਚ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ।

Police took away former cm chann


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now