ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਜਗਰਾਓਂ ਦਾਣਾ ਮੰਡੀ ਪੁਲਿਸ ਮੁਲਾਜ਼ਮਾਂ ਦਾ ਕਤਲ ਮਾਮਲਾ- ਦੋ ਮੁਲਜ਼ਮ ਦੋਸ਼ੀ ਕਰਾਰ

ਜਗਰਾਓਂ ਦਾਣਾ ਮੰਡੀ ਪੁਲਿਸ ਮੁਲਾਜ਼ਮਾਂ ਦਾ ਕਤਲ ਮਾਮਲਾ- ਦੋ ਮੁਲਜ਼ਮ ਦੋਸ਼ੀ


ਜਗਰਾਓਂ ਦਾਣਾ ਮੰਡੀ ਪੁਲਿਸ ਮੁਲਾਜ਼ਮਾਂ ਦਾ ਕਤਲ ਮਾਮਲਾ: ਦੋ ਮੁਲਜ਼ਮ ਦੋਸ਼ੀ ਕਰਾਰ


2021 ਵਿੱਚ ਜਗਰਾਉਂ ਦੀ ਨਵੀਂ ਅਨਾਜ ਮੰਡੀ ਵਿੱਚ ਹੋਏ ਦੋਹਰੇ ਪੁਲਿਸ ਕਤਲ ਕੇਸ ਵਿੱਚ ਅਦਾਲਤ ਨੇ ਇੱਕ ਵੱਡਾ ਫੈਸਲਾ ਸੁਣਾਇਆ ਹੈ। ਵਧੀਕ ਸੈਸ਼ਨ ਜੱਜ ਸਾਰੂ ਮਹਿਤਾ ਕੌਸ਼ਿਕ ਦੀ ਅਦਾਲਤ ਨੇ ਮੁੱਖ ਮੁਲਜ਼ਮ ਬਲਜਿੰਦਰ ਸਿੰਘ ਉਰਫ਼ ਬੱਬੀ ਅਤੇ ਦਰਸ਼ਨ ਸਿੰਘ ਨੂੰ ਕਤਲ ਸਮੇਤ ਕਈ ਗੰਭੀਰ ਦੋਸ਼ਾਂ ਤਹਿਤ ਦੋਸ਼ੀ ਠਹਿਰਾਇਆ ਅਤੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਸਬੂਤਾਂ ਦੀ ਘਾਟ ਕਾਰਨ ਕਈ ਹੋਰ ਮੁਲਜ਼ਮਾਂ ਨੂੰ ਅਪਰਾਧਿਕ ਸਾਜ਼ਿਸ਼ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ। ਅਦਾਲਤ ਨੇ ਦੋਵਾਂ ਸ਼ਹੀਦ ਏਐਸਆਈਜ਼ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਵੀ ਹੁਕਮ ਦਿੱਤਾ ਹੈ।

ਦੱਸ ਦਈਏ ਕਿ ਇਹ ਘਟਨਾ ਘਟਨਾ 15 ਮਈ, 2021 ਨੂੰ ਵਾਪਰੀ ਸੀ। ਇੱਕ ਪੁਲਿਸ ਟੀਮ ਜਗਰਾਉਂ ਦੀ ਨਵੀਂ ਅਨਾਜ ਮੰਡੀ ਵਿੱਚ ਗੈਂਗਸਟਰਾਂ ਜੈਪਾਲ ਭੁੱਲਰ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸੀ ਖਰੜ ਨੂੰ ਫੜਨ ਲਈ ਇੱਕ ਕਾਰਵਾਈ ਕਰ ਰਹੀ ਸੀ। ਇਸਤਗਾਸਾ ਪੱਖ ਦੇ ਅਨੁਸਾਰ, ਏਐਸਆਈ ਭਗਵਾਨ ਸਿੰਘ, ਏਐਸਆਈ ਦਲਵਿੰਦਰਜੀਤ ਸਿੰਘ ਅਤੇ ਪੰਜਾਬ ਹੋਮ ਗਾਰਡ ਜਵਾਨ ਰਾਜਵਿੰਦਰ ਸਿੰਘ ਗਸ਼ਤ ‘ਤੇ ਸਨ। ਉਨ੍ਹਾਂ ਨੇ ਅਨਾਜ ਮੰਡੀ ਵਿੱਚ ਇੱਕ ਹੁੰਡਈ ਆਈ-10 ਕਾਰ ਅਤੇ ਇੱਕ ਕੈਂਟਰ ਸ਼ੱਕੀ ਹਾਲਾਤਾਂ ਵਿੱਚ ਖੜ੍ਹਾ ਦੇਖਿਆ। ਜਿਵੇਂ ਹੀ ਪੁਲਿਸ ਟੀਮ ਨੇੜੇ ਆਈ, ਮੁਲਜ਼ਮਾਂ ਨੇ ਅਚਾਨਕ ਗੋਲੀਬਾਰੀ ਕਰ ਦਿੱਤੀ।

ਇਸ ਫਾਇਰਿੰਗ ‘ਚ ਏਐਸਆਈ ਭਗਵਾਨ ਸਿੰਘ ਅਤੇ ਏਐਸਆਈ ਦਲਵਿੰਦਰਜੀਤ ਸਿੰਘ ਦੀ ਮੌਤ ਹੋ ਗਈ ਸੀ। ਜਦੋਂ ਕਿ ਪੰਜਾਬ ਹੋਮ ਗਾਰਡ ਜਵਾਨ ਰਾਜਵਿੰਦਰ ਸਿੰਘ ਦਾ ਹਮਲੇ ‘ਚ ਬਚਾਅ ਹੋ ਗਿਆ ਸੀ। ਇਸ ਵਾਰਦਾਤ ਤੋਂ ਬਾਅਦ ਜਦੋਂ ਪੁਲਿਸ ਮਾਮਲੇ ਨੂੰ ਟਰੇਸ ਕਰ ਰਹੀ ਸੀ ਤਾਂ ਦੋਵੇਂ ਗੈਂਗਸਟਰ ਜੈਪਾਲ ਭੁੱਲਰ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸੀ ਖਰੜ ਬਾਅਦ ਵਿੱਚ ਕੋਲਕਾਤਾ ਵਿੱਚ ਇੱਕ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਸਨ। ਜਦੋਂ ਕਿ ਪੁਲਿਸ ਨੇ ਅੱਗੇ ਕਾਰਵਾਈ ਕਰਦੇ ਹੋਏ ਬਲਜਿੰਦਰ ਸਿੰਘ ਉਰਫ਼ ਬੱਬੀ ਅਤੇ ਦਰਸ਼ਨ ਸਿੰਘ ਨੂੰ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਸੀ।

ਇਸ ਤੋਂ ਇਲਾਵਾ ਅਦਾਲਤ ਨੇ ਭਰਤ ਕੁਮਾਰ ਨੂੰ ਵੀ ਦੋਸ਼ੀਆਂ ਨੂੰ ਪਨਾਹ ਦੇਣ ਅਤੇ ਮਦਦ ਕਰਨ ਦਾ ਦੋਸ਼ੀ ਪਾਇਆ ਅਤੇ ਸਤਪਾਲ ਕੌਰ, ਗਗਨਦੀਪ ਸਿੰਘ ਉਰਫ ਨੰਨਾ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਉਰਫ ਲੱਕੀ ਅਤੇ ਨਾਨਕ ਚੰਦ ਨੂੰ ਬਿਨਾਂ ਲਾਇਸੈਂਸ ਦੇ ਗੈਰ-ਕਾਨੂੰਨੀ ਹਥਿਆਰ ਅਤੇ ਕਾਰਤੂਸ ਰੱਖਣ ਲਈ ਦੋਸ਼ੀ ਠਹਿਰਾਇਆ।

Jagraon grain market police personnel murder case


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now