ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ 'ਤੇ ਮੋਹਾਲੀ 'ਚ ਮਾਮਲਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ 'ਤੇ ਮੋਹਾਲੀ 'ਚ ਮਾਮਲਾ ਦਰਜ


ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ 'ਤੇ ਮੋਹਾਲੀ 'ਚ ਮਾਮਲਾ ਦਰਜ


ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦੀਆਂ ਮੁਸ਼ਕਲਾਂ ਵਧਦੀਆਂ ਦਿਸ ਰਹੀਆਂ ਹਨ, ਅਸਲ ‘ਚ ਮੋਹਾਲੀ ਪੁਲਿਸ ਵੱਲੋਂ ਗਾਇਕ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਵਿਰੁੱਧ ਮੋਹਾਲੀ ਦੇ ਮਟੌਰ ਪੁਲਿਸ ਸਟੇਸ਼ਨ ਵਿੱਚ ਇਹ ਕੇਸ ਦਰਜ ਹੋਇਆ ਹੈ ਅਤੇ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਹਮਲਾ ਕਰਨ, ਜ਼ਬਰਦਸਤੀ ਬੰਧਕ ਬਣਾਉਣ ਅਤੇ ਹਥਿਆਰ ਦੀ ਵਰਤੋਂ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਨੇ ਇਹ ਕਾਰਵਾਈ ਮੇਲੋਡੀ ਹਾਊਸ ਮਿਊਜ਼ਿਕ ਕੰਪਨੀ ਦੇ ਸੰਚਾਲਕ ਰੀਅੰਤ ਮਰਵਾਹਾ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਟੀ-ਸੀਰੀਜ਼ ਨਾਲ ਇੱਕ ਗੀਤ ਦੇ ਸੌਦੇ ਨੂੰ ਲੈ ਕੇ ਹੋਏ ਝਗੜੇ ਕਾਰਨ ਗਾਇਕ ਨੇ ਉਸ ‘ਤੇ ਹਮਲਾ ਕੀਤਾ। ਉਸਨੇ ਇਹ ਵੀ ਦੋਸ਼ ਲਗਾਇਆ ਕਿ ਦੋਸ਼ੀ ਨੇ ਪਿਸਤੌਲ ਤਾਣ ਕੇ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਹਿਮਤ ਮਰਵਾਹਾ ਵਾਸੀ ਸੈਕਟਰ 20-, ਚੰਡੀਗੜ੍ਹ ਨੇ ਦੱਸਿਆ ਕਿ ਉਹ ਇਕ ਮਿਊਜ਼ਿਕ ਕੰਪਨੀ ਚਲਾਉਂਦਾ ਹੈ। ਉਸ ਦੇ ਜਾਣਕਾਰ ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਨੇ 5-6 ਮਹੀਨੇ ਪਹਿਲਾਂ ਉਸ ਨੂੰ ਕੰਪਨੀ ਨਾਲ ਗਾਣਿਆਂ ਦੀ ਰਿਕਾਰਡਿੰਗ ਦੀ ਡੀਲ ਕਰਵਾਉਣ ਲਈ ਕਿਹਾ ਸੀ। ਰਹਿਮਤ ਨੇ ਉਸ ਦੀ ਗੱਲਬਾਤ ਕਰਵਾ ਦਿੱਤੀ ਸੀ, ਪਰ ਕੁੱਝ ਕਾਰਨਾਂ ਕਰਕੇ ਉਹ ਡੀਲ ਸਿਰੇ ਨਹੀਂ ਚੜ੍ਹ ਸਕੀ। ਸ਼ਿਕਾਇਤਕਰਤਾ ਦੇ ਅਨੁਸਾਰ, ਦਿਲਪ੍ਰੀਤ ਢਿੱਲੋਂ ਇਸ ਕਾਰਨ ਉਸ ਤੋਂ ਨਾਰਾਜ਼ ਸੀ। 22 ਜੁਲਾਈ ਦੀ ਰਾਤ ਨੂੰ, ਉਹ ਸੈਕਟਰ 70 ਵਿੱਚ ਆਪਣੇ ਦੋਸਤ ਦੇ ਫਲੈਟ ‘ਤੇ ਸੀ। ਇਸ ਦੌਰਾਨ ਦਿਲਪ੍ਰੀਤ ਢਿੱਲੋਂ ਆ ਗਿਆ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਡੀਲ ਨਾ ਹੋਣ ਦੀ ਰੰਜਿਸ਼ ਕਾਰਨ ਉਸਨੂੰ ਉੱਥੇ ਦੇਖ ਕੇ ਗੁੱਸੇ ਵਿਚ ਆ ਗਿਆ ਅਤੇ ਬਹਿਸ ਕਰਨ ਤੋਂ ਬਾਅਦ ਉਸ ਨਾਲ ਧੱਕਾਮੁੱਕੀ ਤੇ ਕੁੱਟਮਾਰ ਸ਼ੁਰੂ ਕਰ ਦਿੱਤੀ।

ਸ਼ਿਕਾਇਤ ਦੇ ਆਧਾਰ ‘ਤੇ, ਪੁਲਿਸ ਨੇ ਦਿਲਪ੍ਰੀਤ ਸਿੰਘ ਢਿੱਲੋਂ ਵਿਰੁੱਧ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 115(2), 126(2), 351(2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਟੌਰ ਪੁਲਿਸ ਥਾਣਾ ਮਾਮਲੇ ਦੀ ਜਾਂਚ ਕਰ ਰਿਹਾ ਹੈ। ਜਾਂਚ ਅਧਿਕਾਰੀ ਏਐਸਆਈ ਕੇਵਲ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਐਫਆਈਆਰ ਦਰਜ ਕੀਤੀ ਗਈ ਹੈ। ਦੋਸ਼ੀ ਗਾਇਕ ਨੂੰ ਜਲਦੀ ਹੀ ਜਾਂਚ ਵਿੱਚ ਸ਼ਾਮਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ।

Case registered against punjabi singer dilpreet dhillon


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now