ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ

ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ


ਮਸ਼ਹੂਰ ਕਾਰੋਬਾਰੀ ਦੀ ਭਿਆਨਕ ਕਾਰ ਹਾਦਸੇ 'ਚ ਮੌਤ; 1 ਗੰਭੀਰ ਜ਼ਖ਼ਮੀ


ਅਮਲੋਹ ਸ਼ਹਿਰ ਦੇ ਪ੍ਰਸਿੱਧ ਦੁਕਾਨਦਾਰ ਦਿਨੇਸ਼ ਅਰੋੜਾ (32), ਮਾਲਕ ਕਾਕੂ ਮੋਬਾਈਲਜ਼, ਦੀ ਕਾਰ ਦਾ 23 ਜੁਲਾਈ ਦੀ ਰਾਤ ਕਰੀਬ 12 ਵਜੇ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਕਿ ਉਸ ਦਾ ਦੋਸਤ ਆਸ਼ੂ ਗੋਇਲ, ਮਾਲਕ ਸਟਾਈਲ ਗੈਲਰੀ ਅਮਲੋਹ, ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਦਇਆਨੰਦ ਹਸਪਤਾਲ ਲੁਧਿਆਣਾ ਦਾਖ਼ਲ ਕਰਵਾਇਆ ਗਿਆ।ਪ੍ਰਾਪਤ ਸੂਚਨਾ ਅਨੁਸਾਰ ਇਹ ਦੋਵੇਂ ਦੋਸਤ ਰਾਤ ਕਰੀਬ 12 ਵਜੇ ਆਪਣੀ ਆਈ-20 ਕਾਰ ਉੱਪਰ ਮੰਡੀ ਗੋਬਿੰਦਗੜ੍ਹ ਤੋਂ ਅਮਲੋਹ ਆ ਰਹੇ ਸਨ। ਨਿਰਵਾਲ ਹੋਟਲ ਨਜ਼ਦੀਕ ਸੜਕ ਦੇ ਕਿਨਾਰੇ ਉੱਪਰ ਇੱਕ ਟਰਾਲਾ ਖੜ੍ਹਾ ਸੀ, ਜਿਸ ਵਿੱਚ ਇਹ ਕਾਰ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਇੰਜਣ ਵੀ ਟੁੱਟ ਕੇ ਬਾਹਰ ਨਿਕਲ ਗਿਆ।

ਰਾਹਗੀਰਾਂ ਅਤੇ ਪੁਲੀਸ ਵੱਲੋਂ ਬਚਾਅ ਕਾਰਜ

ਹਾਦਸੇ ਵਾਲੀ ਥਾਂ ਜੋਗਾ ਸਿੰਘ ਨੇ ਦੱਸਿਆ ਕਿ ਰਾਹਗੀਰਾਂ ਵੱਲੋਂ ਪੁਲੀਸ ਨੂੰ ਸੂਚਨਾ ਦਿੱਤੀ ਗਈ ਅਤੇ ਪੁਲੀਸ ਨੇ ਆ ਕੇ ਕਾਰ ਵਿੱਚ ਸਵਾਰ ਦੋਵਾਂ ਨੌਜਵਾਨਾਂ ਨੂੰ ਬਾਹਰ ਕੱਢਿਆ। ਇਸ ਵਿੱਚੋਂ ਦਿਨੇਸ਼ ਅਰੋੜਾ ਨੂੰ ਸਿਵਲ ਹਸਪਤਾਲ ਵਿੱਚ ਮ੍ਰਿਤਕ ਕਰਾਰ ਦੇ ਦਿੱਤਾ ਗਿਆ, ਜਦੋਂ ਕਿ ਉਸ ਦੇ ਦੋਸਤ ਆਸ਼ੂ ਗੋਇਲ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਦਇਆਨੰਦ ਹਸਪਤਾਲ ਲੁਧਿਆਣਾ ਭੇਜ ਦਿੱਤਾ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ।

ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ ਅਤੇ ਸ਼ਹਿਰ 'ਚ ਸੋਗ

ਪ੍ਰਾਪਤ ਸੂਚਨਾ ਅਨੁਸਾਰ ਮ੍ਰਿਤਕ ਦੇ ਇੱਕ 5 ਸਾਲ ਦੀ ਲੜਕੀ ਅਤੇ ਇੱਕ 2 ਸਾਲ ਦਾ ਲੜਕਾ ਹੈ। ਸ਼ਹਿਰ ਵਿੱਚ ਇਸ ਘਟਨਾ ਕਾਰਨ ਸੋਗ ਦਾ ਮਾਹੌਲ ਬਣਿਆ ਹੋਇਆ ਹੈ।

ਪੁਲੀਸ ਕਾਰਵਾਈ ਅਤੇ ਅੰਤਿਮ ਸੰਸਕਾਰ

ਪੁਲੀਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੀੜਤ ਪਰਿਵਾਰ ਦੇ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲਾਸ਼ ਸਿਵਲ ਹਸਪਤਾਲ ਵਿੱਚ ਭੇਜ ਦਿੱਤੀ ਗਈ ਹੈ। ਮ੍ਰਿਤਕ ਦਾ ਸਸਕਾਰ 25 ਜੁਲਾਈ ਨੂੰ ਰਾਮ ਬਾਗ ਅਮਲੋਹ ਵਿਖੇ ਕੀਤਾ ਜਾਵੇਗਾ।

Amloh famous businessman


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now