ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

High Court ਵੱਲੋਂ ਚੰਡੀਗੜ੍ਹ ਨੇੜਲੇ 16 ਪਿੰਡਾਂ ’ਚ ਉਸਾਰੀ ’ਤੇ ਰੋਕ

High Court ਵੱਲੋਂ ਚੰਡੀਗੜ੍ਹ ਨੇੜਲੇ 16 ਪਿੰਡਾਂ ’ਚ ਉਸਾਰੀ ’ਤੇ ਰੋਕ


High Court ਵੱਲੋਂ ਚੰਡੀਗੜ੍ਹ ਨੇੜਲੇ 16 ਪਿੰਡਾਂ ’ਚ ਉਸਾਰੀ ’ਤੇ ਰੋਕ


ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਨੇੜੇ ਵਾਤਾਵਰਨ ਪੱਖੋਂ ਸੰਵੇਦਨਸ਼ੀਲ ਸ਼ਿਵਾਲਿਕ ਦੀਆਂ ਪਹਾੜੀਆਂ ਨੇੜਲੀ ਜੰਗਲਾਤ ਜ਼ਮੀਨ ਦੀ ਪਛਾਣ ਕਰਨ ਬਾਰੇ ਸੁਪਰੀਮ ਕੋਰਟ ਦੇ 2014 ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਵਿੱਚ ਸੂਬੇ ਦੀ ਨਾਕਾਮੀ ’ਤੇ ਚਿੰਤਾ ਜ਼ਾਹਰ ਕਰਦਿਆਂ 16 ਪਿੰਡਾਂ ’ਚ ਸਾਰੇ ਉਸਾਰੀ ਅਤੇ ਵਿਕਾਸ ਕੰਮਾਂ ’ਤੇ ਰੋਕ ਲਾ ਦਿੱਤੀ ਹੈ ਅਤੇ ਉੱਥੇ ਜ਼ਮੀਨ ਦੇ ਕਿਸੇ ਵੀ ਅੱਗੇ ਤਬਾਦਲੇ ਜਾਂ ਵੇਚਣ ’ਤੇ ਵੀ ਪਾਬੰਦੀ ਲਾ ਦਿੱਤੀ ਹੈ। ਬੈਂਚ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਛੇ ਹਫ਼ਤਿਆਂ ਲਈ ਜਾਂ ਇਹ ਪ੍ਰਕਿਰਿਆ ਪੂਰੀ ਹੋਣ ਤੱਕ ਕੋਈ ਵੀ ਨਵਾਂ ਇੰਤਕਾਲ ਦਰਜ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੇ ਮੁੱਖ ਸਕੱਤਰ ਨੂੰ ਟੀਮ ਗਠਿਤ ਕਰਨ ਦਾ ਹੁਕਮ ਦਿੱਤਾ ਜੋ ਇਹ ਤੈਅ ਕਰੇਗੀ ਕਿ ਫੌਰੈਸਟ (ਕੰਜ਼ਰਵੇਸ਼ਨ) ਐਕਟ, 1980 ਲਾਗੂ ਹੋਣ ਦੀ ਮਿਤੀ ਨੂੰ ਜੰਗਲਾਤ ਜ਼ਮੀਨ ਦਾ ਦਾਇਰਾ ਕਿੰਨਾ ਸੀ।

ਕਾਰਜਕਾਰੀ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਪਿੰਡਾਂ ਦਾ ਸਾਰਾ ਮਾਲੀਆ ਰਿਕਾਰਡ ਇਸ ਪ੍ਰਕਿਰਿਆ ਦੀ ਅਗਵਾਈ ਕਰ ਰਹੇ ਦੋ ਸੀਨੀਅਰ ਅਧਿਕਾਰੀਆਂ ਦੀ ਸੁਰੱਖਿਆ ਹੇਠ ਰੱਖਿਆ ਜਾਵੇ ਅਤੇ ਰਿਕਾਰਡ ਦੀਆਂ ਫੋਟੋ ਕਾਪੀਆਂ ਹਫ਼ਤੇ ਅੰਦਰ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਕੋਲ ਜਮ੍ਹਾਂ ਕਰਵਾਈਆਂ ਜਾਣ। ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਵੀ ਅਗਲੀ ਸੁਣਵਾਈ ’ਤੇ ਰਿਕਾਰਡ ਸਮੇਤ ਨਿੱਜੀ ਤੌਰ ’ਤੇ ਹਾਜ਼ਰ ਰਹਿਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਅਦਾਲਤ ਨੇ ਚਿਤਾਵਨੀ ਦਿੱਤੀ ਕਿ ਜ਼ਮੀਨ ਦੇ ਤਬਾਦਲੇ ’ਤੇ ਰੋਕ ਲਾਉਣ ਵਾਲੇ ਉਸ ਦੇ ਨਿਰਦੇਸ਼ਾਂ ਦੀ ਉਲੰਘਣਾ ਨੂੰ ਅਦਾਲਤ ਦੀ ਹੱਤਕ ਮੰਨਿਆ ਜਾਵੇਗਾ। ਇਸ ਮਾਮਲੇ ਵਿੱਚ ਬੈਂਚ ਦੀ ਮਦਦ ਸੀਨੀਅਰ ਵਕੀਲ ਆਨੰਦ ਛਿੱਬੜ ਅਤੇ ਡੀ ਐੱਸ ਪਟਵਾਲੀਆ ਸਮੇਤ ਹੋਰ ਵਕੀਲਾਂ ਗੌਰਵਜੀਤ ਐੱਸ ਪਟਵਾਲੀਆ ਅਤੇ ਮੁਨੀਸ਼ ਜੌਲੀ ਨੇ ਕੀਤੀ।

High court stays construction


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now