ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਪੰਜਾਬ ਬੰਦ- ਜਲੰਧਰ 'ਚ ਦੁਕਾਨਾਂ ਦੇ ਸ਼ਟਰ ਡਾਊਨ, ਆਮ ਜਨਜੀਵਨ ਪ੍ਰਭਾਵਿਤ

ਪੰਜਾਬ ਬੰਦ- ਜਲੰਧਰ 'ਚ ਦੁਕਾਨਾਂ ਦੇ ਸ਼ਟਰ ਡਾਊਨ, ਆਮ ਜਨਜੀਵਨ ਪ੍ਰਭਾਵਿਤ


ਪੰਜਾਬ ਬੰਦ: ਜਲੰਧਰ 'ਚ ਦੁਕਾਨਾਂ ਦੇ ਸ਼ਟਰ ਡਾਊਨ, ਆਮ ਜਨਜੀਵਨ ਪ੍ਰਭਾਵਿਤ


ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ ਖੇਤਰ ਵਿੱਚ ਬੰਦ ਵਰਗੀ ਸਥਿਤੀ ਦੇਖਣ ਨੂੰ ਮਿਲੀ। ਭਾਈਚਾਰੇ ਦੇ ਆਗੂਆਂ ਵੱਲੋਂ ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਗਈ ਸੀ, ਜਿਸ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ। ਇਹ ਬੰਦ ਕੁੱਝ ਦਿਨ ਪਹਿਲਾਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਬੁਲਾਇਆ ਗਿਆ ਸੀ। ਜਲੰਧਰ ਵਿੱਚ ਵਿਪਨ ਸਭਰਵਾਲ ਦੀ ਅਗਵਾਈ ਹੇਠ ਭਾਈਚਾਰਕ ਆਗੂਆਂ ਨੇ ਇਸ ਪੁਲੀਸ ਕਾਰਵਾਈ ਲਈ ਜ਼ਿੰਮੇਵਾਰ ਡੀਐੱਸਪੀ ਸਤਬੀਰ ਸਿੰਘ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ, ਜਿਨ੍ਹਾਂ ਨੂੰ ਪਹਿਲਾਂ ਹੀ ਮੁਅੱਤਲ (ਸਸਪੈਂਡ) ਕੀਤਾ ਜਾ ਚੁੱਕਾ ਹੈ। ਬੰਦ ਦੇ ਸੱਦੇ ਨੂੰ ਦੇਖਦਿਆਂ ਕੈਮਬ੍ਰਿਜ ਇਨੋਵੇਟਿਵ ਸਕੂਲ, ਇਨੋਸੈਂਟ ਹਾਰਟਸ ਸਕੂਲ, ਡਿਪਸ (DIPS) ਸਕੂਲ ਅਤੇ ਐੱਮ.ਜੀ.ਐੱਨ. (MGN) ਸਕੂਲ ਸਮੇਤ ਜ਼ਿਆਦਾਤਰ ਨਿੱਜੀ ਸਕੂਲਾਂ ਨੇ ਐਤਵਾਰ ਰਾਤ ਨੂੰ ਹੀ ਮਾਪਿਆਂ ਨੂੰ ਮੈਸੇਜ ਭੇਜ ਕੇ ਬੱਚਿਆਂ ਨੂੰ ਸਕੂਲ ਨਾ ਭੇਜਣ ਦੀ ਹਦਾਇਤ ਕਰ ਦਿੱਤੀ ਸੀ ਅਤੇ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਸੀ। ਜ਼ਿਕਰਯੋਗ ਹੈ ਕਿ ਦੋਆਬੇ ਦੇ ਜ਼ਿਲ੍ਹਿਆਂ: ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਨਵਾਂਸ਼ਹਿਰ ਵਿੱਚ ਵਾਲਮੀਕਿ ਭਾਈਚਾਰੇ ਦੀ ਵਧੀਆ ਗਿਣਤੀ ਹੈ, ਜਿਸ ਕਾਰਨ ਬੰਦ ਦੇ ਸੱਦੇ ਦਾ ਸਭ ਤੋਂ ਵੱਧ ਪ੍ਰਭਾਵ ਇਸੇ ਖੇਤਰ ਵਿੱਚ ਦੇਖਣ ਨੂੰ ਮਿਲਿਆ। ਸਥਿਤੀ ਨੂੰ ਦੇਖਦਿਆਂ ਪੁਲੀਸ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਚੌਕਸ ਅਤੇ ਹਾਈ ਅਲਰਟ ’ਤੇ ਹੈ।




Punjab bandh like atmosphere


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now