ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

ਆਮ ਆਦਮੀ ਕਲੀਨਿਕਾਂ ਦੇ ਅਮਲੇ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਆਮ ਆਦਮੀ ਕਲੀਨਿਕਾਂ ਦੇ ਅਮਲੇ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ


ਆਮ ਆਦਮੀ ਕਲੀਨਿਕਾਂ ਦੇ ਅਮਲੇ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ


ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਦੇ ‘ਆਮ ਆਦਮੀ ਕਲੀਨਿਕਾਂ’ ਦੇ ਡਾਕਟਰਾਂ, ਫਾਰਮਾਸਿਸਟਾਂ ਅਤੇ ਨਰਸਾਂ ਵੱਲੋਂ ਅੱਜ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਸਰਕਾਰ ਨੂੰ ਲਗਾਤਾਰ ਮੰਗ ਪੱਤਰ ਦੇ ਕੇ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰਦੇ ਆ ਰਹੇ ਹਨ, ਪਰ ਸਰਕਾਰ ਨੇ ਉਨ੍ਹਾਂ ਦੇ ਕਿਸੇ ਵੀ ਮੰਗ ਪੱਤਰ ’ਤੇ ਕੋਈ ਅਮਲ ਨਹੀਂ ਕੀਤਾ।

ਉਨ੍ਹਾਂ ਅੱਗੇ ਆਖਿਆ ਕਿ ਇਸ ਦੌਰਾਨ ਉਹ ਨਾਮਾਤਰ ਤਨਖ਼ਾਹਾਂ ’ਤੇ ਹੀ ਕੰਮ ਕਰਨ ਲਈ ਮਜਬੂਰ ਹਨ। ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਜਿੰਨਾ ਚਿਰ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਜਾਂਦੀਆਂ, ਉਨ੍ਹਾਂ ਚਿਰ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਦੂਜੇ ਸਰਕਾਰੀ ਮੁਲਾਜ਼ਮਾਂ ਵਾਂਗ ਛੁੱਟੀਆਂ ਦੀ ਵਿਵਸਥਾ ਵੀ ਕੀਤੀ ਜਾਵੇ। ਇਨ੍ਹਾਂ ਮੁਲਾਜ਼ਮਾਂ ਦੇ ਸਾਂਝੇ ਫ਼ਰੰਟ ਦੀ ਆਗੂ ਜਸਬੀਰ ਕੌਰ ਨੇ ਦੱਸਿਆ ਕਿ ਆਪਣੀਆਂ ਮੰਗਾਂ ਦੀ ਪੂਰਤੀ ਹੋਣ ਤੱਕ ਉਹ ਆਪਣੀ ਇਹ ਹੜਤਾਲ ਲਗਾਤਾਰ ਜਾਰੀ ਰੱਖਣਗੇ।

Clinics strike aam aadmi clinics


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now