ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

NIA ਦਾ ਵੱਡਾ ਐਕਸ਼ਨ- ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਖ਼ਿਲਾਫ਼ NBW ਜਾਰੀ, ਰੈੱਡ ਕਾਰਨਰ ਨੋਟਿਸ ਦੀ ਤਿਆਰੀ

NIA ਦਾ ਵੱਡਾ ਐਕਸ਼ਨ- ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਖ਼ਿਲਾਫ਼ N


NIA ਦਾ ਵੱਡਾ ਐਕਸ਼ਨ: ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਖ਼ਿਲਾਫ਼ NBW ਜਾਰੀ, ਰੈੱਡ ਕਾਰਨਰ ਨੋਟਿਸ ਦੀ ਤਿਆਰੀ


ਰਾਸ਼ਟਰੀ ਜਾਂਚ ਏਜੰਸੀ (NIA) ਨੇ ਜਲੰਧਰ ਦੇ ਸੋਸ਼ਲ ਮੀਡੀਆ ਇੰਫਲੂਐਂਸਰ ਨਵਦੀਪ ਸਿੰਘ ਉਰਫ਼ ਰੋਜ਼ਰ ਸੰਧੂ ਦੇ ਘਰ ਹੋਏ ਗ੍ਰਨੇਡ ਹਮਲੇ ਦੇ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਹੈ। ਮੋਹਾਲੀ ਸਥਿਤ NIA ਦੀ ਵਿਸ਼ੇਸ਼ ਅਦਾਲਤ ਨੇ ਪਾਕਿਸਤਾਨੀ ਅੱਤਵਾਦੀ ਤੇ ਸੋਸ਼ਲ ਮੀਡੀਆ ਇੰਫਲੂਐਂਸਰ ਸ਼ਹਿਜ਼ਾਦ ਭੱਟੀ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ (NBW) ਜਾਰੀ ਕਰ ਦਿੱਤਾ ਹੈ।

NIA ਦੇ ਅਨੁਸਾਰ, ਸ਼ਹਿਜ਼ਾਦ ਭੱਟੀ ਇਸ ਸਮੇਂ ਬ੍ਰਾਜ਼ੀਲ ‘ਚ ਲੁਕਿਆ ਹੋਇਆ ਹੈ ਤੇ ਉੱਥੋਂ ਭਾਰਤ ਵਿਰੋਧੀ ਗਤੀਵਿਧੀਆਂ ਚਲਾਉਂਦਾ ਹੈ। ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਤੋਂ ਬਾਅਦ ਹੁਣ ਏਜੰਸੀ ਵੱਲੋਂ ਇੰਟਰਪੋਲ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਤੇ ਉਸ ਦੀ ਹਵਾਲਗੀ (Extradition) ਦੀ ਕਾਰਵਾਈ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਅਦਾਲਤ ਨੇ ਮੰਨੀ ਅਪਰਾਧ ਦੀ ਗੰਭੀਰਤਾ

NIA ਦੀ ਵਿਸ਼ੇਸ਼ ਅਦਾਲਤ ਨੇ ਮੰਨਿਆ ਕਿ ਮੁਲਜ਼ਮ ਲਗਾਤਾਰ ਫਰਾਰ ਚੱਲ ਰਿਹਾ ਹੈ ਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਸ ਨੂੰ ਸੰਮਨ ਜਾਂ ਜ਼ਮਾਨਤੀ ਵਾਰੰਟ ਰਾਹੀਂ ਪੇਸ਼ ਕਰਵਾਉਣਾ ਸੰਭਵ ਨਹੀਂ ਹੈ। ਇਸ ਲਈ ਅਦਾਲਤ ਨੇ ਖੁੱਲ੍ਹੀ ਮਿਆਦ ਵਾਲਾ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ, ਜੋ ਮੁਲਜ਼ਮ ਦੀ ਗ੍ਰਿਫ਼ਤਾਰੀ ਤੱਕ ਪ੍ਰਭਾਵੀ ਰਹੇਗਾ। ਕਾਨੂੰਨੀ ਮਾਹਿਰਾਂ ਮੁਤਾਬਕ, ਇਸ ਵਾਰੰਟ ਦੇ ਆਧਾਰ ‘ਤੇ ਇੰਟਰਪੋਲ ਰਾਹੀਂ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕਦੀ ਹੈ। ਇਸ ਤੋਂ ਬਾਅਦ ਭਾਰਤ ਸਰਕਾਰ ਉਸ ਦੀ ਹਵਾਲਗੀ ਲਈ ਕਾਨੂੰਨੀ ਕਦਮ ਚੁੱਕ ਸਕਦੀ ਹੈ।

ਸੋਸ਼ਲ ਮੀਡੀਆ ਵਿਵਾਦ ਤੋਂ ਸ਼ੁਰੂ ਹੋਇਆ ਮਾਮਲਾ

ਇਹ ਮਾਮਲਾ 16 ਮਾਰਚ 2025 ਦਾ ਹੈ। ਜਲੰਧਰ ਦੇ ਥਾਣਾ ਮਕਸੂਦਾਂ ਖੇਤਰ ‘ਚ ਇੰਫਲੂਐਂਸਰ ਨਵਦੀਪ ਸਿੰਘ ਉਰਫ਼ ਰੋਜ਼ਰ ਸੰਧੂ ਦੇ ਘਰ ‘ਚ ਇੱਕ ਸ਼ੱਕੀ ਧਾਤੂ ਵਸਤੂ ਮਿਲੀ ਸੀ, ਜੋ ਜਾਂਚ ਦੌਰਾਨ ਹੈਂਡ ਗ੍ਰਨੇਡ ਨਿਕਲੀ।

ਸ਼ੁਰੂਆਤੀ ਜਾਂਚ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਸੀ। ਜਾਂਚ ‘ਚ ਸਾਹਮਣੇ ਆਇਆ ਕਿ ਪਾਕਿਸਤਾਨ ‘ਚ ਬੈਠੇ ਸ਼ਹਿਜ਼ਾਦ ਭੱਟੀ ਨੇ ਟਿਕਟਾਕ, ਇੰਸਟਾਗ੍ਰਾਮ ਤੇ ਯੂਟਿਊਬ ਰਾਹੀਂ ਨਵਦੀਪ ਸੰਧੂ ‘ਤੇ ਲਾਈਵ ਸਟ੍ਰੀਮਿੰਗ ਤੇ ਆਨਲਾਈਨ ਗਿਫਟਿੰਗ ਦੇ ਜ਼ਰੀਏ ਪੈਸੇ ਦੇਣ ਲਈ ਦਬਾਅ ਬਣਾਇਆ ਸੀ। NIA ਦੇ ਅਨੁਸਾਰ, ਇਨਕਾਰ ਕਰਨ ਤੋਂ ਬਾਅਦ ਭੱਟੀ ਨੇ ਆਪਣੇ ਭਾਰਤੀ ਨੈੱਟਵਰਕ ਦੀ ਮਦਦ ਨਾਲ ਗ੍ਰਨੇਡ ਹਮਲੇ ਦੀ ਸਾਜ਼ਿਸ਼ ਰਚੀ।


ਵ੍ਹਾਟਸਐਪ ਗਰੁੱਪ ਰਾਹੀਂ ਬਣਾਈ ਗਈ ਸੀ ਯੋਜਨਾ

NIA ਦੀ ਜਾਂਚ ‘ਚ ਇਹ ਵੀ ਸਾਹਮਣੇ ਆਇਆ ਕਿ ਸ਼ਹਿਜ਼ਾਦ ਭੱਟੀ ਇੱਕ ਪਾਕਿਸਤਾਨੀ ਮੋਬਾਈਲ ਨੰਬਰ ਰਾਹੀਂ ਵ੍ਹਾਟਸਐਪ ਗਰੁੱਪ ਚਲਾ ਰਿਹਾ ਸੀ, ਜਿਸ ‘ਚ ਕਈ ਭਾਰਤੀ ਨੰਬਰ ਸ਼ਾਮਲ ਸਨ। ਏਜੰਸੀ ਦੇ ਮੁਤਾਬਕ, ਇਸੇ ਗਰੁੱਪ ਰਾਹੀਂ ਹਮਲੇ ਦੀ ਯੋਜਨਾ ਬਣਾਈ ਗਈ, ਮੁਲਜ਼ਮਾਂ ਵਿਚਕਾਰ ਸੰਪਰਕ ਕਰਵਾਇਆ ਗਿਆ ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਤਿਆਰੀ ਕੀਤੀ ਗਈ।

ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ NIA ਨੇ ਸੰਭਾਲੀ ਜਾਂਚ

ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ ਦਸੰਬਰ 2025 ਨੂੰ NIA ਨੇ ਇਸ ਮਾਮਲੇ ਦੀ ਜਾਂਚ ਆਪਣੇ ਹੱਥ ‘ਚ ਲਈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਤੇ 9 ਦੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਤੋਂ ਬਾਅਦ 2 ਅਪ੍ਰੈਲ 2026 ਨੂੰ NIA ਨੇ ਵਿਸ਼ੇਸ਼ ਅਦਾਲਤ ‘ਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ, ਜਿਸ ‘ਚ ਸ਼ਹਿਜ਼ਾਦ ਭੱਟੀ ਤੇ ਦੀਪੇਂਦਰ ਪ੍ਰਤਾਪ ਸਿੰਘ ਉਰਫ਼ ਦੀਪਨ ਰਾਣਾ ਨੂੰ ਮੁਲਜ਼ਮ ਬਣਾਇਆ ਗਿਆ।

ਵਿਦੇਸ਼ ਬੈਠ ਕੇ ਚਲਾਇਆ ਜਾ ਰਿਹਾ ਸੀ ਨੈੱਟਵਰਕ

NIA ਦੀ ਜਾਂਚ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸ਼ਹਿਜ਼ਾਦ ਭੱਟੀ ਨੇ ਭਾਰਤੀ ਗੁਰਗੇ ਹਾਰਦਿਕ ਕੰਬੋਜ ਨੂੰ ਜਲੰਧਰ ਭੇਜਿਆ ਸੀ। ਇਸ ਤੋਂ ਇਲਾਵਾ ਵਿਦੇਸ਼ ‘ਚ ਬੈਠੇ ਮੁਹੰਮਦ ਜਸ਼ੀਰ ਅਖ਼ਤਰ ਉਰਫ਼ ਜੱਸੀ ਨਾਲ ਮਿਲ ਕੇ ਭਰਤੀ ਤੇ ਲਾਜਿਸਟਿਕ ਨੈੱਟਵਰਕ ਚਲਾਇਆ ਜਾ ਰਿਹਾ ਸੀ। NIA ਹੁਣ ਸ਼ਹਿਜ਼ਾਦ ਭੱਟੀ ਨੂੰ ਭਾਰਤ ਲਿਆਉਣ ਲਈ ਅੰਤਰਰਾਸ਼ਟਰੀ ਪੱਧਰ ‘ਤੇ ਕਾਰਵਾਈ ਤੇਜ਼ ਕਰਨ ਦੀ ਤਿਆਰੀ ‘ਚ ਹੈ।

Nia action pakistani terrorist


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now