ਦਿਲਜੀਤ ਦੋਸਾਂਝ ਨੇ ਮਹਾਨ ਕਲਾਕਾਰ ਨੁਸਰਤ ਫਤਿਹ ਅਲੀ ਖਾਨ ਨੂੰ ਦਿੱਤੀ ਸ਼ਰਧਾਂਜਲੀ ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ 'ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- 'ਗੂੰਗੀ-ਬਹਿਰੀ ਸਰਕਾਰ' ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ 'ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI 'ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਬ੍ਰੇਕਿੰਗ ਨਿਊਜ਼ - ਆਤਮ ਨਗਰ ਦੇ ਨੇੜੇ ਪੁਲਿਸ-ਗੈਂਗਸਟਰਾਂ ਵਿੱਚ ਫਾਇਰਿੰਗ, ਜਵਾਬੀ ਕਾਰਵਾਈ ਵਿੱਚ 2 ਨੂੰ ਗੋਲੀ ਲੱਗੀ

ਵਾਰਿਸ ਪੰਜਾਬ ਦੇ ਦਾ ਅੱਜ ਚੰਡੀਗੜ੍ਹ ‘ਚ ਪ੍ਰਦਰਸ਼ਨ, ਅੰਮ੍ਰਿਤਪਾਲ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ

ਵਾਰਿਸ ਪੰਜਾਬ ਦੇ ਦਾ ਅੱਜ ਚੰਡੀਗੜ੍ਹ ‘ਚ ਪ੍ਰਦਰਸ਼ਨ, ਅੰਮ੍ਰਿਤਪਾਲ ਤੇ ਬੰਦ


ਵਾਰਿਸ ਪੰਜਾਬ ਦੇ ਦਾ ਅੱਜ ਚੰਡੀਗੜ੍ਹ ‘ਚ ਪ੍ਰਦਰਸ਼ਨ, ਅੰਮ੍ਰਿਤਪਾਲ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ


ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਅੱਜ ਚੰਡੀਗੜ੍ਹ ‘ਚ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਦਰਸ਼ਨ ਅੰਮ੍ਰਿਤਪਾਲ ਸਿੰਘ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸਮਰਥਕ ਬੱਸਾਂ ਤੇ ਨਿੱਜੀ ਵਾਹਨਾਂ ਰਾਹੀਂ ਇਸ ਕੂਚ ‘ਚ ਸ਼ਾਮਲ ਹੋਣਗੇ। ਪ੍ਰਦਰਸ਼ਨ ਨੂੰ ਦੇਖਦੇ ਹੋਏ ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ।

ਸ਼ਹਿਰ ਦੇ ਕਈ ਇਲਾਕਿਆਂ ‘ਚ ਬੈਰੀਕੇਡ ਲਗਾਏ ਗਏ ਹਨ ਤੇ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਪ੍ਰਦਰਸ਼ਨ ‘ਚ ਸ਼ਾਮਲ ਹੋਣ ਵਾਲੇ ਲੋਕ ਸਵੇਰੇ 10 ਵਜੇ ਮੋਹਾਲੀ ਸਥਿਤ ਅੰਬ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਣਗੇ। ਇਸ ਤੋਂ ਬਾਅਦ ਰੈਲੀ ਬੱਸਾਂ ਤੇ ਹੋਰ ਵਾਹਨਾਂ ਦੇ ਕਾਫਲੇ ਨਾਲ ਬੁੜੈਲ ਜੇਲ੍ਹ ਦੇ ਪਿੱਛੇ ਵਾਲੇ ਰਸਤੇ ਰਾਹੀਂ ਚੰਡੀਗੜ੍ਹ ‘ਚ ਦਾਖਲ ਹੋਵੇਗੀ।

ਇਹ ਰੈਲੀ ਸੈਕਟਰ-45 ਸਥਿਤ ਗਊਸ਼ਾਲਾ ਚੌਕ ਤੱਕ ਪਹੁੰਚੇਗੀ ਤੇ ਉੱਥੋਂ ਬੁੜੈਲ ਦੇ ਪਿੱਛੇ ਵਾਲੇ ਰਸਤੇ ਰਾਹੀਂ ਵਾਪਸ ਮੋਹਾਲੀ ਵੱਲ ਜਾਵੇਗੀ। ਪੁਲਿਸ ਨੇ ਗਊਸ਼ਾਲਾ ਚੌਕ ਦੇ ਦੋਵੇਂ ਪਾਸਿਆਂ ‘ਤੇ ਬੈਰੀਕੇਡ ਲਗਾ ਕੇ ਸੁਰੱਖਿਆ ਵਧਾ ਦਿੱਤੀ ਹੈ। ਜਾਣਕਾਰੀ ਮੁਤਾਬਕ ਇਸ ਕੂਚ ‘ਚ ਦਾਖਾ ਵਿਧਾਨ ਸਭਾ ਹਲਕੇ ਤੇ ਹੋਰ ਇਲਾਕਿਆਂ ਤੋਂ ਸੈਂਕੜੇ ਵਾਹਨ ਸ਼ਾਮਲ ਹੋਣ ਦੀ ਸੰਭਾਵਨਾ ਹੈ। ਪ੍ਰਦਰਸ਼ਨ ਦੇ ਆਯੋਜਕਾਂ ਨੇ ਸਮਰਥਕਾਂ ਨੂੰ ਸ਼ਾਂਤੀ ਬਣਾਈ ਰੱਖਣ ਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਤੋਂ ਬਚਣ ਦੀ ਅਪੀਲ ਕੀਤੀ ਹੈ।

ਚੰਡੀਗੜ੍ਹ ਟ੍ਰੈਫਿਕ ਪੁਲਿਸ Advisory ਕੀਤੀ ਜਾਰੀ

ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਪ੍ਰਦਰਸ਼ਨ ਨੂੰ ਲੈ ਕੇ ਵਿਸ਼ੇਸ਼ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਮੁਤਾਬਕ ਅੱਜ ਸਵੇਰੇ 9:30 ਵਜੇ ਤੋਂ ਕਈ ਮੁੱਖ ਮਾਰਗਾਂ ‘ਤੇ ਆਵਾਜਾਈ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ। ਪੁਲਿਸ ਨੇ ਲੋਕਾਂ ਨੂੰ ਪ੍ਰਭਾਵਿਤ ਰਸਤਿਆਂ ਤੋਂ ਬਚਣ ਅਤੇ ਬਦਲਵੇਂ ਰਸਤੇ ਵਰਤਣ ਦੀ ਅਪੀਲ ਕੀਤੀ ਹੈ।

ਇਸ ਤੋਂ ਇਲਾਵਾ ਅੰਤਰਰਾਜੀ ਬੱਸਾਂ ਨੂੰ ਵੀ ਬਦਲਵੇਂ ਰਸਤੇ ਅਪਣਾਉਣ ਦੀ ਸਲਾਹ ਦਿੱਤੀ ਗਈ ਹੈ,ਤਾਂ ਜੋ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪੁਲਿਸ ਨੇ ਵਾਹਨ ਚਾਲਕਾਂ ਨੂੰ ਪ੍ਰਦਰਸ਼ਨ ਵਾਲੇ ਇਲਾਕਿਆਂ ‘ਚ ਬਿਨਾਂ ਲੋੜ ਆਵਾਜਾਈ ਤੋਂ ਬਚਣ ਤੇ ਟ੍ਰੈਫਿਕ ਵਿਵਸਥਾ ਬਣਾਈ ਰੱਖਣ ‘ਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

Waris punjab de protest chandigarh


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now