ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ

ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰ


ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ



 

ਬਰਨਾਲਾ ਵਿਚ ਸਫਾਈ ਕਾਮਿਆਂ ‘ਤੇ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਫਿਰ ਤੋਂ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਸ਼ਾਮ 4 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਈ ਜ਼ਿਲ੍ਹਿਆਂ ‘ਚ ਬੰਦ ਦਾ ਅਸਰ ਦਿਖਾਈ ਦੇ ਸਕਦਾ ਹੈ। ਜਥੇਬੰਦੀਆਂ ਵੱਲੋਂ ਸਕੂਲ, ਕਾਲਜ, ਮਾਲ ਤੇ ਹੋਰ ਸੰਸਥਾਨ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ।

ਬੰਦ ਦਾ ਅਸਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗਾ। ਇਸ ਦੇ ਬਾਅਦ ਸਥਿਤੀ ਆਮ ਹੋਵੇਗੀ। ਲੁਧਿਆਣਾ, ਬਠਿੰਡਾ, ਹੁਸ਼ਿਆਰਪੁਰ, ਫਾਜ਼ਿਲਕਾ, ਕਪੂਰਥਲਾ, ਅੰਮ੍ਰਿਤਸਰ, ਪਟਿਆਲਾ, ਪਠਾਨਕੋਟ ਤੇ ਗੁਰਦਾਸਪੁਰ ਦੀਆਂ ਵੱਖ-ਵੱਖ ਸੰਸਥਾਵਾਂ ਨੇ ਬੰਦ ਦਾ ਸਮਰਥਨ ਕੀਤਾ ਹੈ। ਹਾਲਾਂਕਿ ਜਲੰਧਰ ਵਿਚ ਬੰਦ ਨਹੀਂ ਰਹੇਗਾ ਇਥੇ ਸਿਰਫ ਪ੍ਰਦਰਸ਼ਨ ਕੀਤਾ ਜਾਵੇਗਾ।

ਪ੍ਰਦਰਸ਼ਨਕਾਰੀਆਂ ਨੇ ਮਹਿਲਾ ਸਫਾਈ ਕਾਮਿਆਂ ਨਾਲ ਗਲਤ ਵਿਵਹਾਰ ਦਾ ਵੀ ਦੋਸ਼ ਲਗਾਇਆ। ਉਨ੍ਹਾਂ ਨੇ ਬਰਨਾਲਾ ਦੇ ਡੀਐੱਸਪੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਗੁਰਦਾਸਪੁਰ ਟ੍ਰੇਡ ਯੂਨੀਅਨ ਨੇ ਅੱਜ ਸਫਾਈ ਕਾਮਿਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਸਫਾਈ ਮੁਲਾਜ਼ਮ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਹਨ। ਸਵੇਰੇ ਤੋਂ ਸ਼ਾਮ 4 ਵਜੇ ਤੱਕ ਸ਼ਾਂਤੀਪੂਰਨ ਤਰੀਕੇ ਨਾਲ ਬਾਜ਼ਾਰ ਬੰਦ ਕਰਵਾਏ ਜਾਣਗੇ। ਲੋਕਾਂ ਤੋਂ ਵੀ ਅਪੀਲ ਹੈ ਕਿ ਬੰਦ ਵਿਚ ਸਹਿਯੋਗ ਦੇਣ। ਦੂਜੇ ਪਾਸੇ ਜਲੰਧਰ ਵਿਚ ਅੱਜ ਕਿਸੇ ਵੀ ਤਰ੍ਹਾਂ ਦਾ ਬੰਦ ਨਹੀਂ ਰੱਖਿਆ ਜਾਵੇਗਾ।

Punjab bandh


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now