ਦਿਲਜੀਤ ਦੋਸਾਂਝ ਨੇ ਮਹਾਨ ਕਲਾਕਾਰ ਨੁਸਰਤ ਫਤਿਹ ਅਲੀ ਖਾਨ ਨੂੰ ਦਿੱਤੀ ਸ਼ਰਧਾਂਜਲੀ ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ 'ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- 'ਗੂੰਗੀ-ਬਹਿਰੀ ਸਰਕਾਰ' ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ 'ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI 'ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਬ੍ਰੇਕਿੰਗ ਨਿਊਜ਼ - ਆਤਮ ਨਗਰ ਦੇ ਨੇੜੇ ਪੁਲਿਸ-ਗੈਂਗਸਟਰਾਂ ਵਿੱਚ ਫਾਇਰਿੰਗ, ਜਵਾਬੀ ਕਾਰਵਾਈ ਵਿੱਚ 2 ਨੂੰ ਗੋਲੀ ਲੱਗੀ

Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ

Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰ


Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ



 

ਕੈਨੇਡਾ ਰਹਿ ਰਹੇ ਵਿਦਿਆਰਥੀਆਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ ਜਿਸ ਕਰਕੇ ਵਿਦਿਆਰਥੀਆਂ ‘ਤੇ ਡਿਪੋਰਟ ਦੀ ਤਲਵਾਰ ਲਟਕ ਰਹੀ ਹੈ। ਵੱਡੀ ਖਬਰ ਹੈ ਕਿ ਜਿਹੜੇ ਵਿਦਿਆਰਥੀ ਵਿਦੇਸ਼ ਜਾਣ ਦਾ ਸੁਪਨਾ ਦੇਖ ਰਹੇ ਹਨ, ਹੁਣ ਉਨ੍ਹਾਂ ਦੇ ਮਨ ਵਿਚ ਡਰ ਬੈਠਦਾ ਜਾ ਰਿਹਾ ਹੈ। ਲੱਖਾਂ ਰੁਪਏ ਖਰਚ ਕੇ ਕੈਨੇਡਾ ਗਏ ਵਿਦਿਆਰਥੀ ਹੁਣ ਡਿਪੋਰਟ ਹੋਣ ਦੀ ਕਗਾਰ ‘ਤੇ ਹਨ।

ਇਸੇ ਕਰਕੇ ਕਈ ਵਿਦਿਆਰਥੀ ਭੁੱਖ ਹੜਤਾਲ ‘ਤੇ ਬੈਠੇ ਹਨ, ਕਈ ਸੜਕਾਂ ‘ਤੇ ਰਾਤਾਂ ਕੱਟ ਰਹੇ ਹਨ ਤੇ ਕਈ ਡਿਪ੍ਰੈਸ਼ਨ ਵਿਚ ਚਲੇ ਗਏ ਹਨ। ਆਖਿਰਕਾਰ ਡਿਪੋਰਟ ਦੇ ਖਤਰੇ ਵਿਚ ਜੋ ਅੰਕੜੇ ਸਾਹਮਣੇ ਆਏ ਹਨ, ਉਹ ਹੈਰਾਨ ਕਰ ਦੇਣ ਵਾਲੇ ਹਨ। ਕੈਨੇਡਾ ਵਿਚ ਅਲਬਰਟਾ ਦੇ ਕੈਲਗਿਰੀ ਵਿਚ 1000 ਭਾਰਤੀ ਵਿਦਿਆਰਥੀ ਪਿਛਲੇ 3 ਹਫਤੇ ਤੋਂ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਚੋਂ ਵੱਡੀ ਗਿਣਤੀ ਵਿਚ ਵਿਦਿਆਰਥੀ ਪੰਜਾਬੀ ਹਨ। ਇਨ੍ਹਾਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਲਗਭਗ 500 ਵਿਦਿਆਰਥੀਆਂ ਦੀਆਂ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ ਹੋਣ ਕਰਕੇ ਡਿਪੋਰਟੇਸ਼ਨ ਦਾ ਖਤਰਾ ਮੰਡਰਾ ਰਿਹਾ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜਿਸ ਭਰੋਸੇ ‘ਤੇ ਉਨ੍ਹਾਂ ਨੇ ਕਾਲਜਾਂ ਵਿਚ ਦਾਖਲਾ ਲਿਆ, ਉਹ ਹੀ ਹੁਣ ਟੁੱਟ ਰਿਹਾ ਹੈ। ਲੱਖਾਂ ਰੁਪਏ ਦੀ ਫੀਸ ਭਰ ਕੇ ਪੜ੍ਹਾਈ ਪੂਰੀ ਕਰਨ ਮਗਰੋਂ ਉਨ੍ਹਾਂ ਦੀ ਪੜ੍ਹਾਈ ਨੂੰ ਨਾਨ-ਕ੍ਰੇਡਿਟੇਬਲ ਦੱਸ ਕੇ ਵਰਕ ਪਰਮਿਟ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਕਈ ਵਿਦਿਆਰਥੀਆਂ ਦਾ ਦਾਅਵਾ ਹੈ ਕਿ ਉਨ੍ਹਾਂ ਨਾਲ ਪੜ੍ਹੇ ਕੁਝ ਨੂੰ 3-3 ਸਾਲ ਦੇ ਵਰਕ ਪਰਮਿਟ ਮਿਲ ਗਏ। ਪਰ ਉਨ੍ਹਾਂ ਦੀਆਂ ਫਾਈਲਾਂ ਰੱਦ ਕਰ ਦਿੱਤੀਆਂ ਗਈਆਂ।

ਕੈਨੇਡਾ ਸਰਕਾਰ ਦੇ ਇਸ ਫੈਸਲੇ ਨਾਲ ਬਹੁਤ ਸਾਰੇ ਵਿਦਿਆਰਥੀ ਮਾਨਸਿਕ ਤਣਾਅ ਵਿਚ ਹਨ। ਕਿਸੇ ਦੇ ਸਿਰ ‘ਤੇ ਪਰਿਵਾਰ ਦਾ ਕਰਜ਼ਾ ਹੈ ਤੇ ਕੋਈ ਆਪਣੇ ਪਰਿਵਾਰ ਨੂੰ ਸੱਚ ਦੱਸਣ ਤੋਂ ਵੀ ਡਰ ਰਿਹਾ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਵਰਕ ਪਰਮਿਟ ਰੱਦ ਹੋਣ ਕਰਕੇ ਉਨ੍ਹਾਂ ਦਾ ਕਾਨੂੰਨੀ ਸਟੇਟਸ ਵੀ ਖਤਰੇ ਵਿਚ ਪੈ ਗਿਆ ਹੈ। ਹੈਲਥ ਲਾਇਸੈਂਸ ਰੱਦ ਹੋ ਗਏ ਹਨ ਤੇ ਡਰਾਈਵਿੰਗ ਲਾਇਸੈਂਸ ਦੀ ਮਿਆਦ ਵੀ ਖਤਮ ਹੋ ਰਹੀ ਹੈ ਤੇ ਕੰਮ ਕਰਨ ਦਾ ਹੱਕ ਵੀ ਨਹੀਂ ਰਿਹਾ। ਕੈਲਗਿਰੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਦਿਆਰਥੀਆਂ ਦੇ ਹੱਕ ਵਿਚ ਆਈ ਹੈ। ਕਮੇਟੀ ਦਾ ਕਹਿਣਾ ਹੈ ਕਿ ਕਿਸੇ ਵੀ ਵਿਦਿਆਰਥੀ ਨੂੰ ਲੰਗਰ, ਰਾਸ਼ਨ ਜਾਂ ਰੋਟੀ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਗੁਰੂ ਘਰ ਦੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ। ਕਾਨੂੰਨੀ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਹੈ ਕਿ ਦੁਬਾਰਾ ਵਰਕ ਪਰਮਿਟ ਲਈ ਅਰਜ਼ੀ ਨਾ ਦੇਣ ਸਗੋਂ ਫੈਡਰਲ ਕੋਰਟ ਵਿਚ ਆਪਣੇ ਕੇਸ ਨੂੰ ਚੈਲੰਜ ਕਰਨ ਤੇ ਨਾਲ ਹੀ 90 ਦਿਨਾਂ ਵਿਚ ਕਿਸੇ ਮਾਨਤਾ ਪ੍ਰਾਪਤ ਕਾਲਜ ਵਿਚ ਨਵਾਂ ਕੋਰਸ ਲੈ ਕੇ ਆਪਣਾ ਸਟੂਡੈਂਟ ਸਟੇਟਸ ਬਹਾਲ ਕਰਨ ਦੀ ਕੋਸ਼ਿਸ਼ ਕਰਨ।

Students living


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now