ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਓਲੰਪਿਕਸ 'ਚ ਹਾਰ ਤੋਂ ਬਾਅਦ ਭਾਰਤੀ ਖਿਡਾਰਣ ਨੂੰ ਗੁਆਂਢੀਆਂ ਨੇ ਕੱਢੀਆਂ ਗਾਲ੍ਹਾਂ, ਪੜ੍ਹੋ ਪੂਰਾ ਮਾਮਲਾ

ਓਲੰਪਿਕਸ 'ਚ ਹਾਰ ਤੋਂ ਬਾਅਦ ਭਾਰਤੀ ਖਿਡਾਰਣ ਨੂੰ ਗੁਆਂਢੀਆਂ ਨੇ ਕੱਢੀਆਂ


LPTV / Chandigarh

ਭਾਰਤੀ ਮਹਿਲਾ ਹਾਕੀ ਟੀਮ ਨੂੰ ਟੋਕੀਓ ਓਲੰਪਿਕਸ ਦੇ ਸੈਮੀਫਾਈਨਲ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਹਾਰ ਤੋਂ ਬਾਅਦ ਟੀਮ ਦੀ ਖਿਡਾਰਨ ਵੰਦਨਾ ਕਟਾਰੀਆ ਦੇ ਪਰਿਵਾਰਕ ਮੈਂਬਰਾਂ ਨੂੰ ਜਾਤੀ ਸੂਚਕ ਗਾਲ੍ਹਾਂ ਦਿੱਤੀਆਂ ਗਈਆਂ। ਦਲਿਤ ਭਾਈਚਾਰਾ ਦੀ ਖਿਡਾਰਰਣ ਵੰਦਨ ਕਟਾਰੀਆ ਦੇ ਭਰਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਹਰਿਦੁਆਰ ਦੇ ਐਸਐਸਪੀ ਕ੍ਰਿਸ਼ਨਰਾਜ ਐਸ ਨੇ ਕਿਹਾ ਕਿ ਕਟਾਰੀਆ ਦੇ ਭਰਾ ਦੀ ਸ਼ਿਕਾਇਤ 'ਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਆਈਪੀਸੀ ਦੀ ਧਾਰਾ 504 ਅਤੇ ਐਸਸੀ/ਐਸਟੀ ਐਕਟ ਦੀ ਧਾਰਾ 3 ਦੇ ਤਹਿਤ ਐਫਆਈਆਰ ਦਰਜ ਕੀਤੀ ਹੈ।

ਕੁਆਰਟਰ ਫਾਈਨਲ ਜਿੱਤਣ ਤੋਂ ਬਾਅਦ ਭਾਰਤੀ ਮਹਿਲਾ ਹਾਕੀ ਟੀਮ ਨੇ ਇਤਿਹਾਸ ਰਚ ਦਿੱਤਾ, ਪਰ ਟੀਮ ਅਰਜਨਟੀਨਾ ਤੋਂ ਸੈਮੀਫਾਈਨਲ ਮੈਚ ਵਿੱਚ ਹਾਰ ਗਈ। ਬੁੱਧਵਾਰ ਨੂੰ ਹੋਏ ਇਸ ਮੈਚ ਤੋਂ ਬਾਅਦ ਟੀਮ ਇੰਡੀਆ ਨਿਰਾਸ਼ ਹੋਈ, ਪਰ ਮਹਿਲਾ ਟੀਮ ਦੇ ਪ੍ਰਦਰਸ਼ਨ ਦੀ ਸਾਰਿਆਂ ਨੇ ਸ਼ਲਾਘਾ ਕੀਤੀ। ਇਸ ਦੌਰਾਨ, ਪੁਲਿਸ ਨੂੰ ਉਤਰਾਖੰਡ ਵਿੱਚ ਵੰਦਨਾ ਕਟਾਰੀਆ ਦੇ ਭਰਾ ਤੋਂ ਇੱਕ ਸ਼ਿਕਾਇਤ ਵੀ ਮਿਲੀ, ਜਿਸ ਵਿੱਚ ਕਿਹਾ ਗਿਆ ਸੀ ਕਿ ਸੈਮੀਫਾਈਨਲ ਵਿੱਚ ਹਾਰ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰ ਨਾਲ ਬਦਸਲੂਕੀ ਹੋ ਰਹੀਹੈ। ਪੁਲਿਸ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਤੋਂ ਬਾਅਦ ਪੁਲਿਸ ਮਾਮਲੇ ਵਿੱਚ ਕਾਰਵਾਈ ਕਰ ਸਕਦੀ ਹੈ।

After the defeat in the Olympics Indian athletes were abused by their neighbors Read the full story


Popular Posts
Just Now