ਇਤਿਹਾਸ ਰਚਨ ਤੋਂ ਖੁੰਝਿਆ ਇਸਰੋ, ਸੈਟੇਲਾਈਟ ਦੀ ਲਾਂਚਿੰਗ ਮਗਰੋਂ ਇੰਜਣ 'ਚ ਆਈ ਖਰਾਬੀ
LPTV / Chandigarh
ਆਜ਼ਾਦੀ ਦਿਹਾੜੇ ਤੋਂ ਠੀਕ ਪਹਿਲਾਂ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਵਲੋਂ ਈ. ਓ. ਐੱਸ03 ਉਪਗ੍ਰਹਿ (ਸੈਟੇਲਾਈਟ) ਦੀ ਲਾਂਚਿੰਗ ਨਾਕਾਮ ਰਹੀ। ਵੀਰਵਾਰ ਸਵੇਰੇ ਜਦੋਂ ਦੇਸ਼ ਪੁਲਾੜ ਦੀ ਦੁਨੀਆ ਵਿਚ ਇਕ ਵਾਰ ਫਿਰ ਤੋਂ ਇਤਿਹਾਸ ਰਚਣ ਲਈ ਬਿਲਕੁੱਲ ਤਿਆਰ ਸੀ ਤਾਂ ਰਾਕੇਟ ਦੇ ਤੀਜੇ ਪੜਾਅ ਦੇ ਕ੍ਰਾਯੋਜੈਨਿਕ ਇੰਜਣ ’ਚ ਕੁਝ ਗੜਬੜੀ ਆ ਗਈ। ਉਪਗ੍ਰਹਿ ਲਾਂਚਿੰਗ ਯਾਨ (ਜੀ. ਐੱਸ. ਐੱਲ. ਵੀ.) ਈ. ਓ. ਐੱਸ03 ਧਰਤੀ ਨਿਰੀਖਣ ਉਪਗ੍ਰਹਿ ਨੂੰ ਪੰਧ ’ਚ ਸਥਾਪਤ ਕਰਨ ਵਿਚ ਅਸਫ਼ਲ ਰਿਹਾ। ਇਸ ਤੋਂ ਪਹਿਲਾਂ ਪੁਲਾੜ ਏਜੰਸੀ ਨੇ ਬੁੱਧਵਾਰ ਸਵੇਰੇ ਆਪਣੇ ਜੀ. ਐੱਸ. ਐੱਲ. ਵੀ-ਐੱਫ10 ਰਾਕੇਟ ਦੀ ਲਾਂਚਿੰਗ ਦੀ ਉਲਟੀ ਗਿਣਤੀ ਸ਼ੁਰੂ ਕਰ ਦਿੱਤੀ ਸੀ।
ਇਸ ਸੈਟੇਲਾਈਟ ਨੇ ਪੁਲਾੜ ਤੋਂ ਧਰਤੀ ਦੀ ਨਿਗਰਾਨੀ ਕਰਨੀ ਸੀ, ਇਸ ਲਈ ਇਸ ਨੂੰ ਭਾਰਤ ਦੀਆਂ ਸਭ ਤੋਂ ਤੇਜ਼ ਅੱਖਾਂ ਵੀ ਕਿਹਾ ਜਾ ਰਿਹਾ ਸੀ ਪਰ ਮਿਸ਼ਨ ਅਧੂਰਾ ਰਹਿ ਗਿਆ। ਇਸਰੋ ਨੇ ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਅੱਜ ਯਾਨੀ ਕਿ ਵੀਰਵਾਰ ਸਵੇਰੇ 5 ਵਜ ਕੇ 43 ਮਿੰਟ ’ਤੇ ਜੀ. ਐੱਸ. ਐੱਲ. ਵੀ-ਐੱਫ10 ਜ਼ਰੀਏ ਧਰਤੀ ’ਤੇ ਨਿਗਰਾਨੀ ਰੱਖਣ ਵਾਲੇ ਸੈਟੇਲਾਈਟ ਈ. ਓ. ਐੱਸ03 ਦੀ ਲਾਂਚਿੰਗ ਸ਼ੁਰੂ ਕੀਤੀ ਸੀ।
The engine failure after the launch of the ISRO satellite missed the creation of history