ਅਫ਼ਗਾਨਿਸਤਾਨ 'ਚ ਫਸੇ 200 ਸਿੱਖਾਂ ਦੀ ਮਦਦ ਲਈ ਕੈਪਟਨ ਨੇ ਮੰਗਿਆ ਕੇਂਦਰ ਦਾ ਦਖਲ
August 16, 2021 / national
Lptv /
Chandigarh
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ''ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ ਵਿੱਚ ਫਸੇ ਲਗਪਗ 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਨੂੰ ਤੁਰੰਤ ਕੱਢਣ ਦੀ ਅਪੀਲ ਕੀਤੀ ਹੈ। ਇਸ ਨਾਲ ਹੀ ਕਿਹਾ ਹੈ ਕਿ ਸਾਡੀ ਸਰਕਾਰ ਹਰ ਮਦਦ ਲਈ ਤਿਆਰ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਅਫ਼ਗ਼ਾਨਿਸਤਾਨ ਵਿੱਚ ਫਸੇ ਲਗਪਗ 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਨੂੰ ਤੁਰੰਤ ਕੱਢਣ ਦਾ ਪ੍ਰਬੰਧ ਕੀਤੇ ਜਾਣ।
ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਨੂੰ ਖ਼ਬਰਦਾਰ ਕੀਤਾ ਹੈ ਕਿ ਅਫ਼ਗ਼ਾਨਿਸਤਾਨ ਦੇ ਮੁੜ ਤਾਲਿਬਾਨੀ ਲੜਾਕਿਆਂ ਦੇ ਹੱਥ ਆਉਣਾ ਭਾਰਤ ਲਈ ਸ਼ੁਭ ਸੰਕੇਤ ਨਹੀਂ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਹੈ ਕਿ ਹਾਲਾਤ ਨੂੰ ਵੇਖਦਿਆਂ ਸਰਹੱਦਾਂ 'ਤੇ ਚੌਕਸੀ ਵਧਾਉਣ ਦੀ ਲੋੜ ਹੈ। ਮੁੱਖ ਮੰਤਰੀ ਨੇ ਟਵੀਟ ਕੀਤਾ, ‘‘ਅਫ਼ਗ਼ਾਨਿਸਤਾਨ ਦੇ ਤਾਲਿਬਾਨ ਦੇ ਹੱਥਾਂ ਵਿੱਚ ਜਾਣਾ ਸਾਡੇ ਮੁਲਕ ਲਈ ਸ਼ੁਭ ਸੰਕੇਤ ਨਹੀਂ। ਇਹ ਭਾਰਤ ਖਿਲਾਫ਼ ਚੀਨ-ਪਾਕਿ ਗੱਠਜੋੜ ਨੂੰ ਮਜ਼ਬੂਤ ਕਰੇਗਾ (ਕਿਉਂ ਜੋ ਚੀਨ, ਉਇਗਰ ਮਾਮਲੇ ਵਿੱਚ ਪਹਿਲਾਂ ਹੀ ਮਿਲੀਸ਼ੀਆ ਦੀ ਮਦਦ ਮੰਗ ਚੁੱਕਾ ਹੈ)। ਇਹ ਚੰਗੇ ਸੰਕੇਤ ਨਹੀਂ ਹਨ, ਤੇ ਸਾਨੂੰ ਆਪਣੀ ਸਾਰੀਆਂ ਸਰਹੱਦਾਂ ’ਤੇ ਵਧੇਰੇ ਚੌਕਸ ਰਹਿਣ ਦੀ ਲੋੜ ਹੈ।’
The captain sought the intervention of the center to help 200 sikhs trapped in afghanistan