ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਅਫਗਾਨਿਸਤਾਨ 'ਚ ਤਾਲਿਬਾਨ ਦੇ ਕਬਜੇ ਮਗਰੋਂ ਨਰਕ ਹੋ ਸਕਦੀ ਔਰਤਾਂ ਦੀ ਜਿੰਦਗੀ, ਮਲਾਲਾ ਯੂਸਫਈ ਨੇ ਜਤਾਈ ਚਿੰਤਾ

ਅਫਗਾਨਿਸਤਾਨ 'ਚ ਤਾਲਿਬਾਨ ਦੇ ਕਬਜੇ ਮਗਰੋਂ ਨਰਕ ਹੋ ਸਕਦੀ ਔਰਤਾਂ ਦੀ ਜਿੰ


LPTV / Chandigarh

ਨੋਬੇਲ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਈ ਨੇ ਅਫਗਾਨਿਸਤਾਨ ਹਾਲਾਤ ’ਤੇ ਚਿੰਤਾ ਜਤਾਈ ਹੈ। ਵਿਸ਼ੇਸ਼ ਤੌਰ ’ਤੇ ਔਰਤਾਂ ਤੇ ਲੜਕੀਆਂ ਦੀ ਸੁਰੱਖਿਆ ਨੂੰ ਲੈ ਕੇ ਮਲਾਲਾ ਬੇਹੱਦ ਚਿੰਤਿਤ ਹੈ। ਮਲਾਲਾ ਨੇ ਸੰਕਟ ਦੇ ਇਸ ਸਮੇਂ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਸਮੇਤ ਦੁਨੀਆ ਦੇ ਤਮਾਮ ਆਗੂਆਂ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਮਲਾਲਾ ਨੇ ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਇਕ ਚਿੱਠੀ ਭੇਜ ਕੇ ਅਫਗਾਨ ਸ਼ਰਨਾਰਥੀਆਂ ਨੂੰ ਸਵੀਕਾਰ ਕਰਨ ਨੂੰ ਕਿਹਾ ਹੈ, ਨਾਲ ਹੀ ਸਾਰੇ ਸ਼ਰਨਾਰਥੀਆਂ ਨੂੰ ਸ਼ਾਮਲ ਬੱਚਿਆਂ ਦੀ ਸਿੱਖਿਆ ਤੇ ਸੁਰੱਖਿਆ ਨੂੰ ਲੈ ਕੇ ਵੀ ਲਿਖਿਆ ਹੈ। ਦੱਸਣਯੋਗ ਹੈ ਕਿ ਪਾਕਿਸਤਾਨ ਪ੍ਰਧਾਨ ਮੰਤਰੀ ਇਮਰਨ ਖ਼ਾਨ ਤੇ ਚੀਨ ਨੇ ਤਾਲਿਬਾਨ ਦਾ ਖੁੱਲ੍ਹਾ ਕੇ ਸਮਰਥਨ ਕੀਤਾ ਹੈ।

ਮਲਾਲਾ ਨੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਮੈਂ ਅਜੇ ਅਫਗਾਨਿਸਤਾਨ ਦੀ ਸਥਿਤੀ ਨੂੰ ਲੈ ਕੇ ਬਹੁਤ ਚਿੰਤਿਤ ਹਾਂ, ਖ਼ਾਸ ਕਰ ਕੇ ਉੱਥੇ ਦੀਆਂ ਔਰਤਾਂ ਤੇ ਲੜਕੀਆਂ ਦੀ ਸੁਰੱਖਿਆ ਨੂੰ ਲੈ ਕੇ।’ ‘ਮੈਨੂੰ ਅਫਗਾਨਿਸਤਾਨ ’ਚ ਮਹਿਲਾ ਅਧਿਕਾਰੀ ਵਰਕਰਾਂ ਸਮੇਤ ਕੁਝ ਵਰਕਰਾਂ ਨਾਲ ਗੱਲ ਕਰਨ ਦਾ ਮੌਕਾ ਮਿਲਿਆ ਤੇ ਉਹ ਆਪਣੀ ਚਿੰਤਾ ਸਾਂਝੀ ਕਰ ਰਹੇ ਹਨ ਕਿ ਉਨ੍ਹਾਂ ਨੂੰ ਯਕੀਨ ਨਹੀਂ ਹੈ ਕਿ ਉਨ੍ਹਾਂ ਦੀ ਜ਼ਿੰਦਗੀ ਕਿਸ ਤਰ੍ਹਾਂ ਦੀ ਹੋਵੇਗੀ।

ਜ਼ਿਕਰਯੋਗ ਹੈ ਕਿ 15 ਅਗਸਤ 2021 ਨੂੰ ਅਫਗਾਨਿਸਤਾਨ ’ਤੇ ਤਾਲਿਬਾਨ ਦੇ ਕਬਜੇ ਤੋਂ ਬਾਅਦ ਚਾਰੇ ਪਾਸੇ ਹਫੜਾ-ਦਫੜੀ ਮਚ ਗਈ ਹੈ। ਲੋਕਾਂ ਦਾ ਪਰਵਾਸ ਸ਼ੁਰੂ ਹੋ ਗਿਆ ਹੈ। ਹਵਾਈ ਅੱਡਿਆਂ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਹੈ। ਇਸ ਦੌਰਾਨ ਮਚੀ ਭੱਜ ਦੌੜ ’ਚ 5 ਲੋਕਾਂ ਦੀ ਮੌਤ ਵੀ ਹੋ ਗਈ ਹੈ।

Malala Yousfai expressed concern that womens lives could become hell after the occupation of the Taliban in Afghanistan


Popular Posts
Just Now