ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਅਗਲੇ 4 ਦਿਨਾਂ ਲਈ ਮੌਸਮ ਦਾ ਹਾਲ ਰਹੇਗਾ ਬੇਹਾਲ, ਜਾਣੋ ਆਪਣੇ ਸ਼ਹਿਰ ਦੀ ਸਥਿਤੀ

The-weather-will-be-bad-for-the-


LPTV / Chandigarh

ਭਾਰਤੀ ਮੌਸਮ ਵਿਭਾਗ ਅਨੁਸਾਰ ਅਗਲੇ ਚਾਰ ਦਿਨਾਂ 'ਚ ਉੱਤਰ, ਮੱਧ ਤੇ ਪੱਛਮੀ ਭਾਰਤ 'ਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਇਸੇ ਸਮੇਂ ਦੌਰਾਨ ਦੇਸ਼ ਦੇ ਪੂਰਬੀ ਹਿੱਸੇ 'ਚ ਬਾਰਿਸ਼ ਵਿਚ ਤੇਜ਼ੀ ਆਵੇਗੀ। ਆਈਐੱਮਡੀ ਨੇ ਕਿਹਾ ਕਿ ਪੂਰਾ ਮੌਨਸੂਨ ਟਰੱਫ (ਘੱਟ ਦਬਾਅ ਦਾ ਖੇਤਰ) ਹਿਮਾਲੀਆ ਦੇ ਤਲਹਟ ਦੇ ਨੇੜੇ ਹੈ। ਇਸ ਦੇ ਵੀਰਵਾਰ ਤਕ ਉੱਥੇ ਬਣੇ ਰਹਿਣ ਦੀ ਸੰਭਾਵਨਾ ਹੈ। ਵਿਭਾਹ ਨੇ ਕਿਹਾ ਕਿ ਅਗਲੇ ਚਾਰ ਦਿਨਾਂ ਦੌਰਾਨ ਉੱਤਰ ਪੱਛਮੀ, ਮੱਧ ਭਾਰਤ ਤੇ ਪੱਛਮੀ ਤੱਟ 'ਤੇ ਹਲਕੀ ਬਾਰਿਸ਼ ਜਾਰੀ ਰਹਿਣ ਦਾ ਅਨੁਮਾਨ ਹੈ।

ਬੰਗਾਲ ਦੀ ਖਾੜੀ ਤੋਂ ਉੱਤਰ ਪੂਰਬ ਭਾਰਤ ਵੱਲ ਤੇਜ਼ ਦੱਖਣ ਜਾਂ ਦੱਖਣ-ਪੱਛਮ ਹਵਾਵਾਂ ਵੀਰਵਾਰ ਤਕ ਜਾਰੀ ਰਹਿ ਸਕਦੀਆਂ ਹਨ। ਪੂਰਬ ਉੱਤਰ ਭਾਰਤ, ਉਪ ਹਿਮਾਲਿਆਈ ਬੰਗਾਲ ਤੇ ਸਿੱਕਮ ਵਿਚ 27 ਅਗਸਤ ਤਕ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਾ ਅਨੁਮਾਨ ਹੈ। ਉੱਤਰਾਖੰਡ ਵਿਚ 29 ਅਗਸਤ ਤਕ ਭਾਰਤੀ ਤੋਂ ਬਹੁਤ ਭਾਰੀ ਦੇ ਨਾਲ-ਨਾਲ ਵਿਆਪਕ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। 27 ਅਗਸਤ ਤਕ ਬਿਹਾਰ ਤੇ ਪੂਰਬ ਉੱਤਰੀ ਪ੍ਰਦੇਸ਼ ਵਿਚ ਵੱਖ-ਵੱਖ ਸਥਾਨਾਂ 'ਤੇ ਭਾਰੀ ਬਾਰਿਸ਼ ਦਾ ਅਨੁਮਾਨ ਹੈ। ਮੌਸਮ ਵਿਭਾਗ ਅਨੁਸਾਰ ਤਾਮਿਲਨਾਡੂ ਵਿਚ ਅਗਲੇ ਪੰਜ ਦਿਨਾਂ ਤਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਕੇਰਲ ਵਿਚ 27-29 ਅਗਸਤ ਤਕ ਦਰਮਿਆਨੀ ਤੋਂ ਭਾਰੀ ਬਾਰਿਸ਼ ਦਾ ਅਨੁਮਾਨ ਹੈ।

The weather will be bad for the next 4 days Know the situation of your city


Popular Posts
Just Now