ਸ਼੍ਰੋਮਣੀ ਅਕਾਲੀ ਦਲ ਨੇ ਕੀਤਾ 3 ਹੋਰ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ,ਜਾਣੋਂ ਕੌਣ ਕਿੱਥੋਂ ਲੜੇਗਾ ਚੋਣ
LPTV / Chandigarh
ਸਾਲ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਪਾਰਟੀ ਟਿਕਟਾਂ ਦਾ ਐਲਾਨ ਵੀ ਸ਼ੁਰੂ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਰਾਮਪੁਰਾ ਪੂਲ ਤੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਬਠਿੰਡਾ ਦਿਹਾਤੀ ਤੋਂ ਪ੍ਰਕਾਸ਼ ਭੱਟੀ ਅਤੇ ਭੁੱਚੋ ਤੋਂ ਦਰਸ਼ਨ ਸਿੰਘ ਕੋਟਫੱਤਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ।ਰਾਮਪੁਰਾ ਪੂਲ ਵਿਧਾਨ ਸਭਾ ਹਲਕੇ ਬਾਰੇ ਕਈ ਮਹੀਨਿਆਂ ਤੋਂ ਚਰਚਾ ਚੱਲ ਰਹੀ ਸੀ ਕਿ ਕੀ ਸਿਕੰਦਰ ਸਿੰਘ ਮਲੂਕਾ ਖੁਦ ਚੋਣ ਲੜਨਗੇ ਜਾਂ ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ। ਕਿਉਂਕਿ ਸਿਕੰਦਰ ਸਿੰਘ ਮਲੂਕਾ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਮੌੜ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਪਾਰਟੀ ਉਮੀਦਵਾਰਾਂ ਦੇ ਐਲਾਨ ਦੇ ਨਾਲ ਇਹ ਚਰਚਾਵਾਂ ਖਤਮ ਹੋ ਗਈਆਂ ਹਨ।
The Shiromani Akali Dal has announced the names of 3 more candidates who will contest the election from where