ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕਰਨਾਲ 'ਚ ਕਿਸਾਨਾਂ 'ਤੇ ਲਾਠੀਚਾਰਜ ਕਰਨ ਦਾ ਹੁਕਮ ਦੇਣ ਵਾਲੇ SDM ਦਾ ਤਬਾਦਲਾ

Transfer-of-SDM-who-ordered-lath


LPTV / Chandigarh

ਕਰਨਾਲ ਵਿੱਚ ‘ਕਿਸਾਨਾਂ ਦੇ ਸਿਰ ਭੰਨ੍ਹਣ’ ਦਾ ਹੁਕਮ ਦੇਣ ਵਾਲੇ ਅਫਸਰ ਨੂੰ ਹੁਣ ਚੰਡੀਗੜ੍ਹ ਲਾਇਆ ਗਿਆ ਹੈ। ਇਸ ਦੇ ਨਾਲ ਹੀ ਸਵਾਲ ਉੱਠਣ ਲੱਗੇ ਹਨ ਕਿ ਹਰਿਆਣਾ ਦੀ ਖੱਟਰ ਸਰਕਾਰ ਨੇ ਇਸ ਆਈਏਐਸ ਅਫਸਰ ਆਯੂਸ਼ ਸਿਨਹਾ ਨੂੰ ਸਜ਼ਾ ਦਿੱਤੀ ਹੈ ਜਾਂ ਫਿਰ ਇਨਾਮ? ਦੱਸ ਦਈਏ ਕਿ ਹਰਿਆਣਾ ਸਰਕਾਰ ਨੇ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਕਰਨਾਲ ਦੇ ਐਸਡੀਐਮ ਆਯੂਸ਼ ਸਿਨਹਾ ਸਣੇ 19 ਆਈਏਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਆਯੂਸ਼ ਸਿਨਹਾ ਨੂੰ ਕਰਨਾਲ ਦੇ ਐਸਡੀਐਮ ਤੋਂ ਬਦਲ ਕੇ ਨਾਗਰਿਕ ਸ੍ਰੋਤ ਸੂਚਨਾ ਵਿਭਾਗ ਦਾ ਵਧੀਕ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਪਿਛਲੇ ਦਿਨੀਂ ਕਰਨਾਲ ਵਿੱਚ ਕਿਸਾਨਾਂ ’ਤੇ ਲਾਠੀਚਾਰਜ ਦੀ ਘਟਨਾ ਦੌਰਾਨ ਐਸਡੀਐਮ ਦੀ ਵਾਇਰਲ ਹੋਈ ਵੀਡੀਓ ਵਿੱਚ ਉਹ ਪੁਲਿਸ ਨੂੰ ‘ਕਿਸਾਨਾਂ ਦੇ ਸਿਰ ਭੰਨ੍ਹਣ’ ਦੇ ਆਦੇਸ਼ ਦਿੰਦਾ ਦਿਖਾਈ ਦੇ ਰਿਹਾ ਸੀ। ਇਸ ਦਾ ਕਿਸਾਨ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵਿਰੋਧ ਕੀਤਾ ਸੀ। ਦੂਜੇ ਪਾਸੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਆਈਏਐਸ ਅਧਿਕਾਰੀ ਦੀ ਸ਼ਬਦਾਵਲੀ ਦੀ ਨਿੰਦਾ ਕਰਦਿਆਂ ਸੂਬੇ ’ਚ ਅਮਨ-ਕਾਨੂੰਨ ਦਾ ਹਵਾਲਾ ਦਿੰਦਿਆਂ ਅਧਿਕਾਰੀ ਦਾ ਬਚਾਅ ਕਰਦੇ ਦਿਖਾਈ ਦਿੱਤੇ ਸਨ। ਜਦੋਂਕਿ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਆਈਏਐਸ ਅਧਿਕਾਰੀ ਖ਼ਿਲਾਫ਼ ਬਣਦੀ ਕਰਵਾਈ ਕਰਨ ਦਾ ਵਾਅਦਾ ਕੀਤਾ ਸੀ। ਹਰਿਆਣਾ ਸਰਕਾਰ ਇਸ ਅਫਸਰ ਨੂੰ ਲੈ ਕੇ ਕਸੂਤੀ ਘਿਰੀ ਹੋਈ ਹੈ। ਅਜਿਹੇ ਵਿੱਚ ਉਸ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

Transfer of SDM who ordered lathi charge on farmers in Karnal


Popular Posts
Just Now