ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

PM ਮੋਦੀ ਕਰਨਗੇ ਅਮਰੀਕਾ ਦਾ ਦੌਰਾ, ਜੋਅ ਬਾਇਡਨ ਕਰਨਗੇ ਨਾਲ ਮੁਲਾਕਾਤ

PM ਮੋਦੀ ਕਰਨਗੇ ਅਮਰੀਕਾ ਦਾ ਦੌਰਾ, ਜੋਅ ਬਾਇਡਨ ਕਰਨਗੇ ਨਾਲ ਮੁਲਾਕਾਤ


LPTV / Chandigarh

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਤੰਬਰ ਦੇ ਆਖਰੀ ਹਫਤੇ ਅਮਰੀਕਾ ਦੇ ਦੌਰੇ 'ਤੇ ਜਾ ਸਕਦੇ ਹਨ। ਮੀਡੀਆ ਰਿਪੋਰਟਾਂ ਦੇ ਅਨੁਸਾਰ ਇਸ ਦੌਰਾਨ ਉਹ ਵਾਸ਼ਿੰਗਟਨ ਡੀਸੀ ਅਤੇ ਨਿਊਯਾਰਕ ਦੀ ਯਾਤਰਾ ਕਰਨਗੇ। ਇਸ ਸਾਲ ਦੇ ਸ਼ੁਰੂ ਵਿਚ ਰਾਸ਼ਟਰਪਤੀ ਜੋਅ ਬਾਇਡਨ ਦੇ ਅਹੁਦਾ ਸੰਭਾਲਣ ਤੋਂ ਬਾਅਦ ਪੀਐਮ ਮੋਦੀ ਦੀ ਇਹ ਪਹਿਲੀ ਅਮਰੀਕੀ ਯਾਤਰਾ ਹੋਵੇਗੀ ਫਿਲਹਾਲ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਜੇ ਸਭ ਕੁਝ ਠੀਕ ਰਿਹਾ, ਤਾਂ ਉਹ 22 ਤੋਂ 27 ਸਤੰਬਰ ਵਿਚਾਲੇ ਅਮਰੀਕਾ ਦੇ ਦੌਰੇ 'ਤੇ ਹੋਣਗੇ।

ਦਸ ਦੇਈਏ ਕਿ ਪੀਐਮ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵਿਚਾਲੇ ਇਹ ਪਹਿਲੀ ਮੁਲਾਕਾਤ ਹੋਵੇਗੀ। ਇਸ ਤੋਂ ਪਹਿਲਾਂ, ਇਹ ਦੋਵੇਂ ਨੇਤਾ ਘੱਟੋ ਘੱਟ ਤਿੰਨ ਵਾਰ ਵਰਚੁਅਲ ਸੰਮੇਲਨਾਂ ਵਿੱਚ ਮਿਲ ਚੁੱਕੇ ਹਨ। ਦੋਵਾਂ ਦੀ ਪਹਿਲੀ ਮੁਲਾਕਾਤ ਇਸ ਸਾਲ ਮਾਰਚ ਵਿੱਚ ਕਵਾਡ ਸੰਮੇਲਨ ਵਿੱਚ ਹੋਈ ਸੀ।

ਅਫਗਾਨਿਸਤਾਨ ਵਿੱਚ ਤੇਜ਼ੀ ਨਾਲ ਬਦਲ ਰਹੀ ਸਥਿਤੀ ਦੇ ਮੱਦੇਨਜ਼ਰ ਪੀਐਮ ਮੋਦੀ ਦੀ ਇਹ ਯਾਤਰਾ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਰਾਸ਼ਟਰਪਤੀ ਜੋਅ ਬਾਇਡਨ ਨਾਲ ਮੁਲਾਕਾਤ ਤੋਂ ਇਲਾਵਾ, ਉਨ੍ਹਾਂ ਦੇ ਅਮਰੀਕੀ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗਾਂ ਕਰਨ ਦੀ ਵੀ ਉਮੀਦ ਹੈ। ਜ਼ਿਕਰਯੋਗ ਹੈ ਕਿ ਪੀਐੱਮ ਮੋਦੀ ਨੇ ਆਖਰੀ ਵਾਰ ਸਤੰਬਰ 2019 ਵਿੱਚ ਅਮਰੀਕਾ ਦਾ ਦੌਰਾ ਕੀਤਾ ਸੀ, ਜਦੋਂ ਤਤਕਾਲੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਉਡੀ ਮੋਦੀ ਸਮਾਗਮ ਨੂੰ ਸੰਬੋਧਨ ਕੀਤਾ ਸੀ।

PM Modi will visit America and will meet with Joe Biden


Popular Posts
Just Now