ਕਰਨਾਲ 'ਚ ਇੰਟਰਨੈੱਟ ਬੰਦ ਹੋਣ ਨਾਲ 70 ਕਰੋੜ ਦਾ ਹੋਇਆ ਨੁਕਸਾਨ, ਜਾਣੋ ਕਿਵੇਂ
LPTV / Chandigarh
ਹਰਿਆਣਾ ਦੇ ਕਰਨਾਲ ਜ਼ਿਲ੍ਹੇ 'ਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਦਾ ਗੁੱਸਾ 7ਵੇਂ ਅਸਮਾਨ 'ਤੇ ਹੈ। ਕਿਸਾਨਾਂ ਨੇ ਕਰਨਾਲ ਮਿੰਨੀ ਸੱਕਤਰੇਤ ਨੂੰ ਘੇਰਾ ਪਾਇਆ ਹੋਇਆ ਹੈ। ਇਸ ਸਭ ਦੇ ਮੱਦੇਨਜ਼ਰ ਸਥਾਨਕ ਪ੍ਰਸਾਸ਼ਨ ਵੱਲੋਂ ਜ਼ਿਲ੍ਹੇ 'ਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਸੀ।
ਇੰਟਰਨੈੱਟ ਬੰਦ ਕਰਨ ਮਗਰੋਂ ਆਮ ਲੋਕ ਵੀ ਸਰਕਾਰ ਦੇ ਖਿਲਾਫ ਹੋ ਗਏ। ਇਸ ਤੋਂ ਬਾਅਦ ਹੁਣ ਇੱਕ ਵਾਰ ਫਿਰ ਤੋਂ ਕਰਨਾਲ ਵਿੱਚ ਇੰਟਰਨੈਟ ਸੇਵਾ ਸ਼ੁਰੂ ਹੋ ਗਈ ਹੈ। ਕਿਸਾਨ ਮਹਾਪੰਚਾਇਤ ਦੇ ਵਿਰੋਧ ਤੋਂ ਬਾਅਦ ਤਿੰਨ ਦਿਨਾਂ ਤੱਕ ਇੰਟਰਨੈਟ ਸੇਵਾ ਬੰਦ ਰਹੀ। ਸ਼ੁੱਕਰਵਾਰ ਸਵੇਰੇ ਇੰਟਰਨੈਟ ਸੇਵਾ ਬਹਾਲ ਕਰ ਦਿੱਤੀ ਗਈ। ਲੋਕਾਂ ਦੇ ਰੋਹ ਨੂੰ ਵੇਖਦਿਆਂ ਸਹਾਇਕ ਜ਼ਿਲ੍ਹਾ ਪੀਆਰਓ ਰਘੁਬੀਰ ਸਿੰਘ ਨੇ ਕਿਹਾ, ਹੁਣ ਇੰਟਰਨੈੱਟ ਸੇਵਾਵਾਂ ਨੂੰ ਮੁੜ ਬੰਦ ਕਰਨ ਦੀ ਕੋਈ ਯੋਜਨਾ ਨਹੀਂ।
ਦੱਸ ਦਈਏ ਕਿ ਲਗਾਤਾਰ ਤੀਜੇ ਦਿਨ ਇੰਟਰਨੈੱਟ ਬੰਦ ਹੋਣ ਦਾ ਪ੍ਰਭਾਵ ਹੁਣ ਕਾਰੋਬਾਰੀ ਗਤੀਵਿਧੀਆਂ ਤੋਂ ਲੈ ਕੇ ਆਮ ਜੀਵਨ ਤੱਕ ਸਪਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਸੀ। ਇੰਟਰਨੈੱਟ ਬੰਦ ਹੋਣ ਕਾਰਨ ਲੋਕ ਆਰਡਰ ਨਹੀਂ ਦੇ ਪਾ ਰਹੇ ਸੀ। ਆਰਡਰਾਂ ਦੀ ਗੈਰ ਉਪਲਬਧਤਾ ਕਾਰਨ ਹੋਮ ਡਿਲਵਰੀ ਦਾ ਕੰਮ ਲਗਪਗ ਰੁਕ ਗਿਆ ਸੀ। ਵਿਦਿਆਰਥੀਆਂ ਤੋਂ ਲੈ ਕੇ ਸਰਕਾਰੀ ਤੇ ਗੈਰ-ਸਰਕਾਰੀ ਕੰਮਾਂ ਨਾਲ ਜੁੜੇ ਲੋਕਾਂ ਤੱਕ ਸਭ ਨੂੰ ਮੁਸ਼ਕਲਾਂ ਆਈਆਂ। ਕਾਰੋਬਾਰੀਆਂ ਨੇ ਦਾਅਵਾ ਕੀਤਾ ਹੈ ਕਿ ਜ਼ਿਲ੍ਹੇ ਵਿੱਚ ਹੁਣ ਤੱਕ 60 ਕਰੋੜ ਰੁਪਏ ਦਾ ਕਾਰੋਬਾਰ ਪ੍ਰਭਾਵਿਤ ਹੋਇਆ ਹੈ।
70 crore loss due to internet shutdown in Karnal know how