ਪੰਜਾਬ 'ਚ ਲਗਾਤਾਰ ਪੈ ਰਿਹਾ ਮੀਂਹ, ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ
LPTV / Chandigarh
ਪੰਜਾਬ ਅਤੇ ਦਿੱਲੀ ਤੇ ਉਸ ਦੇ ਆਸਪਾਸ ਦੇ ਇਲਾਕਿਆਂ 'ਚ ਕੱਲ੍ਹ ਰਾਤ ਤੋਂ ਤੇਜ਼ ਬਾਰਸ਼ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ ਅੱਜ ਪੂਰਾ ਦਿਨ ਰੁਕ-ਰੁਕ ਕੇ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਪੰਜਾਬ 'ਚ ਵੀ ਕੱਲ੍ਹ ਤੋਂ ਰੁਕ-ਰੁਕ ਕੇ ਬਾਰਸ਼ ਹੋ ਰਹੀ ਹੈ। ਸ਼ੁੱਕਰਵਾਰ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ 'ਚ ਜ਼ੋਰਦਾਰ ਬਾਰਸ਼ ਹੋਈ, ਜਿਸ ਤੋਂ ਬਾਅਦ ਸੜਕਾਂ 'ਤੇ ਪਾਣੀ ਭਰਿਆ ਦਿਖਾਈ ਦਿੱਤਾ।
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਸ਼ਨੀਵਾਰ ਸਵੇਰ ਤੋਂ ਹੀ ਭਾਰੀ ਬਾਰਸ਼ ਨੇ ਦਸਤਕ ਦਿੱਤੀ। ਜਿਸ ਤੋਂ ਬਾਅਦ ਮੌਸਮ 'ਚ ਠੰਡਕ ਦਿਖਾਈ ਦਿੱਤੀ। ਉੱਥੇ ਹੀ ਗੁਜਰਾਤ 'ਚ ਬਾਰਸ਼ ਦੀ ਵਜ੍ਹਾ ਨਾਲ ਆਵਾਜਾਈ ਠੱਪ ਹੋ ਗਈ ਹੈ। ਇੱਥੇ 18 ਸੜਕਾਂ ਬੰਦ ਹੋ ਗਈਆਂ ਹਨ। ਆਈਐਮਡੀ ਨੇ ਇੱਥੇ ਅਗਲੇ ਚਾਰ ਦਿਨਾਂ ਤਕ ਬਾਰਸ਼ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਇਲਾਵਾ ਅੱਜ ਰਾਜਸਥਾਨ ਤੇ ਓੜੀਸਾ 'ਚ ਭਾਰੀ ਬਾਰਸ਼ ਹੋ ਸਕਦੀ ਹੈ।
ਦਸ ਦੇਈਏ ਕਿ ਪੂਰਬੀ ਰਾਜਸਥਾਨ, ਗੁਜਰਾਤ ਦੇ ਕੁਝ ਹਿੱਸਿਆਂ, ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ, ਤਟੀ ਆਂਧਰਾ ਪ੍ਰਦੇਸ਼, ਕੋਂਕਣ ਤੇ ਗੋਆ, ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ, ਛੱਤੀਸਗੜ੍ਹ ਦੇ ਕੁਝ ਹਿੱਸਿਆਂ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਵੱਖ-ਵੱਖ ਹਿੱਸਿਆਂ 'ਚ ਹਲਕੀ ਤੋਂ ਮੱਧਮ ਬਾਰਸ਼ ਦੇ ਨਾਲ ਕੁਝ ਥਾਵਾਂ 'ਤੇ ਭਾਰੀ ਬਾਰਸ਼ ਦੀ ਸੰਭਾਵਨਾ ਹੈ।
Continuous rain in Punjab issued warning by Meteorological Department