ਬੰਬੇ ਹਾਈਕੋਰਟ ਤੋਂ ਕੰਗਨਾ ਰਣੌਤ ਨੂੰ ਝਟਕਾ, ਜਾਰੀ ਰਹੇਗਾ ਮਾਣਹਾਨੀ ਕੇਸ
LPTV / Chandigarh
ਬੰਬੇ ਹਾਈ ਕੋਰਟ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਕੰਗਨਾ ਨੇ ਅੰਧੇਰੀ ਅਦਾਲਤ 'ਚ ਆਪਣੇ ਖਿਲਾਫ ਮਾਣਹਾਨੀ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਸੀ। ਦੱਸ ਦਈਏ ਕਿ ਮਸ਼ਹੂਰ ਗੀਤਕਾਰ ਤੇ ਲੇਖਕ ਜਾਵੇਦ ਅਖ਼ਤਰ ਨੇ ਕੰਗਨਾ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ।
ਦੱਸ ਦਈਏ ਕਿ ਬੰਬੇ ਹਾਈ ਕੋਰਟ ਨੇ ਜਾਵੇਦ ਅਖ਼ਤਰ ਦੀ ਸ਼ਿਕਾਇਤ 'ਤੇ ਸ਼ਹਿਰ ਦੀ ਮੈਟਰੋਪੋਲੀਟਨ ਮੈਜਿਸਟ੍ਰੇਟ ਅਦਾਲਤ ਰਾਹੀਂ ਸ਼ੁਰੂ ਕੀਤੀ ਗਈ ਮਾਣਹਾਨੀ ਦੀ ਕਾਰਵਾਈ ਨੂੰ ਰੱਦ ਕਰਨ ਲਈ ਬੁੱਧਵਾਰ ਨੂੰ ਕੰਗਨਾ ਰਨੌਤ ਦੀ ਪਟੀਸ਼ਨ 'ਤੇ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਹੈ। ਕੰਗਨਾ ਰਣੌਤ ਨੇ ਆਪਣੇ ਵਕੀਲ ਰਿਜ਼ਵਾਨ ਸਿੱਦੀਕੀ ਰਾਹੀਂ ਮਾਣਹਾਨੀ ਦੀ ਕਾਰਵਾਈ ਨੂੰ ਚੁਣੌਤੀ ਦਿੱਤੀ ਸੀ ਤੇ ਕਿਹਾ ਸੀ ਕਿ ਉਪਨਗਰ ਅੰਧੇਰੀ ਦੀ ਮੈਜਿਸਟ੍ਰੇਟ ਅਦਾਲਤ ਨੇ ਇਸ ਮਾਮਲੇ 'ਚ ਆਪਣੇ ਵਿਵੇਕ ਦੀ ਵਰਤੋਂ ਨਹੀਂ ਕੀਤੀ।
The defamation case will continue to shock Kangana Ranaut from the Bombay High Court