ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Fb-ਪੰਜਾਬ ਦੇ 16ਵੇਂ ਮੁੱਖ ਮੰਤਰੀ ਬਣੇ ਚਰਨਜੀਤ ਚੰਨੀ,ਜਾਣੋਂ ਕਾਂਗਰਸ ਨੇ ਕਿਉਂ ਬਣਾਇਆ ਚੰਨੀ ਨੂੰ ਮੁੱਖ ਮੰਤਰੀ ਪੰਜਾਬ

Fb-ਪੰਜਾਬ ਦੇ 16ਵੇਂ ਮੁੱਖ ਮੰਤਰੀ ਬਣੇ ਚਰਨਜੀਤ ਚੰਨੀ,ਜਾਣੋਂ ਕਾਂਗਰਸ ਨੇ


LPTV / Chandigarh

ਕਾਂਗਰਸ ਹਾਈਕਮਾਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਹਾਈ ਕਮਾਨ ਨੇ ਇਸ ਬਾਰੇ ਸਪਸ਼ਟ ਐਲਾਨ ਕਰ ਦਿੱਤਾ ਗਿਆ ਹੈ। ਚੰਨੀ ਇਕ ਦਲਿੱਤ ਚਿਹਰਾ ਹਨ ਤੇ ਮੰਨਿਆ ਜਾ ਰਿਹਾ ਹੈ ਕਿ ਦਲਿੱਤ ਵੋਟਰਾਂ ਨੂੰ ਖੁਸ਼ ਕਰਨ ਲਈ ਹੀ ਇਹ ਫੈਸਲਾ ਲਿਆ ਗਿਆ ਹੈ।ਇਸ ਤੋਂ ਪਹਿਲਾਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਐਲਾਨਣ ਬਾਰੇ ਤੈਅ ਮੰਨਿਆ ਜਾ ਰਿਹਾ ਸੀ ਤੇ ਇਸ ਸਬੰਧੀ ਕਈ ਵਿਧਾਇਕਾਂ ਨੇ ਐਲਾਨ ਵੀ ਕਰ ਦਿੱਤਾ ਗਿਆ ਸੀ ਪਰ ਅਚਾਨਕ ਹਾਈਕਮਾਨ ਨੇ ਫੈਸਲਾ ਬਦਲ ਲਿਆ ਹੈ।ਦੱਸਿਆ ਜਾ ਰਿਹਾ ਹੈ ਕਿ ਰੰਧਾਵਾ ਨੂੰ ਮੁੱਖ ਮੰਤਰੀ ਬਣਾਉਣ ਬਾਰੇ ਕਈ ਕਾਂਗਰਸੀ ਵਿਧਾਇਕ ਨਰਾਜ਼ ਸਨ। ਦੂਜਾ, ਕਾਂਗਰਸ ਹਾਈਕਮਾਨ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਦਲਿੱਤ ਵੋਟਾਂ ਲੈਣ ਲਈ ਬੰਦੋਬਸਤ ਕਰ ਰਹੀ ਹੈ। ਇਹੀ ਕਾਰਨ ਹੈ ਕਿ ਜਿਹੜਾ ਨਾਮ ਮੁੱਖ ਮੰਤਰੀ ਵਜੋਂ ਚਰਚਾ ਵਿਚ ਹੀ ਨਹੀਂ ਸੀ, ਉਸ ਨੂੰ ਇਹ ਅਹੁਦਾ ਸੌਂਪ ਦਿੱਤਾ ਗਿਆ।ਇਸ ਤੋਂ ਪਹਿਲਾਂ ਸੁਨੀਲ ਜਾਖੜ ਤੇ ਨਵਜੋਤ ਸਿੱਧੂ ਦੇ ਨਾਮ ਦੀ ਵੀ ਚਰਚਾ ਸੀ। ਅੰਬਿਕਾ ਸੋਨੀ ਦੇ ਨਾਮ ਉਤੇ ਵੀ ਮੋਹਰ ਲਾਉਣ ਬਾਰੇ ਚਰਚਾ ਸੀ ਪਰ ਉਨ੍ਹਾਂ ਨੇ ਖੁਦ ਇਹ ਅਹੁਦਾ ਲੈਣਾ ਤੋਂ ਨਾਂਹ ਕਰ ਦਿੱਤੀ।ਇਸ ਤੋਂ ਬਾਅਦ ਰੰਧਾਵਾ ਨੂੰ ਮੁੱਖ ਮੰਤਰੀ ਐਲਾਨਣ ਬਾਰੇ ਚਰਚਾ ਛਿੜ ਗਈ। ਵੱਡੀ ਗਿਣਤੀ ਵਿਧਾਇਕ ਤੇ ਸੀਨੀਅਰ ਆਗੂ ਉਨ੍ਹਾਂ ਦੇ ਘਰ ਵਧਾਈਆਂ ਦੇਣ ਲਈ ਵੀ ਆ ਗਏ ਪਰ ਅਚਾਨਕ ਹਾਈਕਮਾਨ ਨੂੰ ਉਸ ਚਿਹਰੇ (ਚੰਨੀ) ਨੂੰ ਅੱਗੇ ਕਰ ਦਿੱਤਾ, ਜੋ ਚਰਚਾ ਵਿਚ ਹੈ ਹੀ ਨਹੀਂ ਸੀ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਨੇ ਇਹ ਐਲਾਨ ਕਰਕੇ ਦਲਿੱਤ ਵੋਟਰਾਂ ਨੂੰ ਖੁਸ਼ ਕਰਨ ਦਾ ਪੱਤਾ ਖੇਡਿਆ ਹੈ।ਸ਼੍ਰੀ ਚਮਕੌਰ ਸਾਹਿਬ ਤੋਂ ਮੌਜੂਦਾ ਵਿਧਾਇਕ ਨੇ ਚਰਨਜੀਤ ਚੰਨੀ 2007, 2012, 2017 'ਚ ਤਿੰਨ ਵਾਰ ਜਿੱਤੇ ਵਿਧਾਇਕ ਪਹਿਲੀ ਵਾਰ 2007 'ਚ ਆਜ਼ਾਦ ਜਿੱਤੇ ਚਰਨਜੀਤ ਚੰਨੀ 2012 ਅਤੇ 2017 'ਚ ਕਾਂਗਰਸ ਤੋਂ ਬਣੇ ਵਿਧਾਇਕ ਵਿਰੋਧੀ ਧਿਰ ਦੇ ਆਗੂ ਵੀ ਰਹਿ ਚੁੱਕੇ ਨੇ ਚਰਨਜੀਤ ਚੰਨੀ ਪੰਜਾਬ ਦੇ 16ਵੇਂ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ

Fb Charanjit Channijan who became the 16th Chief Minister of Punjab why Congress made Channi the Chief Minister of Punjab


Popular Posts
Just Now