ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਦਿੱਲੀ ਦੀ ਅਦਾਲਤ 'ਚ ਗੈਂਗਵਾਰ, ਗੋਲੀਬਾਰੀ ‘ਚ 4 ਦੀ ਮੌਤ, ਗੈਂਗਸਟਰ ਢੇਰ

ਦਿੱਲੀ ਦੀ ਅਦਾਲਤ 'ਚ ਗੈਂਗਵਾਰ, ਗੋਲੀਬਾਰੀ ‘ਚ 4 ਦੀ ਮੌਤ, ਗੈਂਗਸਟਰ ਢੇਰ


LPTV / Chandigarh

ਦਿੱਲੀ ਦੀ ਰੋਹਿਣੀ ਅਦਾਲਤ ਵਿੱਚ ਗੈਂਗਵਾਰ ਦੀ ਘਟਨਾ ਵਾਪਰੀ ਹੈ। ਮੋਸਟ ਵਾਂਟੇਡ ਗੈਂਗਸਟਰ ਜਤਿੰਦਰ ਉਰਫ ਗੋਗੀ ਦੀ ਸ਼ੁੱਕਰਵਾਰ ਦੁਪਹਿਰ ਨੂੰ ਇੱਥੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਅਦਾਲਤ ਦੇ ਕੈਂਪਸ ਵਿੱਚ ਗੋਲੀਬਾਰੀ ਹੋਈ ਅਤੇ ਹਮਲਾਵਰ ਵੀ ਮਾਰੇ ਗਏ। ਇਸ ਗੋਲੀਬਾਰੀ ਵਿੱਚ ਹੁਣ ਤੱਕ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਵਿੱਚੋਂ ਇੱਕ ਜਤਿੰਦਰ ਹੈ, ਜਦੋਂ ਕਿ ਤਿੰਨ ਹਮਲਾਵਰ ਹਨ ਜੋ ਜਤਿੰਦਰ ਉੱਤੇ ਹਮਲਾ ਕਰਨ ਆਏ ਸਨ। ਜਿਤੇਂਦਰ ਨੂੰ ਦੋ ਸਾਲ ਪਹਿਲਾਂ ਸਪੈਸ਼ਲ ਸੈੱਲ ਨੇ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਸੀ। ਸੂਤਰਾਂ ਦਾ ਕਹਿਣਾ ਹੈ ਕਿ ਵਿਰੋਧੀ ਗੈਂਗ ਨੇ ਜਿਤੇਂਦਰ ‘ਤੇ ਹਮਲਾ ਕੀਤਾ ਹੈ।

ਦਿੱਲੀ ਪੁਲਿਸ ਦੇ ਅਨੁਸਾਰ, ਦੋ ਹਮਲਾਵਰ ਵਕੀਲ ਬਣ ਕੇ ਅਦਾਲਤ ਦੇ ਕੈਂਪਸ ਵਿੱਚ ਦਾਖਲ ਹੋਏ ਸਨ ਜਿਨ੍ਹਾਂ ਨੇ ਗੈਂਗਸਟਰ ਜਿਤੇਂਦਰ ਉੱਤੇ ਗੋਲੀ ਚਲਾਈ ਸੀ। ਸਪੈਸ਼ਲ ਸੈੱਲ ਦੀ ਟੀਮ ਜਤਿੰਦਰ ਨੂੰ ਅਦਾਲਤ ਦੇ ਕਮਰੇ ਵਿੱਚ ਲੈ ਗਈ ਸੀ, ਜਿੱਥੇ ਇਹ ਘਟਨਾ ਵਾਪਰੀ ਹੈ। ਮੰਨਿਆ ਜਾ ਰਿਹਾ ਹੈ ਕਿ ਦਿੱਲੀ ਦੇ ਟਿੱਲੂ ਗੈਂਗ ਨੇ ਜਿਤੇਂਦਰ ਦਾ ਕਤਲ ਕੀਤਾ ਹੈ। ਮਾਰੇ ਗਏ ਦੋ ਹਮਲਾਵਰਾਂ ‘ਚੋਂ ਇੱਕ ਰਾਹੁਲ ਹੈ, ਜਿਸ ‘ਤੇ 50 ਹਜ਼ਾਰ ਦਾ ਇਨਾਮ ਹੈ। ਜਦਕਿ ਇੱਕ ਹੋਰ ਬਦਮਾਸ਼ ਹੈ।

Gangsters killed 4 in Delhi court shooting


Popular Posts
Just Now