ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

1 ਜਨਵਰੀ 2022 ਤਕ ਪਟਾਕੇ ਚਲਾਉਣ ਅਤੇ ਵੇਚਣ 'ਤੇ ਲੱਗੀ ਪਾਬੰਦੀ, ਜਾਣੋ ਵਜ੍ਹਾ

1 ਜਨਵਰੀ 2022 ਤਕ ਪਟਾਕੇ ਚਲਾਉਣ ਅਤੇ ਵੇਚਣ 'ਤੇ ਲੱਗੀ ਪਾਬੰਦੀ, ਜਾਣੋ ਵ


Lptv / Chandigarh

ਦਿੱਲੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਰਾਸ਼ਟਰੀ ਰਾਜਧਾਨੀ 'ਚ ਇਕ ਜਨਵਰੀ, 2022 ਤਕ ਪਟਾਕਿਆਂ ਦੀ ਵਿਕਰੀ ਤੇ ਪਟਾਕੇ ਚਲਾਉਣ 'ਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਦਿੱਤੇ। ਹੁਕਮਾਂ ਦੇ ਮੁਤਾਬਕ ਕਈ ਮਾਹਿਰਾਂ ਨੇ ਸੰਕੇਤ ਦਿੱਤਾ ਹੈ ਕਿ ਕੋਵਿਡ-19 ਦੇ ਮਾਮਲਿਆਂ 'ਚ ਵਾਧੇ ਦਾ ਖਦਸ਼ਾ ਹੈ ਤੇ ਪਟਾਕੇ ਚਲਾ ਕੇ ਵੱਡੇ ਪੱਧਰ 'ਤੇ ਜਸ਼ਨ ਮਨਾਉਣ ਲਈ ਵੱਡੀ ਸੰਖਿਆਂ 'ਚ ਲੋਕ ਇਕੱਠੇ ਹੋਣਗੇ। ਜਿਸ ਨਾਲ ਨਾ ਸਿਰਫ਼ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਹੋਵੇਗੀ, ਬਲਕਿ ਹਵਾ ਪ੍ਰਦੂਸ਼ਣ ਦਾ ਉੱਚ ਪੱਧਰ ਵੀ ਦਿੱਲੀ 'ਚ ਗੰਭੀਰ ਸਿਹਤ ਮਸਲਿਆਂ ਦਾ ਕਾਰਨ ਬਣੇਗਾ। ਹੁਕਮਾਂ 'ਚ ਕਿਹਾ ਗਿਆ ਹੈ ਕਿ ਹਵਾ ਪ੍ਰਦੂਸ਼ਣ ਤੇ ਸਾਹ ਦੀ ਇਨਫੈਕਸ਼ਨ ਦੇ ਅਹਿਮ ਸਬੰਧ ਨੂੰ ਦੇਖਦਿਆਂ ਮੌਜੂਦਾ ਮਹਾਂਮਾਰੀ ਸੰਕਟ ਦੀ ਵਜ੍ਹਾ ਨਾਲ ਪਟਾਕੇ ਚਲਾਉਣਾ ਲੋਕਾਂ ਦੀ ਸਿਹਤ ਲਈ ਠੀਕ ਨਹੀਂ ਹੈ।
ਗੌਰਤਲਬ ਹੈ ਕਿ ਹਾਲ ਹੀ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਸੀ, ਪਿਛਲੇ 3 ਸਾਲ ਤੋਂ ਦੀਵਾਲੀ ਦੇ ਸਮੇਂ ਦਿੱਲੀ ਦੇ ਪ੍ਰਦੂਸ਼ਣ ਦੀ ਖਤਰਨਾਕ ਸਥਿਤੀ ਨੂੰ ਦੇਖਦਿਆਂ ਪਿਛਲੇ ਸਾਲ ਵਾਂਗ ਇਸ ਵਾਰ ਵੀ ਹਰ ਤਰ੍ਹਾਂ ਦੇ ਪਟਾਕਿਆਂ ਦੇ ਭੰਡਾਰ, ਵਿਕਰੀ ਤੇ ਉਪਯੋਗ 'ਤੇ ਪੂਰਨ ਪਾਬੰਦੀ ਲਾਈ ਜਾ ਰਹੀ ਹੈ। ਜਿਸ ਨਾਲ ਲੋਕਾਂ ਦੀ ਜ਼ਿੰਦਗੀ ਬਚਾਈ ਜਾ ਸਕੇ।

Know the reason for the ban on firing and selling firecrackers till january 1 2022


Popular Posts
Just Now