ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਅਮਿਤ ਸ਼ਾਹ ਤੋਂ ਬਾਅਦ ਕੈਪਟਨ ਨੇ ਕੀਤੀ ਅਜੀਤ ਡੋਭਾਲ ਨਾਲ ਮੀਟਿੰਗ

ਅਮਿਤ ਸ਼ਾਹ ਤੋਂ ਬਾਅਦ ਕੈਪਟਨ ਨੇ ਕੀਤੀ ਅਜੀਤ ਡੋਭਾਲ ਨਾਲ ਮੀਟਿੰਗ


LPTV / Chandigarh

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੇ ਇੱਕ ਦਿਨ ਬਾਅਦ ਅੱਜ ਸਵੇਰੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ।

ਕਿਆਸ ਲਗਾਏ ਜਾ ਰਹੇ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਦੇ ਵੱਡੇ ਨੇਤਾਵਾਂ ਨੂੰ ਮਿਲ ਸਕਦੇ ਹਨ। ਸੂਤਰ ਇਹ ਵੀ ਦੱਸਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਕਾਨੂੰਨਾਂ ਬਾਰੇ ਬਿੱਲ ਤਿਆਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜੇਕਰ ਉਹ ਇਸ ਖੇਤੀਬਾੜੀ ਬਿੱਲ 'ਤੇ ਭਾਜਪਾ ਨਾਲ ਗੱਲਬਾਤ ਕਰਦੇ ਹਨ, ਤਾਂ ਉਹ ਭਾਜਪਾ ਦੇ ਨਾਲ ਆ ਸਕਦੇ ਹਨ। ਦੂਜੇ ਪਾਸੇ ਕਾਂਗਰਸ ਕੈਪਟਨ ਨੂੰ ਲੈ ਕੇ ਵੱਡਾ ਫੈਸਲਾ ਲੈ ਸਕਦੀ ਹੈ। 

ਦੱਸ ਦੇਈਏ ਕਿ ਕੱਲ੍ਹ ਅਮਿਤ ਸ਼ਾਹ ਤੇ ਕੈਪਟਨ ਅਮਰਿੰਦਰ ਨੇ ਕਰੀਬ 45 ਮਿੰਟ ਦੀ ਮੁਲਾਕਾਤ ਕੀਤੀ ਸੀ। ਅਮਿਤ ਸ਼ਾਹ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਜੇਪੀ ਨੱਡਾ ਨੂੰ ਮਿਲ ਸਕਦੇ ਹਨ। ਅਜਿਹੀਆਂ ਅਟਕਲਾਂ ਹਨ ਕਿ ਭਾਜਪਾ ਰਾਜ ਸਭਾ ਰਾਹੀਂ ਕੈਪਟਨ ਨੂੰ ਕੇਂਦਰ 'ਚ ਮੰਤਰੀ ਬਣਾ ਸਕਦੀ ਹੈ। ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੂੰ ਖੇਤੀ ਮੰਤਰੀ ਬਣਨ ਦਾ ਆਫ਼ਰ ਵੀ ਮਿਲ ਸਕਦਾ ਹੈ।

After Amit Shah the Captain held a meeting with Ajit Doval


Popular Posts
Just Now