RBI ਦਾ ਐਲਾਨ, ਰੈਪੋ ਰੇਟ 'ਚ ਨਹੀਂ ਕੀਤਾ ਗਿਆ ਕੋਈ ਬਦਲਾਅ
October 8, 2021 / national
Lptv /
Chandigarh
ਆਰਬੀਆਈ-ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਐਲਾਨ ਕੀਤਾ ਕਿ ਰੈਪੋ ਰੇਟ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਨੇ ਐਮਪੀਸੀ ਯਾਨੀ ਮੁਦਰਾ ਨੀਤੀ ਕਮੇਟੀ ਦੀ ਬੈਠਕ ਵਿੱਚ ਲਏ ਗਏ ਵਿਆਜ ਦਰਾਂ ਦੇ ਫੈਸਲਿਆਂ ਦਾ ਐਲਾਨ ਕੀਤਾ ਹੈ। ਰੈਪੋ ਦਰ ਬੈਂਕਾਂ ਦੀਆਂ ਵਿਆਜ ਦਰਾਂ ਨੂੰ ਪ੍ਰਭਾਵਿਤ ਕਰਦੀ ਹੈ। ਇਸ ਲਈ ਰੈਪੋ ਰੇਟ 'ਤੇ ਹੋਣ ਵਾਲਾ ਐਲਾਨ ਅਹਿਮ ਹੋ ਜਾਂਦਾ ਹੈ। ਇਸ ਤੋਂ ਇਲਾਵਾ, ਸ਼ਕਤੀਕਾਂਤ ਦਾਸ ਨੇ ਐਲਾਨ ਕੀਤਾ ਕਿ ਆਰਬੀਆਈ ਉਦਾਰਵਾਦੀ ਰੁਖ ਕਾਇਮ ਰੱਖੇਗਾ।
ਰੈਪੋ ਰੇਟ 4 ਫੀਸਦੀ 'ਤੇ ਸਥਿਰ ਰਹੇਗਾ। ਰਿਵਰਸ ਰੇਪੋ ਰੇਟ 3.35 ਫੀਸਦੀ 'ਤੇ ਰਹੇਗਾ। ਆਰਬੀਆਈ ਗਵਰਨਰ ਨੇ ਕਿਹਾ ਕਿ ਮੁਦਰਾ ਨੀਤੀ ਦਾ ਰੁਖ ਉਦਾਰ ਰਹੇਗਾ। ਕਿਉਂਕਿ ਪੁਨਰ ਸੁਰਜੀਤੀ ਅਤੇ ਵਿਕਾਸ ਨੂੰ ਕਾਇਮ ਰੱਖਣਾ ਅਤੇ ਕੋਵਿਡ -19 ਮਹਾਂਮਾਰੀ ਦੇ ਪ੍ਰਭਾਵ ਨੂੰ ਘਟਾਉਣਾ ਜ਼ਰੂਰੀ ਹੈ। ਇਸਦੇ ਨਾਲ, ਇਹ ਵੀ ਸੁਨਿਸ਼ਚਿਤ ਕੀਤਾ ਜਾ ਰਿਹਾ ਹੈ ਕਿ ਮਹਿੰਗਾਈ ਟੀਚੇ ਦੇ ਮੁਤਾਬਕ ਬਣੀ ਰਹੇ
ਦੱਸ ਦੇਈਏ ਕਿ ਸ਼ਕਤੀਕਾਂਤ ਦਾਸ ਨੇ ਨੀਤੀਗਤ ਰੁਖ ਨੂੰ ਸਹੀ ਰੱਖਿਆ ਹੈ। ਅੱਜ ਆਰਬੀਆਈ ਗਵਰਨਰ ਸ਼ਕਤੀਕਾਂਤ ਡਾਰ ਅੱਜ 12 ਵਜੇ ਮੀਡੀਆ ਨੂੰ ਸੰਬੋਧਨ ਕਰਨਗੇ। ਕੋਰੋਨਾ ਮਹਾਂਮਾਰੀ ਦੇ ਕਾਰਨ ਰਿਜ਼ਰਵ ਬੈਂਕ ਦਾ ਧਿਆਨ ਇਸ ਵੇਲੇ ਮਹਿੰਗਾਈ ਅਤੇ ਆਰਥਿਕ ਵਿਕਾਸ ਨੂੰ ਘਟਾਉਣ 'ਤੇ ਹੈ।
Rbi announced no change in repo rate