ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਸਿੱਧੂ ਦੀ ਅੱਜ ਹਾਈਕਮਾਨ ਨਾਲ ਮੀਟਿੰਗ, ਸਿੱਧੂ ਨੇ ਕਿਸੇ ਵੀ ਸਮਝੌਤੇ ਤੋਂ ਕੀਤਾ ਸਾਫ ਇਨਕਾਰ !

ਸਿੱਧੂ ਦੀ ਅੱਜ ਹਾਈਕਮਾਨ ਨਾਲ ਮੀਟਿੰਗ, ਸਿੱਧੂ ਨੇ ਕਿਸੇ ਵੀ ਸਮਝੌਤੇ ਤੋਂ


LPTV / Chandigarh

ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਆਪਣੇ ਅਹੁਦੇ 'ਤੇ ਵਾਪਸੀ ਦਾ ਐਲਾਨ ਕਰ ਸਕਦੇ ਹਨ। ਉਹ ਅੱਜ ਦਿੱਲੀ ਵਿੱਚ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਦਿੱਤੇ ਗਏ 'ਸਨਮਾਨ' ਲਈ ਕਾਂਗਰਸ ਹਾਈ ਕਮਾਂਡ ਦੇ ਹਮੇਸ਼ਾ ਧੰਨਵਾਦੀ ਰਹਿਣਗੇ। ਨਾਲ ਹੀ ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ 'ਕਦੇ ਵੀ ਸਮਝੌਤਾ ਨਹੀਂ ਕਰ ਸਕਦੇ। ਸਿੱਧੂ ਨੇ ਕਿਹਾ ਕਿ ਜਿਹੜੇ ਲੋਕ ਉਨ੍ਹਾਂ ਦੇ ਪੰਜਾਬ ਪ੍ਰਤੀ ਪਿਆਰ ਨੂੰ ਸਮਝਦੇ ਹਨ, ਉਹ ਉਨ੍ਹਾਂ ਵਿਰੁੱਧ ਕਦੇ ਵੀ ਦੋਸ਼ ਨਹੀਂ ਲਾਉਣਗੇ।

ਉਨ੍ਹਾਂ ਨੇ ਟਵਿੱਟਰ 'ਤੇ ਆਪਣੀ ਵੀਡੀਓ ਸਾਂਝੀ ਕੀਤੀ ਜਿਸ ਵਿੱਚ ਉਨ੍ਹਾਂ ਨੇ ਪੰਜਾਬ ਨਾਲ ਜੁੜੇ ਕਈ ਮੁੱਦਿਆਂ 'ਤੇ ਚਰਚਾ ਕੀਤੀ। ਨਵਜੋਤ ਸਿੱਧੂ ਨੇ ਕਿਹਾ, 'ਮੈਂ ਪੰਜਾਬ ਨੂੰ ਪਿਆਰ ਕਰਦਾ ਹਾਂ ਅਤੇ ਜੋ ਇਸ ਨੂੰ ਸਮਝਦੇ ਹਨ ਉਹ ਮੇਰੇ 'ਤੇ ਕਦੇ ਦੋਸ਼ ਨਹੀਂ ਲਗਾਉਣਗੇ। ਹਰ ਥਾਂ ਮੇਰੀ ਪ੍ਰਤਿਭਾ ਨੂੰ ਨਜ਼ਰ ਅੰਦਾਜ਼ ਕੀਤਾ ਗਿਆ। ਰਾਜਨੀਤੀ ਵਿੱਚ ਪੰਜ ਨੂੰ 50 ਅਤੇ 50 ਨੂੰ ਜ਼ੀਰੋ ਬਣਾਇਆ ਜਾ ਸਕਦਾ ਹੈ।

ਦਸ ਦੇਈਏ ਕਿ  ਹਰੀਸ਼ ਰਾਵਤ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, “ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 14 ਅਕਤੂਬਰ ਨੂੰ ਸ਼ਾਮ 6 ਵਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਸਬੰਧਤ ਕੁਝ ਜਥੇਬੰਦਕ ਮਾਮਲਿਆਂ ਬਾਰੇ ਮੈਨੂੰ ਅਤੇ ਵੇਣੂਗੋਪਾਲ ਜੀ ਨੂੰ ਮਿਲਣਗੇ।” ਕਾਂਗਰਸ ਦੇ ਜਨਰਲ ਸਕੱਤਰ ਰਾਵਤ ਅਨੁਸਾਰ ਇਹ ਮੀਟਿੰਗ ਵੇਣੂਗੋਪਾਲ ਦੇ ਦਫਤਰ ਵਿਖੇ ਹੋਵੇਗੀ।

Sidhus meeting with the high command today Sidhu clearly denied any agreement


Popular Posts
Just Now