ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ-2022 ਲਈ ਖਰਚਾ ਤੈਅ, ਜਾਰੀ ਕੀਤੀ ਖਰਚਿਆਂ ਦੀ ਸੂਚੀ
LPTV / Chandigarh
ਚੋਣ ਕਮਿਸ਼ਨ ਨੇ ਇੱਕ ਸੂਚੀ ਜਾਰੀ ਕੀਤੀ ਹੈ ਕਿ ਇੱਕ ਉਮੀਦਵਾਰ ਵਿਧਾਨ ਸਭਾ ਚੋਣਾਂ 2022 ਲਈ ਚਾਹ, ਟੈਂਟ, ਸਿਰੋਪਾ ਤੇ ਗਾਇਕਾਂ ਤੋਂ ਲੈ ਕੇ ਹੋਰ ਵਸਤੂਆਂ 'ਤੇ ਕਿੰਨਾ ਖ਼ਰਚ ਕਰ ਸਕੇਗਾ। 2019 ਦੀਆਂ ਲੋਕ ਸਭਾ ਚੋਣਾਂ ਲਈ ਤੈਅ ਦਰ ਵਿੱਚ 10 ਫੀਸਦੀ ਦੇ ਵਾਧੇ ਨਾਲ ਸੂਚੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਬੁੱਧਵਾਰ ਨੂੰ ਜਲੰਧਰ ਪ੍ਰਬੰਧਕੀ ਕੰਪਲੈਕਸ ਵਿੱਚ 4 ਜ਼ਿਲ੍ਹਿਆਂ ਜਲੰਧਰ-ਹੁਸ਼ਿਆਰਪੁਰ-ਕਪੂਰਥਲਾ ਤੇ ਨਵਾਂਸ਼ਹਿਰ ਦੇ ਡੀਸੀਜ਼ ਸਮੇਤ ਚੋਣ ਤਹਿਸੀਲਦਾਰਾਂ ਦੀ ਹਾਜ਼ਰੀ ਵਿੱਚ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਰੇਟ ਲਿਸਟ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਵੀਰਵਾਰ ਨੂੰ ਏਡੀਸੀ ਜਨਰਲ ਅਮਰਜੀਤ ਬੈਂਸ ਤੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਸਮੇਤ ਸਾਰੇ ਪਾਰਟੀ ਨੁਮਾਇੰਦਿਆਂ ਨੂੰ ਵਿਚਾਰ ਵਟਾਂਦਰੇ ਤੋਂ ਬਾਅਦ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪੱਧਰ 'ਤੇ ਵੀ ਚੋਣ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਚੋਣ ਕਮਿਸ਼ਨ ਵੱਲੋਂ 201 ਵੱਖ-ਵੱਖ ਤਰ੍ਹਾਂ ਦੀਆਂ ਚੀਜ਼ਾਂ ਦੀ ਦਰ ਸੂਚੀ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।
The Election Commission has released the list of expenses fixed for the assembly elections 2022