ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ, ਖੇਤੀ ਕਾਨੂੰਨਾਂ ਨੂੰ ਵਾਪਸ ਲੈਣ 'ਤੇ ਲੱਗ ਸਕਦੀ ਮੋਹਰ

ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ, ਖੇਤੀ ਕਾਨੂੰਨਾਂ ਨੂੰ ਵਾਪਸ ਲੈਣ '


LPTV / Chandigarh

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਤਿੰਨੋਂ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਹੁਣ ਪ੍ਰਧਾਨ ਮੰਤਰੀ ਦੇ ਇਸ ਐਲਾਨ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਰਹੀ ਹੈ। ਅੱਜ ਪੀਐਮ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਹੋਏਗੀ ਅਤੇ ਮੀਟਿੰਗ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਇੱਕ ਬਿੱਲ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ।

ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਇਹ ਬਿੱਲ ਸੰਸਦ ਦੇ ਦੋਵਾਂ ਸਦਨਾਂ 'ਚ ਪਾਸ ਹੋ ਜਾਵੇਗਾ, ਜਿਸ ਤੋਂ ਬਾਅਦ ਤਿੰਨੋਂ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ। ਮੋਦੀ ਕੈਬਨਿਟ ਅੱਜ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ 'ਤੇ ਆਪਣੀ ਮਨਜ਼ੂਰੀ ਦੇ ਸਕਦੀ ਹੈ। PMO 'ਚ ਅੱਜ ਸਵੇਰੇ 11 ਵਜੇ ਕੈਬਨਿਟ ਦੀ ਬੈਠਕ ਸ਼ੁਰੂ ਹੋਵੇਗੀ।

ਦੱਸ ਦਈਏ ਕਿ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਸੈਸ਼ਨ 'ਚ ਜਾਂ ਤਾਂ ਤਿੰਨ ਕਾਨੂੰਨਾਂ ਲਈ ਤਿੰਨ ਵੱਖ-ਵੱਖ ਬਿੱਲ ਜਾਂ ਤਿੰਨਾਂ ਲਈ ਇੱਕ ਬਿੱਲ ਲੋਕ ਸਭਾ ਜਾਂ ਰਾਜ ਸਭਾ 'ਚ ਪੇਸ਼ ਕੀਤਾ ਜਾਵੇਗਾ। ਪੇਸ਼ ਕੀਤੇ ਜਾਣ ਤੋਂ ਬਾਅਦ ਬਿੱਲ ਨੂੰ ਬਗੈਰ ਕਿਸੇ ਚਰਚਾ ਦੇ ਇੱਕ ਸਦਨ ​​ਅਤੇ ਫਿਰ ਦੂਜੇ ਸਦਨ ਵਲੋਂ ਪਾਸ ਹੋਣ ਤੋਂ ਬਾਅਦ ਪ੍ਰਵਾਨਗੀ ਲਈ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ।

An important meeting of the Modi cabinet today may give a stamp on the withdrawal of the agricultural laws


Popular Posts
Just Now