ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਕਿਸਾਨ ਅੰਦੋਲਨ 'ਚ ਸੁਰੱਖਿਆ ਲਈ Delhi Police ਨੇ ਖਰਚੇ 7 ਕਰੋੜ ਰੁਪਏ, ਦੇਖੋ ਰਿਪੋਰਟ

ਕਿਸਾਨ ਅੰਦੋਲਨ 'ਚ ਸੁਰੱਖਿਆ ਲਈ Delhi Police ਨੇ ਖਰਚੇ 7 ਕਰੋੜ ਰੁਪਏ,


LPTV / Chandigarh

ਸਰਕਾਰ ਤੇ ਕਿਸਾਨਾਂ ਦੀ ਸਹਿਮਤੀ ਦੀ ਖ਼ਬਰ ਦੇ ਵਿਚਾਲੇ ਹੁਣ ਅੰਦੋਲਨ ਨਾਲ ਜੁੜੇ ਖਰਚੇ ਵੀ ਸਾਹਮਣੋ ਆਉਣ ਲੱਗੇ ਹਨ। ਦਿੱਲੀ ਪੁਲਿਸ ਨੇ ਰਾਸ਼ਟਰੀ ਰਾਜਧਾਨੀ ਵਿਚ ਵੱਖ-ਵੱਖ ਥਾਵਾਂ 'ਤੇ ਸੁਰੱਖਿਆ ਪ੍ਰਦਾਨ ਕਰਨ ਲਈ ਕੁੱਲ 7.38 ਕਰੋੜ ਰੁਪਏ ਖਰਚ ਕੀਤੇ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਸੰਸਦ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਦੱਸ ਦਈਏ ਕਿ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨਾਂ ਦਾ ਪ੍ਰਦਰਸ਼ਨ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਚੱਲ ਰਿਹਾ ਹੈ। ਸੰਸਦ ਮੈਂਬਰ ਐਮ ਮੁਹੰਮਦ ਅਬਦੁੱਲਾ ਦੇ ਸਵਾਲ ਦੇ ਜਵਾਬ ਵਿੱਚ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਦੱਸਿਆ ਕਿ ਦਿੱਲੀ ਪੁਲਿਸ ਵੱਲੋਂ ਅਗਸਤ 2020 ਤੋਂ ਹੁਣ ਤੱਕ ਦਿੱਲੀ ਦੀਆਂ ਸਰਹੱਦਾਂ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਵਾਲੇ ਸਥਾਨਾਂ 'ਤੇ ਸੁਰੱਖਿਆ ਪ੍ਰਦਾਨ ਕਰਨ ਲਈ ਖਰਚ ਕੀਤੀ ਗਈ ਰਕਮ।

ਦੱਸ ਦੇਈਏ ਕਿ ਦਿੱਲੀ ਦੇ ਗਾਜ਼ੀਪੁਰ, ਟਿੱਕਰੀ ਅਤੇ ਸਿੰਘੂ ਬਾਰਡਰ 'ਤੇ ਕਿਸਾਨ ਅੰਦੋਲਨ ਖਾਸ ਤੌਰ 'ਤੇ ਸਰਗਰਮ ਹੈ। ਦਿੱਲੀ ਪੁਲਿਸ ਨੇ ਅੰਦੋਲਨ ਦੌਰਾਨ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਜ਼ਮੀਨ 'ਤੇ ਬੈਰੀਕੇਡ, ਕੰਕਰੀਟ ਦੀਆਂ ਕੰਧਾਂ ਅਤੇ ਇੱਥੋਂ ਤੱਕ ਕਿ ਮੇਖਾਂ ਵੀ ਲਗਾ ਦਿੱਤੀਆਂ ਸਨ। ਇਹ ਕਿਸਾਨ ਜ਼ਿਆਦਾਤਰ ਪੰਜਾਬ ਅਤੇ ਹਰਿਆਣਾ ਦੇ ਸਨ।

ਕੇਂਦਰ ਅਤੇ ਵਿਰੋਧੀ ਧਿਰ ਵਿਚਾਲੇ ਹਾਲ ਹੀ ਵਿੱਚ ਸੰਸਦ ਵਿੱਚ ਭਾਰੀ ਹੰਗਾਮਾ ਹੋਇਆ ਜਦੋਂ ਕੇਂਦਰ ਨੇ ਕਿਹਾ ਕਿ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਗਿਣਤੀ ਬਾਰੇ ਉਸ ਕੋਲ ਕੋਈ ਅੰਕੜਾ ਨਹੀਂ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਕੋਲ ਅੰਦੋਲਨ ਦੌਰਾਨ ਮਾਰੇ ਗਏ 700 ਕਿਸਾਨਾਂ ਦੀ ਸੂਚੀ ਹੈ।

Delhi Police spent 7 crore rupees for security in Kisan movement see report


Popular Posts
Just Now