ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

5 ਰਾਜਾਂ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖਬਰ, ਪੜ੍ਹੋ ਤਾਰੀਖਾਂ

5 ਰਾਜਾਂ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖਬਰ, ਪੜ੍ਹੋ ਤਾਰੀਖਾਂ


LPTV / Chandigarh

ਭਾਰਤ ਵਿੱਚ ਸਾਲ 2022 ਦੇ ਸ਼ੁਰੂ ਵਿੱਚ ਹੋਣ ਵਾਲੀਆਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਚੋਣ ਕਮਿਸ਼ਨ ਨੇ ਇਸ ਸਬੰਧੀ ਸੰਕੇਤ ਦਿੱਤੇ ਦਿੱਤੇ ਹਨ। ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਵਿਧਾਨ ਸਭਾਵਾਂ ਦੀਆਂ ਚੋਣਾਂ ਅਗਲੇ ਸਾਲ ਫਰਵਰੀ-ਮਾਰਚ ਵਿੱਚ ਹੋਣੀਆਂ ਹਨ। ਇਸ ਦੇ ਲਈ ਚੋਣ ਕਮਿਸ਼ਨ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਬੁੱਧਵਾਰ ਪੰਜਾਬ ਤੋਂ ਆਪਣਾ ਰਵਾਇਤੀ ਦੌਰਾ ਸ਼ੁਰੂ ਕਰ ਰਿਹਾ ਹੈ। ਚੋਣ ਤਰੀਕਾਂ ਤੈਅ ਕਰਨ ਤੋਂ ਪਹਿਲਾਂ ਕਮਿਸ਼ਨ ਇਸ ਮਾਮਲੇ 'ਤੇ ਸਾਰੀਆਂ ਸਬੰਧਤ ਧਿਰਾਂ ਨਾਲ ਗੱਲਬਾਤ ਕਰਨਾ ਚਾਹੁੰਦਾ ਹੈ। ਫਰਵਰੀ ਵਿੱਚ ਵੋਟਿੰਗ ਸ਼ੁਰੂ ਹੋ ਸਕਦੀ ਹੈ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜ ਵਿੱਚ 6 ਤੋਂ 8 ਪੜਾਵਾਂ ਵਿੱਚ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ।

ਰਿਪੋਰਟਾਂ ਮੁਤਾਬਕ ਪੰਜਾਬ ਤੋਂ ਬਾਅਦ ਚੋਣ ਕਮਿਸ਼ਨ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਗਲੇ ਹਫਤੇ ਗੋਆ ਅਤੇ ਫਿਰ ਉਤਰਾਖੰਡ ਦਾ ਦੌਰਾ ਕਰ ਸਕਦਾ ਹੈ। ਮੌਜੂਦਾ ਸਮੇਂ ਵਿੱਚ ਸੁਸ਼ੀਲ ਚੰਦਰਾ ਚੋਣ ਕਮਿਸ਼ਨ ਵਿੱਚ ਮੁੱਖ ਚੋਣ ਕਮਿਸ਼ਨਰ ਹਨ ਅਤੇ ਰਾਜੀਵ ਕੁਮਾਰ ਅਤੇ ਅਨੂਪ ਚੰਦਰ ਪਾਂਡੇ ਚੋਣ ਕਮਿਸ਼ਨਰ ਹਨ। ਹਾਲਾਂਕਿ ਕਮਿਸ਼ਨ ਕਦੋਂ ਉੱਤਰ ਪ੍ਰਦੇਸ਼ ਦਾ ਦੌਰਾ ਕਰੇਗਾ, ਇਸ ਬਾਰੇ ਅਜੇ ਫੈਸਲਾ ਨਹੀਂ ਕੀਤਾ ਗਿਆ ਹੈ। ਵੈਸੇ ਮੰਨਿਆ ਜਾ ਰਿਹਾ ਹੈ ਕਿ ਉਤਰਾਖੰਡ ਦਾ ਦੌਰਾ ਕਰਨ ਤੋਂ ਬਾਅਦ ਕਮਿਸ਼ਨ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਯੂਪੀ ਜਾ ਸਕਦਾ ਹੈ। ਖਾਸ ਗੱਲ ਇਹ ਹੈ ਕਿ ਉੱਤਰ ਪ੍ਰਦੇਸ਼ ਸਭ ਤੋਂ ਵੱਡਾ ਸੂਬਾ ਹੈ ਅਤੇ ਇਸ ਲਈ ਇੱਥੇ ਚੋਣਾਂ ਦੇ ਪੜਾਅ ਵੀ ਸਭ ਤੋਂ ਜ਼ਿਆਦਾ ਹੋਣ ਦੀ ਸੰਭਾਵਨਾ ਹੈ।

Read big news about assembly elections in 5 states dates


Popular Posts
Just Now