ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਮੋਦੀ ਸਰਕਾਰ ਨੇ ਕੁੜੀਆਂ ਦੇ ਵਿਆਹ ਦੀ ਉਮਰ ਵਧਾਉਣ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਮੋਦੀ ਸਰਕਾਰ ਨੇ ਕੁੜੀਆਂ ਦੇ ਵਿਆਹ ਦੀ ਉਮਰ ਵਧਾਉਣ ਦੇ ਪ੍ਰਸਤਾਵ ਨੂੰ ਦਿੱ


LPTV / Chandigarh

ਕੇਂਦਰੀ ਕੈਬਨਿਟ ਮੀਟਿੰਗ ਵਿੱਚ ਲੜਕੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ ਵਧਾਉਣ ਨਾਲ ਸਬੰਧਤ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪਿਛਲੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਦਿੱਤੇ ਆਪਣੇ ਭਾਸ਼ਣ ਵਿੱਚ ਸਰਕਾਰ ਦਾ ਇਰਾਦਾ ਜ਼ਾਹਰ ਕੀਤਾ ਸੀ। ਲੜਕੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ ਸੀਮਾ ਜਲਦੀ ਹੀ 18 ਤੋਂ ਵਧਾ ਕੇ 21 ਸਾਲ ਕੀਤੀ ਜਾ ਸਕਦੀ ਹੈ। ਇਸ ਦੇ ਲਈ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਨਾਲ ਸਬੰਧਤ ਬਿੱਲ ਸੰਸਦ ਦੇ ਇਸ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਵਿਆਹ ਦੀ ਉਮਰ ਵਧਾਉਣ ਲਈ ਬਾਲ ਵਿਆਹ ਕਾਨੂੰਨ ਵਿੱਚ ਸੋਧ ਕੀਤੀ ਜਾਵੇਗੀ। ਫਿਲਹਾਲ ਇਸ ਕਾਨੂੰਨ 'ਚ ਲੜਕੀਆਂ ਦੇ ਵਿਆਹ ਦੀ ਉਮਰ ਹੱਦ 18 ਸਾਲ ਤੈਅ ਕੀਤੀ ਗਈ ਹੈ।

ਗੌਰਤਲਬ ਹੈ ਕਿ ਬੁੱਧਵਾਰ ਨੂੰ ਹੋਈ ਮੰਤਰੀ ਮੰਡਲ ਦੀ ਬੈਠਕ 'ਚ ਕਾਨੂੰਨ 'ਚ ਬਦਲਾਅ ਦੇ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੁੱਦੇ 'ਤੇ ਪਿਛਲੇ ਸਾਲ ਗਠਿਤ ਟਾਸਕ ਫੋਰਸ ਨੇ ਆਪਣੀ ਰਿਪੋਰਟ 'ਚ ਵਿਆਹ ਦੀ ਘੱਟੋ-ਘੱਟ ਉਮਰ 18 ਤੋਂ ਵਧਾ ਕੇ 21 ਸਾਲ ਕਰਨ ਦੀ ਸਿਫਾਰਿਸ਼ ਕੀਤੀ ਸੀ।

ਦੱਸ ਦਈਏ ਕਿ ਸਾਬਕਾ ਸੰਸਦ ਮੈਂਬਰ ਜਯਾ ਜੇਤਲੀ ਦੀ ਪ੍ਰਧਾਨਗੀ ਹੇਠ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਸੀ। ਟਾਸਕ ਫੋਰਸ ਨੇ ਆਪਣੀ ਰਿਪੋਰਟ 'ਚ ਮਾਂ ਬਣਨ ਦੀ ਉਮਰ ਸੀਮਾ ਅਤੇ ਔਰਤਾਂ ਨਾਲ ਜੁੜੇ ਹੋਰ ਮੁੱਦਿਆਂ 'ਤੇ ਵੀ ਆਪਣੀ ਸਿਫਾਰਸ਼ ਦਿੱਤੀ ਸੀ।

The Modi government approved the proposal to increase the marriage age of girls


Popular Posts
Just Now