ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਭਾਰੀ ਮੀਂਹ ਤੇ ਹੜ੍ਹ ਨੇ ਜਨਜੀਵਨ ਕੀਤਾ ਤਹਿਸ-ਨਹਿਸ, 22 ਹਜ਼ਾਰ ਤੋਂ ਵੱਧ ਲੋਕ ਬੇਘਰ

ਭਾਰੀ ਮੀਂਹ ਤੇ ਹੜ੍ਹ ਨੇ ਜਨਜੀਵਨ ਕੀਤਾ ਤਹਿਸ-ਨਹਿਸ, 22 ਹਜ਼ਾਰ ਤੋਂ ਵੱਧ


LPTV / Chandigarh

ਮਲੇਸ਼ੀਆ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਦੇਸ਼ ਵਿੱਚ ਭਾਰੀ ਮੀਂਹ ਤੇ ਹੜ੍ਹਾਂ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਮਲੇਸ਼ੀਆ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ 22,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਸ਼ੁੱਕਰਵਾਰ ਤੋਂ ਹੋ ਰਹੀ ਭਾਰੀ ਬਾਰਸ਼ ਕਾਰਨ ਕਈ ਸ਼ਹਿਰੀ ਇਲਾਕਿਆਂ 'ਚ ਪਾਣੀ ਭਰ ਗਿਆ ਹੈ। ਹੜ੍ਹਾਂ ਕਾਰਨ ਕਈ ਥਾਵਾਂ 'ਤੇ ਸੜਕਾਂ ਟੁੱਟ ਗਈਆਂ ਹਨ, ਜਿਸ ਕਾਰਨ ਹਜ਼ਾਰਾਂ ਵਾਹਨ ਫਸੇ ਹੋਏ ਹਨ।

ਮਲੇਸ਼ੀਆ ਦੀ ਸਰਕਾਰੀ ਵੈਬਸਾਈਟ 'ਤੇ ਦਰਜ ਕੀਤੇ ਗਏ ਅੰਕੜਿਆਂ ਅਨੁਸਾਰ ਅੱਠ ਰਾਜਾਂ ਤੇ ਪ੍ਰਦੇਸ਼ਾਂ ਦੇ ਲਗਪਗ 22,000 ਹੜ੍ਹ ਪੀੜਤਾਂ ਨੂੰ ਤਬਦੀਲ ਕੀਤਾ ਗਿਆ ਹੈ। ਜਿਨ੍ਹਾਂ ਵਿੱਚੋਂ 10,000 ਤੋਂ ਵੱਧ ਲੋਕ ਕੇਂਦਰੀ ਰਾਜ ਪਹਾਂਗ ਦੇ ਸਨ। ਦੇਸ਼ ਦੇ ਸਭ ਤੋਂ ਅਮੀਰ ਰਾਜ ਮੰਨੇ ਜਾਣ ਵਾਲੇ ਸੇਲਾਂਗੋਰ ਦੇ 5000 ਤੋਂ ਵੱਧ ਲੋਕ ਹੜ੍ਹਾਂ ਕਾਰਨ ਆਪਣੇ ਘਰ ਛੱਡ ਚੁੱਕੇ ਹਨ। ਸੇਲਾਂਗਰ ਦੇਸ਼ ਦੀ ਰਾਜਧਾਨੀ ਕੁਆਲਾਲੰਪੁਰ ਦੇ ਨੇੜੇ ਹੈ।

ਮਲੇਸ਼ੀਆ ਦੀ ਰਾਜਧਾਨੀ ਅਤੇ ਇਸ ਦੇ ਆਲੇ-ਦੁਆਲੇ ਦਰਜਨਾਂ ਸੜਕ ਮਾਰਗਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਬੰਦਰਗਾਹ ਵਾਲੇ ਸ਼ਹਿਰ ਕਲਾਂਗ ਲਈ ਰੇਲ ਸੇਵਾਵਾਂ ਨੂੰ ਫਿਲਹਾਲ ਮੁਅੱਤਲ ਕਰ ਦਿੱਤਾ ਗਿਆ ਹੈ। ਜਿੱਥੇ ਕੁਝ ਇਲਾਕਿਆਂ 'ਚ ਮੀਂਹ ਦੀ ਰਫ਼ਤਾਰ ਮੱਠੀ ਹੋਈ ਹੈ, ਉੱਥੇ ਹੀ ਮੌਸਮ ਵਿਭਾਗ ਨੇ ਪਹਾਂਗ ਦੇ ਕੁਝ ਇਲਾਕਿਆਂ 'ਚ ਬਾਰਿਸ਼ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

Heavy rains and floods have devastated life more than 22 thousand people are homeless


Popular Posts
Just Now