Big Breaking- ਹਰਭਜਨ ਸਿੰਘ ਨੇ ਕ੍ਰਿਕਟ ਤੋਂ ਲਿਆ ਸਨਿਆਸ
LPTV / Chandigarh
ਭਾਰਤ ਦੇ ਸਭ ਤੋਂ ਸਫ਼ਲ ਸਪਿਨਰਾਂ ਵਿਚੋਂ ਇਕ ਹਰਭਜਨ ਸਿੰਘ ਨੇ ਸ਼ੁੱਕਰਵਾਰ ਨੂੰ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਪੰਜਾਬ ਦੇ 41 ਸਾਲਾ ਖਿਡਾਰੀ ਨੇ ਆਪਣੇ ਸ਼ਾਨਦਾਰ ਕਰੀਅਰ 'ਚ 103 ਟੈਸਟ ਮੈਚਾਂ 'ਚ 417 ਵਿਕਟਾਂ, 236 ਵਨਡੇ ਮੈਚਾਂ 'ਚ 269 ਵਿਕਟਾਂ ਅਤੇ 28 ਟੀ-20 ਆਈ ਮੈਚਾਂ 'ਚ 25 ਵਿਕਟਾਂ ਹਾਸਲ ਕੀਤੀਆਂ ਹਨ।
ਹਰਭਜਨ ਨੇ ਟਵਿਟਰ ’ਤੇ ਲਿਖਿਆ, ‘ਸਾਰੀਆਂ ਚੰਗੀਆਂ ਚੀਜ਼ਾਂ ਖ਼ਤਮ ਹੋ ਜਾਂਦੀਆਂ ਹਨ ਅਤੇ ਅੱਜ ਮੈਂ ਉਸ ਖੇਡ ਨੂੰ ਅਲਵਿਦਾ ਆਖ ਰਿਹਾ ਹਾਂ, ਜਿਸ ਨੇ ਮੈਨੂੰ ਜੀਵਨ ਵਿਚ ਸਭ ਕੁੱਝ ਦਿੱਤਾ ਹੈ, ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ, ਜਿਨ੍ਹਾਂ ਨੇ ਇਸ 23 ਸਾਲ ਦੀ ਲੰਬੀ ਸਾਤਰਾ ਨੂੰ ਸੁੰਦਰ ਅਤੇ ਯਾਦਗਾਰ ਬਣਾਇਆ, ਤੁਹਾਡਾ ਤਹਿ ਦਿਲੋਂ ਧੰਨਵਾਦ।
Big Breaking Harbhajan Singh retired from cricket