ਹਰਿਆਣਾ ‘ਚ ਸਕੂਲ-ਕਾਲਜ ਸਣੇ ਕਈ ਥਾਵਾਂ ਬੰਦ, ਲੱਗਿਆ Mini Lockdown
LPTV / Chandigarh
ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦਿਆਂ ਸੂਬਾ ਸਰਕਾਰਾਂ ਸਖਤ ਨਜ਼ਰ ਆ ਰਹੀਆਂ ਹਨ। ਇਸ ਦੌਰਾਨ ਹਰਿਆਣਾ ਸਰਕਾਰ ਨੇ ਕਈ ਪਾਬੰਦੀਆਂ ਲਗਾ ਦਿੱਤੀਆਂ ਹਨ। ਮਹਾਮਾਰੀ ਅਲਰਟ ਸੁਰੱਖਿਅਤ ਹਰਿਆਣਾ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸੂਬੇ ਦੇ ਪੰਜ ਜ਼ਿਲ੍ਹਿਆਂ ਵਿੱਚ 3 ਜਨਵਰੀ ਤੋਂ 12 ਜਨਵਰੀ ਤੱਕ ਪਾਬੰਦੀਆਂ ਲਾਈਆਂ ਗਈਆਂ ਹਨ। ਹਰਿਆਣਾ ਸਰਕਾਰ ਨੇ ਕੋਰੋਨਾ ਮਹਾਮਾਰੀ ਦੀ ਰੋਕਥਾਮ ਦੇ ਮੱਦੇਨਜ਼ਰ ਪੰਜ ਜ਼ਿਲ੍ਹਿਆਂ ਵਿੱਚ ਸਿਨੇਮਾ ਹਾਲ, ਥੀਏਟਰ, ਸਕੂਲ, ਕਾਲਜ, ਪਾਲੀਟੈਕਨਿਕ, ਆਟੀਆਈ, ਕੋਚਿੰਗ ਇੰਸਟੀਚਿਊਟ, ਲਾਇਬ੍ਰੇਰੀ, ਟ੍ਰੇਨਿੰਗ ਇੰਸਟੀਚਿਊਟ, ਆਂਗਣਵਾੜੀ ਕੇਂਦਰ, ਸਵੀਮਿੰਗ ਪੂਲ, ਮਨੋਰੰਜਨ ਪਾਰਕ ਅਤੇ ਜਿੰਮ ਬੰਦ ਕਰਨ ਦੇ ਹੁਕਮ ਦਿੱਤੇ ਹਨ।
ਹਰਿਆਣਾ ਸਰਕਾਰ ਨੇ ਗੁਰੂਗ੍ਰਾਮ, ਫਰੀਦਾਬਾਦ, ਪੰਚਕੂਲਾ, ਅੰਬਾਲਾ ਅਤੇ ਸੋਨੀਪਤ ਜ਼ਿਲ੍ਹਿਆਂ ਵਿੱਚ ਇਹ ਪਾਬੰਦੀਆਂ ਲਾਈਆਂ ਹਨ। ਹੁਕਮਾਂ ਤੋਂ ਬਾਅਦ ਇਨ੍ਹਾਂ ਜ਼ਿਲ੍ਹਿਆਂ ‘ਚ ਸਕੂਲਾਂ-ਕਾਲਜਾਂ ਤੋਂ ਇਲਾਵਾ ਕਈ ਥਾਵਾਂ ‘ਤੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ।
ਦਸ ਦੇਈਏ ਕਿ ਨਾਲ ਹੀ ਦਫ਼ਤਰਾਂ ਵਿੱਚ 50 ਫੀਸਦੀ ਹਾਜ਼ਰੀ ਨਾਲ ਕੰਮ ਕੀਤਾ ਜਾਵੇਗਾ। ਇਹ ਪਾਬੰਦੀਆਂ 12 ਜਨਵਰੀ ਤੱਕ ਲਾਗੂ ਰਹਿਣਗੀਆਂ। ਸਸਕਾਰ ਤੇ ਵਿਆਹ ਸਮਾਗਮ ਵਿੱਚ ਵੀ 50 ਤੋਂ 100 ਲੋਕਾਂ ਤੋਂ ਵੱਧ ਲੋਕ ਹਿੱਸਾ ਨਹੀਂ ਲੈ ਸਕਣਗੇ। ਇਸ ਦੌਰਾਨ ਉਨ੍ਹਾਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ।
In Haryana many places including schools and colleges have been closed under Mini Lockdown